Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਐਸ ਐਸ ਪੀ ਤੇ ਏ ਡੀ ਸੀ ਵੱਲੋਂ ਫਲਾਇੰਗ ਸਕੁਐਡ ਤੇ ਸਟੈਟਿਕ ਸਰਵੇਲੈਂਸ ਟੀਮਾਂ ਕਾਰਗੁਜ਼ਾਰੀ ਦੀ ਸਮੀਖਿਆ

ਜ਼ਿਲ੍ਹੇ ’ਚ 27 ਸਟੈਟਿਕ ਸਰਵੇਲੈਂਸ ਅਤੇ 9 ਫਲਾਇੰਗ ਸਕੂਐਡ ਸਰਗਰਮ

SSP SBS Nagar

Web Admin

Web Admin

5 Dariya News

ਨਵਾਂਸ਼ਹਿਰ , 05 Feb 2022

Last updated on: Feb 05, 2022, 00:00 IST

ਐਸ ਐਸ ਪੀ ਕੰਵਰਦੀਪ ਕੌਰ ਅਤੇ ਏ ਡੀ ਸੀ (ਯੂ ਡੀ) ਮੇਜਰ ਅਮਿਤ ਸਰੀਨ ਨੇ ਅੱਜ ਜ਼ਿਲ੍ਹੇ ’ਚ ਕਾਰਜਸ਼ੀਲ 27 ਸਟੈਟਿਕ ਸਰਵੇਲੈਂਸ ਟੀਮਾਂ ਅਤੇ 9 ਫਲਾਇੰਗ ਸਕੂਐਡ ਟੀਮਾਂ ਨਾਲ ਮੀਟਿੰਗ ਕਰਕੇ, ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ।ਐਸ ਐਸ ਪੀ ਨੇ ਇਸ ਮੌਕੇ ਆਖਿਆ ਕਿ ਚੋਣ ਅਮਲ ਨੂੰ ਨਿਰਪੱਖ ਅਤੇ ਨਿਰਵਿਘਨ ਬਣਾਉਣ ਲਈ ਸਟੈਟਿਕ ਸਰਵੇਲੈਂਸ ਅਤੇ ਫਲਾਇੰਗ ਸਕੂਐਡ ਟੀਮਾਂ ਦੀ ਅਹਿਮ ਜ਼ਿੰਮੇਂਵਾਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਿਵਲ ਅਧਿਕਾਰੀਆਂ ’ ਤੇ ਤਾਇਨਾਤ ਇਹ ਟੀਮਾਂ ਕਿਸੇ ਵੀ ਤਰ੍ਹਾਂ ਦੇ ਨਸ਼ੇ, ਪੈਸੇ, ਕੀਮਤੀ ਸਮਾਨ ਨੂੰ ਕਿਸੇ ਵੀ ਹਾਲਤ ਵਿੱਚ ਆਪਣੀ ਤਿੱਖੀ ਨਜ਼ਰ ਤੋਂ ਬਚ ਕੇ ਨਾ ਜਾਣ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਲੱਗੇ ਨਾਕਿਆਂ ’ਤੇ ਕਿਸੇ ਵੀ ਸ਼ੱਕੀ ਗੱਡੀ ਨੂੰ ਬਿਨਾਂ ਚੈਕਿੰਗ ਨਾ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਟੈਟਿਕ ਸਰਵੇਲੈਂਸ ਟੀਮਾਂ ਜੋ ਕਿ 24 ਘੰਟੇ ਸ਼ਿਫ਼ਟਾਂ ’ਚ ਤਾਇਨਾਤ ਹਨ, ਦੀ ਜ਼ਿੰਮੇਂਵਾਰੀ ਇਸ ਵੇਲੇ ਸਭ ਤੋਂ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਇਸ ਗੱਲ ਦਾ ਖ਼ਾਸ ਖਿਆਲ ਰੱਖਿਆ ਜਾਵੇ ਕਿ ਆਮ ਜਨਤਾ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ ਪਰ ਸ਼ੱਕੀ ਵਾਹਨ ਜਾਂ ਵਿਅਕਤੀ ਨੂੰ ਕਿਸੇ ਵੀ ਹਾਲਤ ’ਚ ਛੱਡਿਆ ਨਾ ਜਾਵੇ।

ਉਨ੍ਹਾਂ ਨੇ ਫਲਾਇੰਗ ਸਕੂਐਡ ਟੀਮਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਫ਼ੋਨ ਜਾਂ ਸੁਨੇਹਾ ਉਡੀਕਣ ਦੀ ਬਜਾਏ ਸਿੱਧੇ ਤੌਰ ’ਤੇ ਕਾਰਵਾਈ ਕਰਨ ਅਤੇ 24 ਘੰਟੇ ਸਰਗਰਮ ਰਹਿੰਦੇ ਹੋਏ, ਆਪੋ-ਆਪਣੀ ਕਾਰਵਾਈ ਦਿਖਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਟੀਮਾਂ ’ਚ ਪੁਲਿਸ ਅਤੇ ਸਿਵਲ ਅਧਿਕਾਰੀ ਸਮੇਤ ਵਾਹਨ, ਵੀਡੀਓ ਕੈਮਰੇ ਅਤੇ ਸੀ ਸੀ ਟੀ ਵੀ ਕੈਮਰੇ ਲਾਈਆਂ ਹੋਈਆਂ ਹਨ, ਇਸ ਲਈ ਚੋਣ ਅਮਲ ’ਚ ਪੂਰੀ ਚੌਕਸੀ ਦਿਖਾਈ ਜਾਵੇ।ਮੇਜਰ ਅਮਿਤ ਸਰੀਨ ਨੇ ਇਨ੍ਹਾਂ ਟੀਮਾਂ ਨੂੰ ਸੈਨਿਕਾਂ ਵਾਲੀ ਭਾਵਨਾ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਚੋਣ ਅਮਲ ਨੂੰ ਨਿਰਪੱਖ ਅਤੇ ਭੈਅ ਰਹਿਤ ਬਣਾਉਣਾ ਹੈ। ਜੇਕਰ ਉਹ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਹੀਂ ਕਰਨਗੇ ਤਾਂ ਅਸੀਂ ਆਪਣੇ ਦੇਸ਼ ਪ੍ਰਤੀ ਆਪਣੀ ਭਾਵਨਾ ’ਚ ਗੁਨਾਹਗਾਰ ਹੋਵਾਂਗੇ। ਉਨ੍ਹਾਂ ਕਿਹਾ ਕਿ ਜੇਕਰ ਚੈਕਿੰਗ ਦੌਰਾਨ ਨਗਦੀ ਫੜੀ ਜਾਂਦੀ ਹੈ ਤਾਂ ਤੁਰੰਤ ਆਮਦਨ ਕਰ ਅਧਿਕਾਰੀਆਂ ਨੂੰ, ਸ਼ਰਾਬ ਫੜੀ ਜਾਣ ’ਤੇ ਆਬਕਾਰੀ ਅਧਿਕਾਰੀਆਂ ਨੂੰ, ਨਸ਼ਾ ਫੜਿਆ ਜਾਣ ’ਤੇ ਨਾਰਕੋਟਿਕਸ ਅਧਿਕਾਰੀਆਂ ਨੂੰ ਅਤੇ ਸੋਨਾ ਜਾਂ ਹੋਰ ਸਮਾਨ ਫੜੇ ਜਾਣ ’ਤੇ ਜੀ ਐਸ ਟੀ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਟੀਮ ਸਬੰਧਤ ਅਧਿਕਾਰੀਆਂ ਵੱਲੋਂ ਵਾਜਿਬ ਕਾਰਨ ਦੱਸੇ ਜਾਣ ਜਾਂ ਯੋਗ ਦਸਤਾਵੇਜ਼ ਦਿਖਾਏ ਜਾਣ ਤੋਂ ਬਾਅਦ ਹੀ ਸਬੰਧਤ ਵਿਅਕਤੀ ਨੂੰ ਛੱਡੇਗੀ ਅਤੇ ਇਨ੍ਹਾਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਇਸ ਮੌਕੇ ਐਸ ਪੀ (ਐਚ) ਮਨਵਿੰਦਰ ਬੀਰ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਤੇ ਸਮੂਹ ਟੀਮਾਂ ਮੌਜੂਦ ਸਨ।

 

Tags: SSP SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD