Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਟੀ ਟਰਾਂਸਪੋਰਟ ਮੋਹਾਲੀ ਅਤੇ ਆਸਪਾਸ ਦੇ ਇਲਾਕਿਆਂ ਦੀ ਅਹਿਮ ਲੋੜ : ਰਵਨੀਤ ਬਰਾੜ

ਮੋਹਾਲੀ ਨੂੰ ਪੜੇ ਲਿਖੇ, ਜਮੀਨ ਨਾਲ ਜੁੜੇ, ਇਮਾਨਦਾਰ ਅਤੇ ਦੂਰਦਰਸ਼ੀ ਸੋਚ ਵਾਲੇ ਵਿਧਾਇਕ ਦੀ ਲੋੜ

Sanyukt Samaj Morcha, Mohali, Ravneet Brar

Web Admin

Web Admin

5 Dariya News

ਮੋਹਾਲੀ , 04 Feb 2022

Last updated on: Feb 04, 2022, 00:00 IST

ਸੰਯੁਕਤ ਸਮਾਜ ਮੋਰਚੇ ਦੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਮੌਜੂਦਾ ਸਮੇਂ ਵਿੱਚ ਸਿਟੀ ਟਰਾਂਸਪੋਰਟ ਦੀ ਬਿਹਤਰ ਕੁਨੈਕਟੀਵਿਟੀ ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਮੋਹਾਲੀ ਵਾਸੀ ਉਨ੍ਹਾਂ ਨੂੰ ਬਤੌਰ ਉਮੀਦਵਾਰ ਮੌਕਾ ਦਿੰਦੇ ਹਨ ਤਾਂ ਮੋਹਾਲੀ ਸ਼ਹਿਰ ਅਤੇ ਨਾਲ ਲੱਗਦੇ ਪਿੰਡਾਂ ਦੇ ਨਾਲ ਨਾਲ ਟ੍ਰਾਈਸਿਟੀ ਵਿੱਚ ਵੀ ਬਿਹਤਰ ਪਬਲਿਕ ਟਰਾਂਸਪੋਰਟ ਅਤੇ ਸਿਟੀ ਟਰਾਂਸਪੋਰਟ ਦੀ ਸੁਵਿਧਾ ਦਿੱਤੀ ਜਾਵੇਗੀ।ਹਲਕੇ ਦੇ ਪਿੰਡ ਮਟਰਾਂ, ਬੜੀ, ਸਿਉਂ, ਪੱਤੋਂ, ਕੁਰੜਾ , ਕੁਰੜੀ, ਸੇਖਨਮਾਜਰਾ, ਝਾਮਪੁਰ, ਜੁਝਾਰ ਨਗਰ, ਬੱਲੋਮਾਜਰਾ, ਬਹਿਲੋਲਪੁਰ (ਮਸਜਿਦ) ਵਿਖੇ ਚੋਣ ਪ੍ਰਚਾਰ ਦੌਰਾਨ ਬੋਲਦਿਆਂ ਬਰਾੜ ਨੇ ਕਿਹਾ ਕਿ ਜੇਕਰ ਉਹ ਵਿਧਾਇਕ ਬਣਦੇ ਹਨ ਤਾਂ ਉਹ ਯਕੀਨੀ ਬਣਾਉਣਗੇ ਕਿ ਸਿਟੀ ਟਰਾਂਸਪੋਰਟ ਸੁਵਿਧਾਵਾ ਇੰਨੀਆਂ ਬਿਹਤਰ ਹੋਣ ਕਿ ਹਰ ਇੱਕ 15 ਮਿੰਟ ਬਾਅਦ ਯਾਤਰੀਆਂ ਨੂੰ ਬੱਸ ਮਿਲੇ ਅਤੇ ਚੰਡੀਗਡ਼੍ਹ, ਮੋਹਾਲੀ, ਜ਼ੀਰਕਪੁਰ ਵਿਚਕਾਰ ਪਬਲਿਕ ਟਰਾਂਸਪੋਰਟ ਦੀ ਕੁਨੈਕਟੀਵਿਟੀ ਪੂਰੇ ਉੱਤਰ ਭਾਰਤ ਵਿੱਚ ਸਭ ਤੋਂ ਵਧੀਆ ਹੋਵੇ।ਇਸਦੇ ਨਾਲ ਹੀ ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਮੋਹਾਲੀ ਹਲਕੇ ਦੇ ਪਿੰਡਾਂ ਵਿੱਚ ਵੀ ਲਿੰਕ ਰੋਡ ਅਤੇ ਟਰਾਂਸਪੋਰਟ ਦੀ ਸੁਵਿਧਾਵਾਂ ਬਿਹਤਰ ਹੋਣ ਤਾਂ ਜੋ ਪਿੰਡ ਵਾਸੀਆਂ ਨੂੰ ਸ਼ਹਿਰ ਆਉਣ ਹੁਣ ਲਈ ਅਤੇ ਸ਼ਹਿਰ ਤੋਂ ਵਾਪਸ ਪਿੰਡ ਜਾਣ ਲਈ ਕਿਸੇ ਕਿਸਮ ਦੀ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।  ਉਨ੍ਹਾਂ ਚੋਣ ਪ੍ਰਚਾਰ ਦੌਰਾਨ ਆਪਣਾ ਰੋਡ ਮੈਪ ਰੱਖਦਿਆਂ ਕਿਹਾ ਕਿ ਮੋਹਾਲੀ ਨੂੰ ਪੜੇ ਲਿਖੇ, ਜਮੀਨ ਨਾਲ ਜੁੜੇ, ਇਮਾਨਦਾਰ, ਸਾਫ ਸੁਥਰੀ ਇਮੇਜ ਅਤੇ ਦੂਰਦਰਸ਼ੀ ਸੋਚ ਵਾਲੇ ਵਿਧਾਇਕ ਦੀ ਲੋੜ ਹੈ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਹਾਲੀ ਦੇ ਸਰਬਪੱਖੀ ਵਿਕਾਸ ਲਈ ਇਸ ਵਾਰ ਇੱਕ ਇਮਾਨਦਾਰ ਉਮੀਦਵਾਰ ਨੂੰ ਮੌਕਾ ਦੇਣ ਤਾਂ ਜੋ ਸਮੁੱਚੇ ਮੋਹਾਲੀ ਵਿੱਚ ਬਿਨਾਂ ਕਿਸੇ ਭੇਦ ਭਾਵ ਦੇ ਮੋਹਾਲੀ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਇਆ ਜਾ ਸਕੇ।

 

Tags: Sanyukt Samaj Morcha , Mohali , Ravneet Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD