Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਸੀਂ ਆਪਣੀ ਨਹੀਂ, ਪੰਜਾਬ ਅਤੇ ਪੰਜਾਬੀ ਦੀ ਰੱਖਿਆ ਕਰਨੀ ਹੈ : ਭਗਵੰਤ ਮਾਨ

ਜੇ ਪੰਜਾਬ ਵਿੱਚ ਮੈਂ ਸੁਰੱਖਿਅਤ ਨਹੀਂ, ਤਾਂ ਕੌਣ ਸੁਰੱਖਿਅਤ ਹੈ? : ਭਗਵੰਤ

Bhagwant Mann, AAP, Aam Aadmi Party, Aam Aadmi Party Punjab, AAP Punjab, Anandpur Sahib, Ropar

Web Admin

Web Admin

5 Dariya News

ਸ੍ਰੀ ਆਨੰਦੁਪਰ ਸਾਹਿਬ (ਰੋਪੜ) , 05 Feb 2022

Last updated on: Feb 05, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ 'ਮਿਸ਼ਨ ਪੰਜਾਬ 2022' ਦੇ ਤਹਿਤ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਹਰਜੋਤ ਬੈਂਸ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ। ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮਾਨ ਨੇ ਵੱਖ ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੱੜ ਖੁਸ਼ਹਾਲ ਪੰਜਾਬ ਬਣਾਉਣ ਲਈ 20 ਫਰਵਰੀ ਦੇ ਦਿਨ 'ਝਾੜੂ' ਵਾਲਾ ਬਟਨ ਦਬਾ ਕੇ ਆਪਣੀ ਸਰਕਾਰ ਆਪ ਬਣਾਉਣ। ਇਸ ਸਮੇਂ ਲੋਕਾਂ ਵਿੱਚ ਭਾਰੀ ਉਤਸ਼ਾਹ ਪ੍ਰਗਟ ਕੀਤਾ ਅਤੇ ਫੁੱਲ ਬਰਸਾ ਕੇ ਅਤੇ ਹਾਰ ਪਾ ਕੇ ਮਾਨ ਦਾ ਸਵਾਗਤ ਕਰ ਰਹੇ ਸਨ।ਸ਼ਨੀਵਾਰ ਨੂੰ ਭਗਵੰਤ ਮਾਨ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਭਰਤਗੜ, ਨੰਗਲ ਟਰੱਕ ਯੂਨੀਅਨ ਚੌਕ ਅਤੇ ਗੋਹਾਲਨੀ ਇਲਾਕੇ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਉਮੀਦਵਾਰ ਹਰਜੋਤ ਬੈਂਸ ਦੇ ਹੱਕ ਵਿੱਚ ਵੋਟ ਪਾਉਣ ਅਤੇ 'ਆਪ' ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਾ ਲੋਕ ਸੁਰੱਖਿਅਤ ਹਨ ਅਤੇ ਨਾ ਹੀ ਸ੍ਰੀ ਗੁਰੂ ਗਰੰਥ ਸਾਹਿਬ ਸਮੇਤ ਹੋਰ ਧਰਮਿਕ ਗਰੰਥ ਸੁਰੱਖਿਅਤ ਹਨ। ਪਿੱਛਲੀਆਂ ਕਮਜ਼ੋਰ ਸਰਕਾਰਾਂ ਕਾਰਨ ਪੰਜਾਬ ਵਿੱਚ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ। ਉਨਾਂ ਕਿਹਾ ਕਿ ਕਾਂਗਰਸੀ ਆਗੂਆਂ ਦੀ ਕੁਰਸੀ ਦੀ ਲੜਾਈ ਦੇ ਚੱਲਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰਾਂ ਵਿਗੜ ਗਈ, ਜਿਸ ਦਾ ਖਮਿਆਜਾ ਪੰਜਾਬ ਦੇ ਦੇ ਲੋਕਾਂ ਨੂੰ ਭੁਗਤਨਾ ਪਿਆ। ਕਾਂਗਰਸ ਦੇ ਆਗੂ ਅਤੇ ਮੰਤਰੀ ਲੋਕਾਂ ਲਈ ਕੰਮ ਕਰਨ ਦੀ ਥਾਂ ਪੰਜ ਸਾਲ ਤੱਕ ਸੱਤਾ ਲਈ ਆਪਸ ਵਿੱਚ ਹੀ ਲੜਦੇ ਰਹੇ ਅਤੇ ਇੱਕ ਦੂਜੇ ਦੀਆਂ ਲੱਤਾਂ ਖਿੱਚਦੇ ਰਹੇ।

ਮਾਨ ਨੇ ਕਿਹਾ ਕਿ ਜੇ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਅੱਜ ਕਿਸੇ ਦੀ ਮੁੱੜ ਬੇਅਦਬੀਆਂ ਕਰਨ ਦੀ ਹਿੰਮਤ ਨਹੀਂ ਸੀ ਪੈਣੀ। ਪਰ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਸਰਕਾਰ ਦੀ ਤਰਾਂ ਕਾਂਗਰਸ ਸਰਕਾਰ ਨੇ ਵੀ ਬੇਅਦਬੀ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਕੋਈ ਸਜ਼ਾ ਦੇਣ ਦੀ ਥਾਂ ਉਸ ਦਾ ਰਾਜਨੀਤਿਕ ਲਾਹਾ ਖੱਟਿਆ। ਉਨਾਂ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਬੇਅਦਬੀ, ਗੋਲੀਕਾਂਡ ਅਤੇ ਬੰਬ ਧਮਾਕੇ ਜਿਹੇ ਮਾਮਲਿਆਂ ਦੀ ਨਿਰਪੱਖਤਾ ਨਾਲ ਜਾਂਚ ਕਰਵਾ ਕੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਨੂੰ ਸਖ਼ਤ ਦੇਵੇਗੀ ਅਤੇ ਪੰਜਾਬ ਵਿੱਚ ਅਮਨ ਸ਼ਾਂਤੀ ਤੇ ਭਾਈਚਾਰਾ ਕਾਇਮ ਰੱਖੇਗੀ।ਇੱਕ ਸਵਾਲ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਉਸ ਨੂੰ ਕਿਸੇ ਵਿਸ਼ੇਸ਼ ਸੁਰੱਖਿਆ ਦੀ ਲੋੜ ਨਹੀਂ। ਸਾਨੂੰ ਆਪਣੀ ਸੁਰੱਖਿਆ ਦੀ ਚਿੰਤਾਂ ਨਹੀਂ, ਸਗੋਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦਾ ਫਿਕਰ ਹੈ। ਜਦੋਂ ਤੱਕ ਪੰਜਾਬ ਦੇ ਤਿੰਨ ਕਰੋੜ ਲੋਕ ਅਤੇ ਸਾਰੇ ਧਰਮਾਂ ਦੇ ਧਾਰਮਿਕ ਗਰੰਥ ਸੁਰੱਖਿਅਤ ਨਹੀਂ ਹੋ ਜਾਂਦੇ, ਉਨਾਂ ਨੂੰ ਕੋਈ ਵਿਸ਼ੇਸ਼ ਸੁਰੱਖਿਆ ਦੀ ਲੋੜ ਨਹੀਂ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਇਸ ਲਈ 'ਆਪ' ਦੀ ਜ਼ਿੰਮੇਵਾਰੀ ਸੁਰੱਖਿਆ ਵਿਵਸਥਾ ਨੂੰ ਸੁਧਾਰਨਾ ਹੈ, ਪੰਜਾਬ ਅਤੇ ਪੰਜਾਬੀਆਂ ਨੂੰ ਸੁਰੱਖਿਅਤ ਕਰਨਾ ਹੈ ਤਾਂ ਜੋ ਆਮ ਲੋਕ ਸੁਰੱਖਿਅਤ ਮਹਿਸੂਸ ਕਰਨ।

ਭਗਵੰਤ ਮਾਨ ਨੇ ਕਿਹਾ ਕਿ ਅੱਜ ਥਾਣਿਆਂ ਅਤੇ ਨਾਕਿਆਂ 'ਤੇ ਪੁਲੀਸ ਦੀ ਭਾਰੀ ਕਮੀ ਹੈ, ਪਰ ਆਗੂਆਂ ਅਤੇ ਮੰਤਰੀਆਂ ਦੀ ਸੁਰੱਖਿਆ ਵਿੱਚ ਪੁਲੀਸ ਦੀ ਵੱਡੀ ਗਿਣਤੀ ਵਿੱਚ ਲਾਈ ਹੋਈ ਹੈ। ਪੁਲੀਸ ਦੇ ਜਵਾਨ ਵਿਧਾਇਕਾਂ, ਮੰਤਰੀਆਂ ਦੀਆਂ ਕੋਠੀਆਂ ਅਤੇ ਉਨਾਂ ਦੇ ਬੱਚਿਆਂ ਦੀ ਸੁਰੱਖਿਆ ਵਿੱਚ ਲੱਗੇ ਹੋਏ ਸਨ। ਇੱਥੋਂ ਤੱਕ ਕਿ ਬੱਚਿਆਂ ਨੂੰ ਸਕੂਲ ਛੱਡਣ, ਲੈ ਕੇ ਆਉਣ ਅਤੇ ਸੈਰ ਕਰਨ ਲਈ ਵੀ ਪੁਲੀਸ ਮੁਲਾਜ਼ਮਾਂ ਨੂੰ ਜਾਣਾ ਪੈਦਾ ਹੈ। ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੁਰੱਖਿਆ ਨੂੰ ਨਜ਼ਰਅੰਦਾਜ ਕਰਕੇ ਆਪਣੀ ਸੁਰੱਖਿਆਂ ਨੂੰ ਹੀ ਪਹਿਲ ਦਿੱਤੀ ਹੈ। ਉਨਾਂ ਕਿਹਾ ਕਿ 'ਆਪ' ਦੀ ਸਰਕਾਰ ਪੁਲੀਸ ਜਵਾਨਾਂ ਤੋਂ ਕੇਵਲ ਪੁਲੀਸ ਦਾ ਕੰਮ ਕਰਵਾਏਗੀ ਅਤੇ ਪੁਲੀਸ ਪ੍ਰਸ਼ਾਸਨ ਵਿੱਚ ਰਾਜਨੀਤਿਕ ਦਖ਼ਲਅੰਦਾਜ਼ੀ ਪੂਰੀ ਤਰਾਂ ਬੰਦ ਕਰ ਦੇਵੇਗੀ।ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਭ੍ਰਿਸ਼ਟਾਚਾਰ ਅਤੇ ਮਾਫੀਆ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਹਨ। ਸਰਕਾਰੀ ਛੱਤਰੀ ਵਿੱਚ ਚੱਲ ਰਹੇ ਰੇਤ ਮਾਫੀਆ, ਨਸ਼ਾ ਮਾਫੀਆ ਅਤੇ ਕੇਬਲ ਮਾਫੀਆ ਨੇ ਲੋਕਾਂ ਦਾ ਜੀਵਨ ਬਰਬਾਦ ਕਰ ਦਿੱਤਾ ਹੈ। ਬਾਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਵਿੰਚ ਮਾਫੀਆ ਦਾ ਬੋਲਬਾਲਾ ਰਿਹਾ ਅਤੇ ਮਾਫੀਆ ਆਗੂਆਂ ਨੇ ਮਿਲ ਕੇ ਗੈਰ ਕਾਨੂੰਨੀ ਕਾਰੋਬਾਰ ਚਲਾਇਆ। ਬਾਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਵਿੱਚ ਮਾਫੀਆ ਦੇ ਸਰਪ੍ਰਸਤ ਮੰਤਰੀਆਂ ਦੀ ਕੁਰਸੀਆਂ 'ਤੇ ਬੈਠੇ ਸਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਾਸਨ ਵਿਵਸਥਾ ਵਿੱਚ ਫ਼ੈਲੇ ਭ੍ਰਿਸ਼ਟਾਚਾਰ ਅਤੇ ਸਾਰੇ ਤਰਾਂ ਦੇ ਮਾਫੀਆ ਨੂੰ ਪੂਰੀ ਤਰਾਂ ਖ਼ਤਮ ਕਰੇਗੀ ਅਤੇ ਪੰਜਾਬ ਨੂੰ ਵਿਕਾਸ ਦੀ ਰਾਹ 'ਤੇ ਲੈ ਕੇ ਜਾਵੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Anandpur Sahib , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD