Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਤ ਨਿਰੰਕਾਰੀ ਮਿਸ਼ਨ ਦੇ 98 ਸ਼ਰਧਾਲੂ ਭਗਤਾਂ ਅਤੇ ਸੇਵਾਦਾਰਾਂ ਨੇ ਨਿਰਸਵਾਰਥ ਭਾਵ ਨਾਲ ਕੀਤਾ ਖੂਨਦਾਨ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission, Blood Camp, Blood donation camp, Manimajra

Web Admin

Web Admin

5 Dariya News

ਮਨੀਮਾਜਰਾ , 06 Feb 2022

Last updated on: Feb 06, 2022, 00:00 IST

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਅਸ਼ੀਰਵਾਦ ਨਾਲ ਮਨੀਮਾਜਰਾ ਬਰਾਂਚ ਦੇ ਸੰਤ ਨਿਰੰਕਾਰੀ ਸਤਸੰਗ ਭਵਨ ਮੌਲੀ ਜਾਗਰਾਂ ਰੋਡ ਮਨੀ ਮਾਜਰਾ ਚੰਡੀਗੜ੍ਹ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ 21 ਵੇ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸੰਤ ਨਿਰੰਕਾਰੀ ਮਿਸ਼ਨ ਦੇ 98 ਸ਼ਰਧਾਲੂ ਭਗਤਾਂ ਅਤੇ ਸੇਵਾਦਾਰਾਂ ਨੇ ਨਿਰਸਵਾਰਥ ਭਾਵ ਨਾਲ ਖੂਨਦਾਨ ਕੀਤਾ।ਇਸ ਕੈਂਪ ਦਾ ਉਦਘਾਟਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਜੱਜ ਸੰਤ ਪ੍ਰਕਾਸ਼ ਜੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਹਨਾਂ ਨੇ ਖ਼ੂਨਦਾਨ ਕਰਨ ਵਾਲੇ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਜਨ ਕਲਿਆਣ ਲਈ ਕੀਤੀ ਗਈ ਇਸ ਸੇਵਾ ਦੀ ਜਿੰਨੀ ਸ਼ਲਾਘਾ ਕੀਤੀ ਜਾਏ ਥੋੜੀ ਹੈ। ਇਹ ਸੇਵਾ ਲਈ ਸਭ ਨੂੰ ਤਿਆਰ ਰਹਿਣਾ ਚਾਹੀਦਾ ਹੈ। ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਕਰੋਨਾ ਮਹਾਮਾਰੀ ਅਤੇ ਨਵੇਂ ਓਮੀਕਰੋਨ ਮਹਾਂਮਾਰੀ ਦੀ ਸਥਿਤੀ ਵਿੱਚ ਵੀ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਦੂਜਿਆਂ ਲਈ ਜੀਵਨ ਜੀਣ ਦੀ ਜੋ ਸੇਵਾ ਕੀਤੀ ਜਾ ਰਹੀ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ। ਖੂਨਦਾਨ ਕੈਂਪ ਥੈਲੇਸੀਮੀਆ ਅਤੇ ਕੈਂਸਰ ਦੇ ਮਰੀਜ਼ਾਂ ਦੇ ਨਾਲ-ਨਾਲ ਗਰਭਵਤੀ ਔਰਤਾਂ ਦੇ ਲਈ ਵਰਦਾਨ ਸਾਬਤ ਹੋ ਰਹੇ ਹਨ।ਚੰਡੀਗੜ੍ਹ ਜ਼ੋਨ ਦੇ ਜ਼ੋਨ ਇੰਚਾਰਜ ਨੇ ਜਸਟਿਸ ਸੰਤ ਪ੍ਰਕਾਸ਼ ਜੀ ਦਾ ਸ਼ੁਕਰੀਆ ਕਰਦਿਆਂ ਹੋਏ ਕਿਹਾ ਕਿ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਪਹਿਲਾ ਖੂਨਦਾਨ ਕੈਂਪ ਦਿੱਲੀ ਵਿਖੇ 1986 ਨਵੰਬਰ ਮਹੀਨੇ ਵਿਚ ਸਾਲਾਨਾ ਸੰਤ ਸਮਾਗਮ ਦੇ ਮੌਕੇ ਤੇ ਲਾਇਆ ਗਿਆ ਸੀ।

ਬਾਬਾ ਹਰਦੇਵ ਸਿੰਘ ਜੀ ਨੇ ਇਸ ਕੈਂਪ ਦਾ ਉਦਘਾਟਨ ਕੀਤਾ ਅਤੇ ਮਾਨਵਤਾ ਨੂੰ ਸੰਦੇਸ਼ ਦਿੱਤਾ ਕਿ ਮਨੁੱਖੀ ਖੂਨ ਨਾਲੀਆਂ ਵਿਚ ਨਹੀਂ ਨਾੜੀਆਂ ਵਿੱਚ ਵਹਿਣਾ ਚਾਹੀਦਾ ਹੈ। ਸੰਤ ਨਿਰੰਕਾਰੀ ਮਿਸ਼ਨ ਦੇ ਸੇਵਾਦਾਰ ਇਸ ਸੰਦੇਸ਼ ਨੂੰ ਪੂਰਾ ਕਰਦੇ ਹੋਏ ਦਿਨ ਰਾਤ ਮਨੁੱਖਤਾ ਦੀ ਸੇਵਾ ਲਈ ਲੱਗੇ ਹੋਏ ਹਨ। ਸੰਤ ਨਿਰੰਕਾਰੀ ਮਿਸ਼ਨ ਵੱਲੋਂ ਜਨਤਾ ਦੀ ਭਲਾਈ ਵਾਸਤੇ ਸਮੇਂ-ਸਮੇਂ ਤੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਨਾਲ ਕਿ ਸਮਾਜ ਦਾ ਸਮੁੱਚਾ ਵਿਕਾਸ ਹੋ ਸਕੇ। ਜਿਸ ਵਿਚ ਮੁੱਖ ਹਨ ਸਵੱਛਤਾ ਅਭਿਆਨ, ਰੁੱਖ ਲਗਾਉਣਾ, ਮੁਫ਼ਤ ਸਿਹਤ ਸਲਾਹ ਕੇਂਦਰ, ਮੁਫਤ ਅੱਖਾਂ ਦੇ ਕੈਂਪ, ਕੁਦਰਤੀ ਆਪਦਾ ਦੇ ਦੌਰਾਨ ਜ਼ਰੂਰਤਮੰਦਾਂ ਦੀ ਸਹਾਇਤਾ ਅਤੇ ਕਰੋਨਾ ਮਹਾਮਾਰੀ ਦੇ ਦੌਰਾਨ ਕੋਵਿਡ ਕੇਅਰ ਸੈਂਟਰ ਆਦਿ। ਇਹਨਾਂ ਸਾਰੀਆਂ ਸੇਵਾਵਾਂ ਦੇ ਲਈ ਨਿਰੰਕਾਰੀ ਮਿਸ਼ਨ ਨੂੰ ਕੇਂਦਰ ਸਰਕਾਰ ਦੁਆਰਾ ਸਰਾਹਿਆ ਅਤੇ ਸਨਮਾਨਿਤ ਕੀਤਾ ਗਿਆ ਹੈ।ਖੂਨਦਾਨ ਕੈਂਪ ਵਿਚ  ਜੀ ਐੱਮ ਸੀ ਐਚ ਸੈਕਟਰ 32 ਅਤੇ ਜੀ ਐਮ ਸੀ ਐਚ ਸੈਕਟਰ 16 ਚੰਡੀਗੜ ਦੇ ਬਲੱਡ ਬੈਂਕ ਦੀ 12 ਮੈਂਬਰੀ ਟੀਮ ਨੇ ਯੂਨਿਟ ਇਕੱਠੇ ਕੀਤੇ।ਮਨੀਮਾਜਰਾ ਸੇਵਾ ਦਲ ਦੇ ਸੰਚਾਲਕ ਸ੍ਰੀ ਪੰਨਾ ਲਾਲ ਜੀ ਨੇ ਜਸਟਿਸ ਸੰਤ ਪ੍ਰਕਾਸ਼, ਚੰਡੀਗੜ੍ਹ ਜ਼ੋਨ ਦੇ ਜ਼ੋਨ ਇੰਚਾਰਜ, ਖੇਤਰੀ ਸੰਚਾਲਕ, ਮੌਲੀ ਜਾਗਰਾਂ ਤੋੰ ਮੁਨਿਸਿਪਲ ਕੌਂਸਲਰ ਮਨੋਜ ਸੋਨਕਰ, ਡਾਕਟਰਾਂ ਅਤੇ ਖ਼ੂਨਦਾਨੀਆਂ ਦਾ ਦਿਲ ਤੋਂ ਸ਼ੁਕਰੀਆ ਅਦਾ ਕੀਤਾ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission , Blood Camp , Blood donation camp , Manimajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD