Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਪਾਰਟੀ ਦੇ ਮੇਅਰ ਅਤੇ ਡਿਪਟੀ ਮੇਅਰ ਦੀਆਂ ਪਤਨੀਆਂ ਨੇ ਸੰਭਾਲਿਆ ਬਲਬੀਰ ਸਿੱਧੂ ਦਾ ਚੋਣ ਮੋਰਚਾ

ਕਿਹਾ ਬਲਬੀਰ ਸਿੰਘ ਸਿੱਧੂ ਹਰ ਵੇਲੇ ਲੋਕਾਂ ਨੂੰ ਉਪਲੱਬਧ : ਆਪ ਉਮੀਦਵਾਰ ਕੁਲਵੰਤ ਸਿੰਘ ਕਿਸੇ ਨੂੰ ਮਿਲਦਾ ਤੱਕ ਨਹੀਂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh  Nagar

Web Admin

Web Admin

5 Dariya News

ਮੁਹਾਲੀ , 05 Feb 2022

Last updated on: Feb 05, 2022, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪਤਨੀ ਜਤਿੰਦਰ ਕੌਰ  ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ  ਦੀਪਤੀ ਦਮਨਜੀਤ ਕੌਰ  ਨੇ ਮੁਹਾਲੀ ਸ਼ਹਿਰ ਵਿਚ ਮੁਹਾਲੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੇ ਹੱਕ ਵਿਚ ਚੋਣ ਮੋਰਚਾ  ਸੰਭਾਲਿਆ ਹੈ। ਇਨ੍ਹਾਂ ਦੋਹਾਂ ਨੇ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਹੱਕ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਤੋਂ ਮੁਹਾਲੀ ਵਿੱਚ ਹੋਏ ਵਿਕਾਸ ਕਾਰਜਾਂ ਅਤੇ ਲਿਆਂਦੇ ਗਏ ਨਵੇਂ ਪ੍ਰਾਜੈਕਟਾਂ  ਬਾਰੇ ਜਾਗਰੂਕ ਕਰਦਿਆਂ ਵੋਟਾਂ ਮੰਗੀਆਂ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਮੇਤ  ਵੱਡੀ ਗਿਣਤੀ ਵਿਚ ਮਹਿਲਾਵਾਂ ਉਨ੍ਹਾਂ ਦੇ ਨਾਲ ਸਨ।ਫੇਜ਼ 3 ਬੀ 2 ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਦੌਰਾਨ  ਜਤਿੰਦਰ ਕੌਰ ਅਤੇ ਦਮਨਜੀਤ ਕੌਰ ਨੇ ਕਿਹਾ ਕਿ ਬਲਬੀਰ ਸਿੰਘ ਸਿੱਧੂ ਸ਼ਹਿਰ ਦੇ ਜਾਣੇ ਪਛਾਣੇ ਅਤੇ ਹਰਮਨ ਪਿਆਰੇ ਆਗੂ ਹਨ ਜੋ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਵੇਲੇ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹਦੇ ਹਨ ਅਤੇ ਲੋਕਾਂ ਨੂੰ ਆਪਣਾ ਪਰਿਵਾਰਕ ਮੈਂਬਰ ਸਮਝਦੇ ਹਨ। 

ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਸਿੱਧੂ ਨੇ ਹਮੇਸ਼ਾਂ ਪੂਰੇ ਹਲਕੇ ਵਿੱਚ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਹੀ  ਉਨ੍ਹਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਦਾ ਹਾਲ ਇਹ ਹੈ ਕਿ ਉਹ ਤਾਂ ਕਿਸੇ ਨੂੰ ਮਿਲ ਕੇ ਵੀ ਰਾਜ਼ੀ ਨਹੀਂ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਦਾ ਕੋਈ ਕੀ ਇਤਬਾਰ ਕਰੇਗਾ ਜੋ ਵਾਰ ਵਾਰ ਪਾਰਟੀਆਂ ਬਦਲਦਾ ਹੋਵੇ ਅਤੇ ਜਾਤ ਪਾਤ ਦੀ ਸੌੜੀ ਰਾਜਨੀਤੀ ਕਰਦਾ ਹੋਵੇ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਸਿਰਫ਼ ਪੈਸੇ ਦੇ ਦਮ ਤੇ ਮੋਹਾਲੀ ਵਿਚ ਰਾਜਨੀਤੀ ਕਰਨ ਆਇਆ ਹੈ ਤਾਂ ਜੋ ਆਪਣੇ ਨਿੱਜੀ ਹਿੱਤ ਪੂਰੇ ਕਰ ਸਕੇ। ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਜਿਹੇ  ਫ਼ਸਲੀ ਬਟੇਰਿਆਂ ਤੋਂ ਚੌਕਸ ਰਹਿਣ ਲਈ ਕਿਹਾ ਅਤੇ ਬਲਬੀਰ ਸਿੰਘ ਸਿੱਧੂ ਨੂੰ ਜਿਤਾਉਣ ਲਈ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਜਸਪ੍ਰੀਤ ਸਿੰਘ ਗਿੱਲ ਪ੍ਰਧਾਨ ਕਾਂਗਰਸ ਮੁਹਾਲੀ,  ਅਮਨਦੀਪ ਸਿੰਘ, ਆਸ਼ੂ ਵੈਦ, ਨਰਿੰਦਰ ਮੋਦੀ, ਇੰਦਰਜੀਤ ਸਿੰਘ ਖੋਖਰ, ਨਵਨੀਤ ਤੋਕੀ,  ਜਤਿੰਦਰ ਭੱਟੀ, ਤਿਲਕ ਰਾਜ ਸ਼ਰਮਾ, ਮੈਡਮ ਮਿੱਕੀ, ਦੀਪਾ ਧੂਪਰ, ਲਵਲੀਨ ਧੂਪਰ, ਸ਼ਮਾ ਪੌਲ, ਹਰਮਨ ਕੌਰ ਗਿੱਲ, ਹਰਜੀਤ ਕੌਰ ਸਮੇਤ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਨ। 

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD