Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਕੇ ਦੇ ਲੋਕਾਂ ਨਾਲ ਧ੍ਰੋਹ ਕਮਾਇਆ : ਅੰਬਿਕਾ ਸੋਨੀ

ਮੋਹਾਲੀ ਦੇ ਦੁਸ਼ਹਿਰਾ ਗਰਾਊਂਡ ਵਿਖੇ ਅੰਬਿਕਾ ਸੋਨੀ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਨਾਲ ਵਿਧਾਇਕ ਬਲਬੀਰ ਸਿੰਘ ਸਿੱਧੂ, ਵਿਧਾਇਕ ਕੇਵਲ ਸਿੰਘ ਢਿੱਲੋਂ।

Web Admin

Web Admin

5 ਦਰਿਆ ਨਿਊਜ਼

ਐਸ ਏ ਐਸ ਨਗਰ , 07 Apr 2014

Last updated on: Apr 07, 2014, 00:00 IST

ਜ਼ਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਤੇ ਵਿਧਾਇਕ  ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਫੇਜ਼ 8 ਦੇ ਦੁਸ਼ਹਿਰਾ ਮੈਦਾਨ ਵਿਚ ਭਾਰੀ ਗਿਣਤੀ ਵਿਚ ਉਮੜੇ ਜਨ ਸੈਲਾਬ ਨੂੰ ਵੇਖ ਕੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅੰਬਿਕਾ ਸੋਨੀ ਖੁਸ਼ੀ ਵਿਚ ਗਦ-ਗਦ ਹੋ ਉਠੇ ਅਤੇ ਕਿਹਾ ਕਿ ਆਪ ਮੁਹਾਰੇ ਹੋਇਆ ਇਹ ਇਕੱਠ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਚੜ੍ਹਤ ਦਾ ਪੱਕਾ ਪ੍ਰਮਾਣ ਹੈ। ਉਨ੍ਹਾਂ ਵਿਧਾਇਕ ਸ੍ਰ. ਸਿੱਧੂ ਨੂੰ ਆਪਣਾ ਛੋਟਾ ਭਰਾ ਆਖਦਿਆਂ ਹਲਕੇ ਅੰਦਰ ਉਨ੍ਹਾਂ ਦੀ ਚੋਣ ਮੁਹਿੰਮ ਭਖਾਉਣ ਲਈ  ਸਿੱਧੂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਮੋਹਾਲੀ ਹਲਕੇ ਦੇ ਲੋਕਾਂ ਵਲੋਂ ਦਿੱਤੇ ਪਿਆਰ ਸਤਿਕਾਰ ਲਈ ਉਹ ਸਾਰੀ ਉਮਰ ਲੋਕਾਂ ਦੇ ਕਰਜ਼ਦਾਰ ਰਹਿਣਗੇ। ਇਸ ਮੋਕੇ ਬਰਨਾਲਾ ਤੋਂ ਵਿਧਾਇਕ ਕੇਵਲ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਰੋਪੜ ਵਿਖੇ ਆਪਣੇ ਨਾਮਜਦਗੀ ਪੱਤਰ ਦਾਖਲ ਕਰਨ ਲਈ ਜਾਣ ਤੋਂ ਪਹਿਲਾਂ ਮੋਹਾਲੀ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਸੋਨੀ ਕਿਹਾ ਕਿ ਅਕਾਲੀਆਂ ਨੇ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦੇ ਹਾਲੇ ਤੱਕ ਪੂਰੇ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਪ੍ਰੇਮ ਸਿੰਘ ਚੰਦੂਮਾਜਰਾ ਤੋਂ ਪੁੱਛਿਆ ਕਿ ਸ਼ਗਨ ਸਕੀਮ ਦੇ 31 ਹਜ਼ਾਰ ਰੁਪਏ ਪੰਜਾਬ ਸਰਕਾਰ ਕਦੋਂ ਰਿਲੀਜ਼ ਕਰੇਗੀ, ਜਦਕਿ ਵਿਧਾਨ ਸਭਾ ਚੋਣਾਂ ਮੌਕੇ ਮੁੱਖ ਮੰਤਰੀ ਇਹ ਕਹਿੰਦੇ ਨਹੀਂ ਸਨ ਥੱਕਦੇ ਕਿ ਸਰਕਾਰ ਬਣਨ ਮਗਰੋਂ ਉਹ ਖੁਦ ਮਾਮਾ ਬਣ ਕੇ ਗ਼ਰੀਬ ਲੜਕੀਆਂ ਨੂੰ ਸ਼ਗਨ ਵਜੋਂ 31 ਹਜ਼ਾਰ ਰੁਪਏ ਦੇਣ ਆਇਆ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ 31 ਹਜ਼ਾਰ ਰੁਪਏ ਤਾਂ ਕੀ ਦੇਣੇ ਸਨ, ਸਗੋਂ ਪਹਿਲੋਂ ਮਿਲਦੇ 15 ਹਜ਼ਾਰ ਵੀ ਨਹੀਂ ਦਿੱਤੇ। ਕੇਂਦਰ ਦੀ ਯੂ.ਪੀ.ਏ. ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਬੀਬੀ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ, ਸਰਵ ਸਿੱਖਿਆ ਅਭਿਆਨ, ਫੂਡ ਸੁਰੱਖਿਆ ਐਕਟ, ਸਿੱਖਿਆ ਦਾ ਅਧਿਕਾਰ ਕਾਨੂੰਨ ਅਤੇ ਨੈਸ਼ਨਲ ਰੂਰਲ ਹੈਲਥ ਮਿਸ਼ਨ ਵਰਗੀਆਂ ਸਕੀਮਾਂ ਚਲਾਕੇ ਜਿਥੇ ਦੇਸ਼ ਦੇ ਲੋਕਾਂ ਨੂੰ ਰੁਜ਼ਗਾਰ, ਸਿੱਖਿਆ, ਸਿਹਤ ਅਤੇ ਭੋਜਨ ਵਰਗੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਹਨ, ਉਥੇ ਹੀ ਸੂਚਨਾ ਦਾ ਅਧਿਕਾਰ ਕਾਨੂੰਨ ਬਣਾਕੇ ਲੋਕਾਂ ਦੇ ਹੱਥ ਇਕ ਬਹੁਤ ਵੱਡਾ ਹਥਿਆਰ ਦਿੱਤਾ ਹੈ ਅਤੇ ਹੁਣ ਲੋਕ ਸਭਾ ਚੋਣਾਂ ਵਿਚ ਕਾਂਗਰਸ ਵਲੋਂ ਕੀਤੇ ਗਏ ਵਾਅਦੇ ਵੀ ਸਰਕਾਰ ਬਣਨ ਮਗਰੋਂ ਪਹਿਲ ਦੇ ਅਧਾਰ 'ਤੇ ਪੂਰਾ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਕਾਲੀ ਸਿਰਫ ਵਾਅਦੇ ਕਰਦੇ ਹਨ ਜਦਕਿ ਕਾਂਗਰਸ ਪਾਰਟੀ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਲੋਕਾਂ ਨੂੰ ਸੁੱਖ ਸਹੂਲਤਾਂ ਦਿੰਦੀ ਹੈ।

ਇਸ ਮੌਕੇ ਹਲਕਾ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਲੋਕ ਜੇਕਰ ਆਪਣੇ ਬੱਚਿਆਂ ਦਾ ਚੰਗਾ ਭਵਿੱਖ ਚਾਹੁੰਦੇ ਹਨ ਤਾਂ ਉਹ ਅਕਾਲੀ-ਭਾਜਪਾ ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ ਅਤੇ ਯੂ.ਪੀ.ਏ. ਸਰਕਾਰ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਧਿਆਨ ਵਿਚ ਰੱਖ ਕੇ ਵੋਟਾਂ ਪਾਉਣ ਕਿਉਂਕਿ ਅਕਾਲੀਆਂ ਦੀ ਤਾਨਾਸ਼ਾਹੀ ਕਾਰਨ ਅੱਜ ਸੂਬੇ ਦੇ ਹਾਲਾਤ ਬਹੁਤ ਹੀ ਮਾੜੇ ਬਣੇ ਹੋਏ ਹਨ। ਬੇਰੁਜ਼ਗਾਰੀ ਕਾਰਨ ਨਸ਼ਿਆਂ ਵਿਚ ਜਵਾਨੀ ਬਰਬਾਦ ਹੋ ਰਹੀ ਹੈ, ਉਦਯੋਗਾਂ ਨੂੰ ਸਹੂਲਤਾਂ ਨਾ ਮਿਲਣ ਕਾਰਨ ਉਦਯੋਗਪਤੀ ਆਪਣੇ ਕੰਮ ਧੰਦੇ ਬਾਹਰਲੇ ਰਾਜਾਂ ਵਿਚ ਸ਼ਿਫਟ ਕਰਨ 'ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਪ੍ਰਸਤੀ ਕਾਰਨ ਸੂਬੇ ਵਿਚ ਭੌਂ ਮਾਫੀਆ ਅਤੇ ਰੇਤ ਮਾਫੀਆ ਪੂਰੀ ਤਰ੍ਹਾਂ ਸਰਗਰਮ ਹੈ, ਜਿਸ ਕਾਰਨ ਆਮ ਗ਼ਰੀਬ ਲੋਕ ਕਿਸੇ ਵੀ ਤਰ੍ਹਾਂ ਦੀ ਉਸਾਰੀ ਤੋਂ ਲਾਚਾਰ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਜੇਕਰ ਅਕਾਲੀਆਂ ਦੀਆਂ ਬੇਈਮਾਨੀਆਂ, ਭ੍ਰਿਸ਼ਟਾਚਾਰੀਆਂ ਅਤੇ ਨਸ਼ਿਆਂ ਦੀ ਤਸੱਕਰੀ ਤੋਂ ਪੰਜਾਬ ਨੂੰ ਬਚਾਉਣਾ ਹੈ ਤਾਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕੀਤੇ ਜਾਣ। ਉਨ੍ਹਾਂ ਰੈਲੀ ਵਿਚ ਉਮੜੇ ਜਨ ਸੈਲਾਬ ਨੂੰ ਅਪੀਲ ਕੀਤੀ ਕਿ ਸ੍ਰੀਮਤੀ ਅੰਬਿਕਾ ਸੋਨੀ ਨੂੰ ਭਾਰੀ ਵੋਟਾਂ ਨਾਲ ਜਿਤਾਕੇ ਲੋਕ ਸਭਾ ਵਿਚ ਭੇਜਿਆ ਜਾਵੇ ਤਾਂ ਜੋ ਉਹ ਜਿਥੇ ਲੋਕ ਸਭਾ ਵਿਚ ਪੰਜਾਬ ਦੀ ਅਵਾਜ਼ ਬੁਲੰਦ ਕਰ ਸਕਣ, ਉਥੇ ਹੀ ਮੰਤਰੀ ਬਣ ਕੇ ਗ੍ਰਾਂਟਾਂ ਦੇ ਗੱਫੇ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਲਈ ਲਿਆ ਸਕਣ। ਰੈਲੀ ਮਗਰੋਂ ਲਗਭਗ 20 ਬੱਸਾਂ ਅਤੇ 250 ਗੱਡੀਆਂ ਦਾ ਕਾਫਲਾ ਸ੍ਰ. ਸਿੱਧੂ ਦੀ ਅਗਵਾਈ ਹੇਠ ਰੋਪੜ ਲਈ ਰਵਾਨਾ ਹੋਇਆ। ਖਾਸ ਗੱਲ ਇਹ ਰਹੀ ਕਿ ਇਸ ਰੈਲੀ ਵਿਚ ਪਹੁੰਚਣ ਲਈ ਲੋਕ ਆਪੋ ਆਪਣੇ ਵਾਹਨ ਖੁਦ ਲੈ ਕੇ ਪਹੁੰਚੇ ਹੋਏ ਸਨ ਜੋ ਕਿ ਵਿਧਾਇਕ ਸ੍ਰ. ਸਿੱਧੂ ਦੀ ਪ੍ਰਤੀ ਹਲਕਾ ਵਾਸੀਆਂ ਦੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਸੀ।

ਇਸ ਮੌਕੇ ਜ਼ਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਜਨਰਲ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਰਿਸ਼ਵ ਜੈਨ, ਅਮਰੀਕ ਸਿੰਘ ਸੋਮਲ, ਮੁਕੰਦੀ ਸਿੰਘ, ਜਸਵੀਰ ਸਿੰਘ ਮਣਕੂ, ਕਰਮ ਸਿੰਘ ਮਾਣਕਪੁਰ ਕਲੱਰ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਭਗਤ ਸਿੰਘ ਨਾਮਧਾਰੀ, ਜਗਰੂਪ ਸਿੰਘ ਕੁਰੜੀ, ਪਰਮਦੀਪ ਸਿੰਘ ਬੈਦਵਾਣ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਜਗਤਾਰ ਸਿੰਘ ਬਾਕਰਪੁਰ, ਨਰੈਣ ਸਿੰਘ ਸਿੱਧੂ, ਚੌ. ਰਿਸ਼ੀਪਾਲ ਸਨੇਟਾ, ਚੌ. ਗਿਆਨ ਸਿੰਘ, ਗੁਰਕ੍ਰਿਪਾਲ ਸਿੰਘ ਪ੍ਰਧਾਨ ਇੰਡਸਟਰੀ ਐਸੋਸੀਏਸ਼ਨ ਮੋਹਾਲੀ, ਰਣਜੀਤ ਸਿੰਘ ਗਿੱਲ ਜਗਤਪੁਰਾ, ਚੌ. ਹਰੀਪਾਲ ਚੋਲਟਾ ਕਲਾਂ, ਹਰਚਰਨ ਸਿੰਘ ਗਿੱਲ ਸਾਬਕਾ ਸਰਪੰਚ ਲਾਂਡਰਾਂ, ਨਿਰਮਲ ਸਿੰਘ ਸੱਭਰਵਾਲ ਪ੍ਰਧਾਨ ਰਾਮਗੜੀਆ ਸਭਾ ਮੋਹਾਲੀ, ਰਾਜਪਾਲ ਸਿੰਘ ਵਿਲਖੂ, ਬਾਲਾ ਸਿੰਘ ਰਾਘੋ, ਬੂਟਾ ਸਿੰਘ ਸੋਹਾਣਾ, ਗਿਆਨੀ ਗੁਰਮੇਲ ਸਿੰਘ ਮਨੌਲੀ, ਜੀ.ਐੱਸ. ਰਿਆੜ, ਪੰਡਿਤ ਭੁਪਿੰਦਰ ਕੁਮਾਰ ਨਗਾਰੀ, ਰਾਕੇਸ਼ ਕੁਮਾਰ ਮਿੰਟੂ ਸਰਪੰਚ ਰਾਏਪੁਰ ਕਲਾਂ, ਬਲਜੀਤ ਸਿੰਘ ਠਸਕਾ, ਦਲਜੀਤ ਸਿੰਘ ਸਰਪੰਚ ਮਨਾਣਾ, ਗੁਰਮੀਤ ਸਿੰਘ ਸਰਪੰਚ ਸਿਆਊ, ਬਾਵਾ ਸਿੰਘ ਸਰਪੰਚ ਦੈੜੀ, ਪ੍ਰਧਾਨ ਜਸਵੰਤ ਸਿੰਘ ਮਾਣਕ ਮਾਜਰਾ, ਚੌ. ਦੀਪ ਚੰਦ ਗੋਬਿੰਦਗੜ੍ਹ, ਕਰਮਜੀਤ ਸਿੰਘ ਭਾਗੋਮਾਜਰਾ, ਮੇਜਰ ਸਿੰਘ ਸਾਬਕਾ ਸਰਪੰਚ ਮਨੌਲੀ, ਇੰਦਰ ਸਿੰਘ ਸਾਹਨੀ, ਰਵਿੰਦਰਜੀਤ ਸਿੰਘ ਲਿੰਕੀ, ਜੀਤ ਸਿੰਘ ਮੋਹਾਲੀ, ਗੁਰਧਿਆਨ ਸਿੰਘ ਦੁਰਾਲੀ, ਸਵਰਨ ਸਿੰਘ ਬੱਗਾ, ਅਮਰਜੀਤ ਸਿੰਘ ਮਾਨ, ਇੰਦਰਜੀਤ ਸਿੰਘ ਖੋਖਰ, ਐੱਚ.ਐੱਸ. ਢਿੱਲੋਂ, ਜੀ.ਐੱਸ. ਮਾਨ, ਜੋਗਿੰਦਰ ਸਿੰਘ ਜੋਗੀ, ਆਰ.ਏ. ਸੁਮਨ ਪ੍ਰਧਾਨ ਨੌਜਵਾਨ ਰਵਿਦਾਸ ਸਭਾ ਮੋਹਾਲੀ, ਫਕੀਰ ਸਿੰਘ ਮੋਟੇ ਮਾਜਰਾ, ਬਲਬੀਰ ਸਿੰਘ ਸਾਬਕਾ ਸਰਪੰਚ ਮੌਜਪੁਰ, ਸੁਰਜੀਤ ਸਿੰਘ ਸਾਬਕਾ ਸਰਪੰਚ ਸੈਦਪੁਰ, ਮਨਜੀਤ ਸਿੰਘ ਤੰਗੌਰੀ, ਜੈਲਦਾਰ ਦਵਿੰਦਰ ਸਿੰਘ ਬਾਕਰਪੁਰ, ਪ੍ਰੋ. ਹਰਲਾਲ ਸਿੰਘ, ਮਹਿਲਾ ਕਾਂਗਰਸੀ ਆਗੂ ਕ੍ਰਿਸ਼ਨਾ ਮਿੱਤੂ, ਭਰਪੂਰ ਸਿੰਘ ਸਾਬਕਾ ਸਰਪੰਚ ਚਡਿਆਲਾ ਸੂਦਾਂ, ਜਗਜੀਤ ਸਿੰਘ ਜਗਤਪੁਰਾ,  ਬਲਜੀਤ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਸੁੱਖਾ ਕੰਡਾਲਾ, ਦਲੀਪ ਚੰਦ ਵਰਮਾ, ਮਲਕੀਤ ਸਿੰਘ ਸਰਪੰਚ ਕੰਡਾਲਾ, ਪੁਸ਼ਪਿੰਦਰ ਸਿੰਘ ਭੁੱਲਰ ਧਰਮਗੜ੍ਹ, ਰਜਿੰਦਰ ਸਿੰਘ ਧਰਮਗੜ੍ਹ, ਪੰਡਿਤ ਬਾਲ ਕ੍ਰਿਸ਼ਨ ਝਿਊਰਹੇੜੀ, ਬਲਵਿੰਦਰ ਸਿੰਘ ਝਿਊਰਹੇੜੀ, ਮਹਿੰਦਰ ਸਿੰਘ ਸਫੀਪੁਰ, ਮਨਫੂਲ ਸਿੰਘ ਬੜੀ, ਬਲਵਿੰਦਰ ਸਿੰਘ ਨੰਬਰਦਾਰ ਮੋਟੇ ਮਾਜਰਾ, ਚੌ. ਹਰਨੇਕ ਸਿੰਘ ਨੇਕੀ ਸਨੇਟਾ, ਆਲਮ ਖਾਨ ਮਨੌਲੀ, ਪ੍ਰਦੀਪ ਸੋਨੀ, ਬੀ.ਸੀ. ਪ੍ਰੇਮੀ, ਕੁਲਵਿੰਦਰ ਸ਼ਰਮਾ ਬਲੌਂਗੀ, ਐਡਵੋਕੇਟ ਮਨਜੀਤ ਸਿੰਘ ਚੌਹਾਨ, ਪ੍ਰਦੀਪ ਸ਼ਰਮਾ ਪੱਪੀ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਹਲਕੇ ਦੇ ਲੋਕ ਹਾਜ਼ਰ ਸਨ।

 

Tags: ambika soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD