Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਬੇਅਦਬੀਆਂ ਦੇ ਮਾਮਲਿਆਂ ਵਿੱਚ ਇਨਸਾਫ਼ ਦੇਣ ਦੇ ਝੂਠੇ ਵਾਅਦੇ ਕਰਕੇ ਗੁਰੂ ਅਤੇ ਸੰਗਤ ਦੀ ਵਾਰ- ਵਾਰ ਬੇਅਦਬੀ ਕਰ ਰਹੇ ਨੇ ਕਾਂਗਰਸੀ: ਹਰਪਾਲ ਸਿੰਘ ਚੀਮਾ

ਕੈਪਟਨ ਵਾਂਗ ਚੰਨੀ, ਸਿੱਧੂ ਅਤੇ ਰੰਧਾਵਾ ਵੀ ਨਹੀਂ ਦੇ ਸਕੇ ਬੇਅਦਬੀਆਂ ਦਾ ਇਨਸਾਫ਼ : ਹਰਪਾਲ ਸਿੰੰਘ ਚੀਮਾ

Harpal Singh Cheema, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ , 04 Feb 2022

Last updated on: Feb 04, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸੀ ਆਗੂ ਅਤੇ ਸੂਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ (ਸੁੱਖੀ ਰੰਧਾਵਾ) ਮੁੱੜ ਕਾਂਗਰਸ ਸਰਕਾਰ ਬਣਨ 'ਤੇ  ਬੇਅਦਬੀਆਂ ਦੇ ਮਾਮਲਿਆਂ ਵਿੱਚ ਇਨਸਾਫ਼ ਦੇਣ ਦੇ ਝੂਠੇ ਵਾਅਦੇ ਕਰਕੇ ਗੁਰੂ ਗਰੰਥ ਸਾਹਿਬ ਅਤੇ ਸੰਗਤ ਦੀ ਵਾਰ- ਵਾਰ ਬੇਅਦਬੀ ਕਰ ਰਹੇ ਹਨ। ਚੀਮਾ ਨੇ ਦਾਅਵਾ ਕੀਤਾ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਬੇਅਦਬੀਆਂ ਦੇ ਇਨਸਾਫ਼ ਸਮੇਤ ਪੰਜਾਬ ਦੀਆਂ ਹੋਰ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਦੀਆਂ ਸਾਰੀਆਂ ਉਮੀਦਾਂ 'ਤੇ ਖਰੀ ਉਤਰੇਗੀ।ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ''ਕਾਂਗਰਸ ਪਾਰਟੀ ਪੰਜ ਸਾਲ ਦੀ ਸੱਤਾ ਭੋਗ ਕੇ ਵੀ ਸ੍ਰੀ ਗੁਰੂ ਗਰੰਥ ਸਾਹਿਬ ਸਮੇਤ ਹੋਰਨਾਂ ਧਾਰਮਿਕ ਗਰੰਥਾਂ ਦੀਆਂ ਹੋਈਆਂ ਬੇਅਦਬੀਆਂ ਬਾਰੇ ਕੋਈ ਇਨਸਾਫ਼ ਨਹੀਂ ਦੇ ਸਕੀ। ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਪਿੱਛਲੇ 7 ਸਾਲਾਂ ਤੋਂ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ।''ਉਨਾਂ ਦੋਸ਼ ਲਾਇਆ ਕਿ ਚੋਣਾ ਸਮੇਂ ਕਾਂਗਰਸ ਦੇ ਆਗੂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਵਾਸੀਆਂ ਨਾਲ ਫਿਰ ਝੂਠਾ ਵਾਅਦਾ ਕਰ ਰਹੇ ਹਨ ਕਿ ਕਾਂਗਰਸ ਪਾਰਟੀ ਦੀ ਮੁੱੜ ਸਰਕਾਰ ਬਣਨ 'ਤੇ ਬੇਅਦਬੀਆਂ ਦੇ ਮਾਮਲੇ ਵਿੱਚ ਇਨਸਾਫ਼ ਦਿੱਤਾ ਜਾਵੇਗਾ। ਜਦੋਂ ਕਿ ਸਚਾਈ ਸਭ ਤੇ ਸਾਹਮਣੇ ਹੈ ਕਿ ਬੇਅਦਬੀ ਤੇ ਹੋਰ ਘਟਨਾਵਾਂ ਦੀ ਜਾਂਚ ਲਈ ਕਈ ਵਿਸ਼ੇਸ਼ ਜਾਂਚ ਕਮੇਟੀਆਂ, ਸੀ.ਬੀ.ਆਈ ਜਾਂਚ, ਜਸਟਿਸ ਜੋਰਾ ਸਿੰਘ ਅਤੇ ਜਸਟਿਸ ਰਣਜੀਤ ਸਿੰਘ ਜਾਂਚ ਅਯੋਗ ਦਾ ਗਠਨ ਕੀਤਾ ਗਿਆ ਅਤੇ ਜਾਂਚ ਰਿਪੋਰਟਾਂ ਸਰਕਾਰ ਨੂੰ ਸੌਂਪੀਆਂ ਗਈਆਂ, ਪਰ ਕਿਸੇ ਦੋਸ਼ੀ ਜਾਂ ਸਾਜਿਸਕਾਰ ਨੂੰ ਸਜ਼ਾ ਨਹੀਂ ਮਿਲੀ।ਚੀਮਾ ਨੇ ਕਿਹਾ ਕਿ ਪੰਜਾਬ 'ਚ ਬੇਅਦਬੀਆਂ ਸਿਰਫ਼ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ, ਸਗੋਂ ਸਾਰੇ ਧਾਰਮਿਕ ਗਰੰਥਾਂ ਦੀਆਂ ਹੋਈਆਂ ਹਨ। ਜੋ ਵੱਡੀ ਸਾਜਿਸ਼ ਦਾ ਹਿੱਸਾ ਹਨ।

ਉਨਾਂ ਦੱਸਿਆ ਕਿ ਸਾਲ 2015 ਤੇ 2017 ਵਿਚਕਾਰ ਸ੍ਰੀ ਗੁਰੂ ਗਰੰਥ ਸਾਹਿਬ ਤੋਂ ਇਲਾਵਾ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਦੀਆਂ ਬੇਅਦਬੀਆਂ ਕਰਨ ਦੀਆਂ ਕਰੀਬ 170 ਘਟਨਾਵਾਂ ਹੋਈਆਂ ਹਨ। ਐਨਾ ਹੀ ਨਹੀਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕਈ ਤਰਾਂ ਦੇ ਪੋਸਟਰ ਵੀ ਲਾਏ ਗਏ ਸਨ। ਬੇਅਦਬੀ ਦੀਆਂ ਘਟਨਾਵਾਂ ਕਾਂਗਰਸ ਪਾਰਟੀ ਦੇ ਸ਼ਾਸਨ ਦੌਰਾਨ ਵੀ ਬੰਦ ਨਹੀਂ ਹੋਈਆਂ ਅਤੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ, ਜਿਸ ਕਾਰਨ ਦੋਸ਼ੀਆਂ ਦੇ ਹੌਸਲੇ ਬੁਲੰਦ ਹੋਏ ਹਨ।ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਮਾਮਲੇ ਵਿੱਚ ਸੱਤ ਸਾਲਾਂ ਬਾਅਦ ਵੀ ਕੋਈ ਜਾਂਚ ਕਮੇਟੀ, ਸੀਬੀਆਈ ਅਤੇ ਜਾਂਚ ਪੈਨਲ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਨਹੀਂ ਦੇ ਪਾਇਆ, ਕਿਉਂਕਿ ਪੰਜਾਬ ਦੀ ਸੱਤਾ 'ਤੇ ਕਾਬਜ ਲੋਕ ਅਤੇ ਪਾਰਟੀਆਂ ਆਪਸ ਵਿੱਚ ਰਲੀਆਂ ਹੋਈਆਂ ਹਨ। ਚੀਮਾ ਨੇ ਦਾਅਵਾ ਕੀਤਾ ਕਿ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਬਾਰੇ ਜਾਂਚ ਰਿਪੋਰਟਾਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਕਈ ਹੋਰ ਰਾਜਨੀਤਿਕ ਆਗੂਆਂ ਦੇ ਨਾਂਅ ਉਜਾਗਰ ਕਰ ਚੁੱਕੀਆਂ ਹਨ, ਪਰ ਕਾਂਗਰਸ ਸਰਕਾਰ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਇਨਾਂ ਜਾਂਚ ਰਿਪੋਰਟਾਂ ਨੂੰ ਲੋਕਾਂ ਵਿੱਚ ਪੇਸ਼ ਨਹੀਂ ਕੀਤਾ ਅਤੇ ਨਾ ਹੀ ਸਿੱਖਾਂ ਨੂੰ ਇਨਸਾਫ਼ ਦੇਣ ਲਈ ਕੋਈ ਠੋਸ ਕਾਰਵਾਈ ਕੀਤੀ ਹੈ। ਉਨਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲ ਸਿੱਖਾਂ ਸਮੇਤ ਹੋਰਨਾਂ ਵਰਗਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸਮਾਂ ਸੀ, ਪਰ ਉਨਾਂ ਨੇ ਵੀ ਦੋਸ਼ੀਆਂ ਦਾ ਸਾਥ ਦਿੱਤਾ ਅਤੇ ਲੋਕਾਂ ਦੇ ਅੱਖੀਂ ਘੱਟਾ ਪਾਇਆ।ਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਜਿਹੀਆਂ ਰਿਵਾਇਤੀ ਪਾਰਟੀਆਂ ਦੀ ਘਿਨੌਣੀ ਰਾਜਨੀਤੀ ਕਰਕੇ ਧਰਮ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਦਾ ਰਾਜਨੀਤਿਕ ਇਸਤੇਮਾਲ ਕੀਤਾ ਗਿਆ ਹੈ, ਜਦੋਂ ਕਿ ਆਮ ਆਦਮੀ ਪਾਰਟੀ ਲਈ ਬੇਅਦਬੀ, ਗੋਲੀ ਕਾਂਡ ਜਿਹੇ ਮਾਮਲਿਆਂ 'ਚ ਸਿੱਖ ਸੰਗਤ ਨੂੰ ਇਨਸਾਫ਼ ਦੇਣਾ ਇੱਕ ਵੱਡੀ ਜ਼ਿੰਮੇਵਾਰੀ ਹੈ। ਚੀਮਾ ਨੇ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਬੇਅਦਬੀ ਦੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਂਵੇ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ, ਪਰੰਤੂ ਕਿਸੇ ਵੀ ਨਿਰਦੋਸ਼ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD