Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਵਿਧਾਨ ਸਭਾ ਚੋਣਾਂ-2022: ਸਮੂਹ ਚੋਣ ਅਬਜ਼ਰਵਰਾਂ ਵੱਲੋਂ ਅੱਜ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਮੀਟਿੰਗ 'ਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸੀਨੀਅਰ ਪੁਲਿਸ ਕਪਤਾਨ, ਵਧੀਕ ਡਿਪਟੀ ਕਮਿਸ਼ਨਰ, ਰਿਟਰਨਿੰਗ ਅਫ਼ਸਰ/ਹਲਕਾ ਪੱਧਰ ਦੇ ਪੁਲਿਸ ਇੰਚਾਰਜ, ਸਹਾਇਕ ਖਰਚਾ ਨਿਗਰਾਨ ਤੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਵੀ ਰਹੇ ਮੌਜੂਦ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 04 Feb 2022

Last updated on: Feb 04, 2022, 00:00 IST

ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਸਬੰਧੀ ਤਾਇਨਾਤ ਕੀਤੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ 4 ਚੋਣ ਅਬਜ਼ਰਵਰਾਂ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਸੀਨੀਅਰ ਪੁਲਿਸ ਕਪਤਾਨ ਸ੍ਰੀ ਹਰਜੀਤ ਸਿੰਘ , ਸਹਾਇਕ ਖਰਚਾ ਨਿਗਰਾਨ ਅਤੇ ਵੱਖ-ਵੱਖ ਚੋਣ ਸਬੰਧਤ ਕਮੇਟੀਆਂ ਦੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਵੀ ਹਾਜ਼ਰ ਸਨ।ਮੀਟਿੰਗ ਵਿੱਚ ਆਈ.ਪੀ.ਐਸ ਸ੍ਰੀ ਵਰੁਣ ਕਪੂਰ ਪੁਲਿਸ ਅਬਜ਼ਰਵਰ ਅਤੇ ਵਿਧਾਨ ਸਭਾ ਹਲਕਿਆਂ 52-ਖਰੜ ਲਈ ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਮੁਹੰਮਦ ਜੁਬੈਰ ਅਲੀ ਹਸ਼ਮੀ , 53-ਐਸ.ਏ.ਐਸ. ਨਗਰ ਲਈ ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਕੇ.ਮਹੇਸ਼ ਅਤੇ 112-ਡੇਰਾਬੱਸੀ ਲਈ ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਅਜੇ ਗੁਪਤਾ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਚੋਣ ਅਬਜ਼ਰਵਰ ਨਾਲ ਗੱਲਬਾਤ ਕੀਤੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਰਾਜਨਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਵਿਗਿਆਪਨਾਂ/ਬੈਨਰ/ਪੈਮਫਲੈਟ ਆਦਿ ਸਬੰਧੀ ਪੂਰਵ ਪ੍ਰਵਾਨਗੀ ਮੀਡਿਆ ਸਰਟੀਫਿਕੇਸ਼ਨ ਅਤੇ ਮੀਡਿਆ ਮੋਨੀਟਰਿੰਗ ਕਮੇਟੀ ਵਲੋਂ ਯਕੀਨੀ ਤੌਰ ਤੇ ਲਈ ਜਾਵੇ। ਉਨ੍ਹਾਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD