Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਡਿਪਟੀ ਕਮਿਸ਼ਨਰ ਵੱਲੋਂ ਟੀਕਾਕਰਨ ਮੁਹਿੰਮ ਹੋਰ ਤੇਜ ਕਰਨ ਦੀ ਹਦਾਇਤ

ਬੱਸ ਅੱਡਿਆ,ਵਾਰਡ, ਪਿੰਡ ਪੱਧਰ, ਭੱਠਿਆਂ, ਫੈਕਟਰੀਆਂ, ਲੇਬਰ ਕਲੋਨੀਆਂ ਵਿੱਚ ਟੀਕਾਕਰਨ ਕੈਂਪ ਲਗਾਉਣ ਦੇ ਆਦੇਸ਼

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 04 Feb 2022

Last updated on: Feb 04, 2022, 00:00 IST

ਫ਼ਰੀਦਕੋਟ ਜ਼ਿਲ੍ਹੇ ਵਿੱਚ ਭਾਰਤ ਸਰਕਾਰ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰੋਨਾ ਤੋਂ ਬਚਾਅ ਲਈ 100 ਪ੍ਰਤੀਸ਼ਤ ਟੀਕਾਕਰਣ ਮੁਕੰਮਲ  ਕਰਨ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਸ. ਹਰਬੀਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਟੀਕਾਕਰਨ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਗਏ ।ਉਨ੍ਹਾਂ ਬੱਸ ਅੱਡਿਆਂ, ਲੇਬਰ ਚੋਕਾਂ, ਸਲਮ ਏਰੀਆ,ਭੱਠਿਆ, ਫੈਕਟਰੀਆਂ ਆਦਿ ਵਿੱਚ ਵੀ ਲੇਬਰ,ਮੁਲਾਜਮਾਂ ਦਾ ਵੱਧ ਤੋਂ ਵੱਧ ਟੀਕਾਕਰਨ ਕਰਨ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡ, ਵਾਰਡ ਪੱਧਰ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਭੱਠਿਆਂ, ਲੇਬਰ ਕਲੋਨੀਆਂ, ਕਾਰਖ਼ਾਨਿਆਂ, ਉਦਯੋਗਾਂ ਆਦਿ ਤੇ ਵੱਧ ਤੋਂ ਵੱਧ ਟੀਕਾਕਰਨ ਮੁਹਿੰਮ ਚਲਾਉਣ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਵਸਨੀਕ ਕੋਰੋਨਾ ਦੀ ਰੋਕਥਾਮ ਲਈ ਪਹਿਲੀ ਅਤੇ ਦੂਜੀ ਖੁਰਾਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਰੋਕਥਾਮ  ਲਈ ਸਿਰਫ਼  ਟੀਕਾਕਰਨ ਹੀ ਕਾਰਗਰ ਹਥਿਆਰ ਹੈ ਅਤੇ ਇਸ ਲਈ ਕਰੋਨਾ ਤੋਂ ਬਚਾਅ ਲਈ ਦੋਵੇਂ ਖੁਰਾਕਾਂ ਲਵਾਉਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਚਲਾਈ  ਜਾ ਰਹੀ ਟੀਕਾਕਰਨ ਮੁਹਿੰਮ ਵਿਚ ਵੱਧ ਤੋਂ ਵੱਧ ਯੋਗਦਾਨ ਦੇਣ। 

ਉਨ੍ਹਾਂ ਪੰਚਾਇਤਾਂ, ਚੁਣੇ ਹੋਏ ਨੁਮਾਇੰਦਿਆਂ, ਸਵੈ ਸੇਵੀ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਰੋਨਾ ਵੈਕਸੀਨੇਸ਼ਨ ਦਾ  ਜ਼ਿਲ੍ਹੇ ਵਿੱਚ  100 ਪ੍ਰਤੀਸ਼ਤ ਟੀਚਾ ਪੂਰਾ ਕਰਨ ਲਈ ਟੀਕਾਕਰਨ ਲਈ ਆਈਆਂ ਟੀਮਾਂ ਨੂੰ ਪੂਰਨ ਸਹਿਯੋਗ ਦੇਣ ਅਤੇ ਪਿੰਡਾਂ, ਸ਼ਹਿਰਾਂ ਵਿੱਚ ਕੋਈ ਵੀ ਨਾਗਰਿਕ ਟੀਕਾਕਰਨ ਤੋਂ ਵਾਂਝਾ ਨਾ ਰਹੇ ।ਡਿਪਟੀ ਕਮਿਸ਼ਨਰ ਸ ਹਰਬੀਰ  ਸਿੰਘ ਨੇ ਅੱਗੇ ਕਿਹਾ ਕਿ ਜਿਹੜੇ ਵੀ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਦੋਵੇਂ ਖੁਰਾਕਾਂ ਲੱਗੀਆਂ ਲੱਗ ਚੁੱਕੀਆਂ ਹਨ, ਉਹ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੂਸਟਰ ਡੋਜ਼ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਹੈਲਥ ਵਰਕਰ, ਫਰੰਟ ਲਾਈਨ ਵਰਕਰ ਤੇ ਚੋਣ ਡਿਊਟੀ ਤੇ ਤਾਇਨਾਤ ਅਧਿਕਾਰੀਆਂ / ਕਰਮਚਾਰੀਆਂ, ਬਜ਼ੁਰਗਾਂ ਨੂੰ ਪਹਿਲ ਦੇ ਆਧਾਰ ਤੇ ਬੂਸਟਰ ਡੋਜ਼ ਲਗਾਈ ਜਾ ਰਹੀ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਵਿੱਚ  ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸਿਵਲ ਸਰਜਨ ਡਾ. ਸੰਜੇ ਕਪੂਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 774288 ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ ਜਿਸ ਵਿੱਚ 447478 ਲੋਕਾਂ ਦੀ ਪਹਿਲੀ ਡੋਜ ਅਤੇ 319324 ਲੋਕਾਂ ਨੂੰ ਦੂਜੀ ਡੋਜ ਲਗਾਈ ਜਾ ਚੁੱਕੀ ਹੈ ਇਸੇ ਤਰ੍ਹਾਂ 7486 ਲੋਕਾਂ ਦੇ ਬੂਸਟਰ ਡੋਜ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ 15 ਤੋਂ 17 ਸਾਲ ਤੱਕ 16636 ਬੱਚਿਆ ਦੀ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਘਰ ਦਸਤਕ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਦੂਜੀ ਡੋਜ ਲਗਾਈ ਜਾ ਰਹੀ ਹੈ। ਇਸ ਮੌਕੇ ਐਸ.ਜੀ.ਐਮ. ਮੈਡਮ ਬਲਜੀਤ ਕੌਰ, ਡੀ.ਡੀ.ਪੀ.ਓ ਸ੍ਰੀ ਬਲਜੀਤ ਸਿੰਘ ਕੈਂਥ, ਡੀ.ਐਫ.ਐਸ.ਸੀ. ਮੈਡਮ ਜਸਜੀਤ ਕੌਰ,  ਡਾ, ਚੰਦਰ ਸੇਖਰ ਕੱਕੜ ਐਸ.ਐਮ.ਓ,  ਡਾ ਰਾਜੀਵ ਭੰਡਾਰੀ, ਡਾ, ਪਰਮਜੀਤ ਸਿੰਘ ਬਰਾੜ, ਡਾ. ਅਵਤਾਰਜੀਤ ਸਿੰਘ, ਡਾ. ਹਰਿੰਦਰ ਗਾਂਧੀ (ਸਾਰੇ ਐਸ.ਐਮ.ਓਜ), ਡਾ. ਹਰਜੋਤ ਕੌਰ, ਸ੍ਰੀ ਸਲੋਧ ਕੁਮਾਰ ਡੀ.ਐਮ.ਓ, ਸ੍ਰੀ ਅਨਿਲ ਕਟਿਆਰ ਡੀ.ਆਈ.ਓ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD