Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਨੂੰ ਡਾਕਟਰ ਸਵੈਮਾਨ ਦੇ ਪੰਜਾਬ ਮਾਡਲ ਦੀ ਲੋੜ : ਰਵਨੀਤ ਬਰਾੜ

ਰਵਾਇਤੀ ਪਾਰਟੀਆਂ ਦੇ ਏਜੰਡੇ ਹਾਈਕਮਾਂਡ ਕਲਚਰ, ਜਾਤੀ ਅਤੇ ਧਰਮ ਦੀ ਸਿਆਸਤ ਤੋਂ ਹੁੰਦੇ ਹਨ ਪ੍ਰੇਰਿਤ।"

Ravneet Brar, Sanyukt Samaj Morcha, SSM

Web Admin

Web Admin

5 Dariya News

ਮੋਹਾਲੀ , 07 Feb 2022

Last updated on: Feb 07, 2022, 00:00 IST

ਸੰਯੁਕਤ ਸਮਾਜ ਮੋਰਚਾ ਕਿਸਾਨ ਅੰਦੋਲਨ ਵਿੱਚੋਂ ਨਿਕਲੀ ਹੋਈ ਪਾਰਟੀ ਹੈ।  ਇਸ ਵਿੱਚ ਕੋਈ ਹਾਈਕਮਾਂਡ ਕਲਚਰ ਨਾ ਹੋ ਕੇ ਅੰਦਰੂਨੀ ਲੋਕਤੰਤਰ ਹੈ   ਜਿਸ ਵਿੱਚ ਪੰਜਾਬ ਵਿੱਚ ਜ਼ਮੀਨੀ ਪੱਧਰ ਤੇ ਜੁੜੇ ਹੋਏ ਲੋਕ ਕੰਮ ਕਰ ਰਹੇ ਹਨ। ਪੰਜਾਬ ਨੂੰ ਦਿੱਲੀ ਹਾਈਕਮਾਂਡ ਤੋਂ ਬਣੇ ਕੇ ਆਏ ਮਾਡਲ ਨਹੀਂ ਬਲਕਿ ਡਾਕਟਰ ਸਵੈਮਾਨ ਦੇ ਮਾਡਲ ਦੀ ਲੋੜ ਹੈ ਜਿਸ ਦੇ ਤਹਿਤ ਸਮੁੱਚੇ ਪੰਜਾਬ ਵਿੱਚ ਇਕਸਾਰ, ਹਰ ਇਕ ਵਰਗ ਦਾ ਸਮਾਨੰਤਰ ਵਿਕਾਸ ਹੋਵੇਗਾ। ਇਹੀ ਵਜ੍ਹਾ ਹੈ ਕਿ ਪੰਜਾਬ ਵਿੱਚ ਸੰਯੁਕਤ ਸਮਾਜ ਮੋਰਚਾ ਬਣਾਉਣ ਦੀ ਲੋੜ ਪਈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਯੁਕਤ ਸਮਾਜ ਮੋਰਚੇ ਦੇ ਹਲਕਾ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾਡ਼ ਨੇ ਕੀਤਾ। ਕਿਸਾਨ ਅੰਦੋਲਨ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਕੈਲੀਫੋਰਨੀਆਂ ਤੋਂ ਵਾਪਸ ਆਏ ਡਾ ਸਵੈਮਾਨ ਜਿਨ੍ਹਾਂ ਨੇ ਕਿਸਾਨੀ ਅੰਦੋਲਨ ਦੌਰਾਨ ਵੱਡੀ ਸੇਵਾ ਕੀਤੀ ਅਤੇ ਸਮੇਂ ਸਮੇਂ ਤੇ ਆਪਣੇ ਵਿਚਾਰ ਰੱਖੇ ਜੋ ਕਿ ਪੰਜਾਬ ਦੇ ਲੋਕਾਂ ਵਿੱਚ ਬਹੁਤ ਮਕਬੂਲ ਹੋਏ। ਡਾ ਸਵੈਮਾਨ ਹੁਣ 9 ਫਰਵਰੀ ਨੂੰ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਮੋਹਾਲੀ ਪਹੁੰਚ ਰਹੇ ਹਨ।

9 ਫਰਵਰੀ ਨੂੰ ਮੋਹਾਲੀ ਦੌਰੇ ਦੌਰਾਨ ਡਾ ਸਵੈਮਾਨ ਇਕ ਪਾਸੇ ਜਿਥੇ ਸੰਯੁਕਤ ਸਮਾਜ ਮੋਰਚਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ ਉਥੇ ਨਾਲ ਹੀ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਮੀਟਿੰਗਾਂ ਨੂੰ ਸੰਬੋਧਨ ਕਰਨਗੇ।  ਇਸਤੋਂ ਇਲਾਵਾ ਮੋਹਾਲੀ ਵਿੱਚ ਇਲਾਕੇ ਦੀਆਂ ਮੋਹਤਬਰ ਸ਼ਖਸੀਅਤਾਂ ਨਾਲ ਵੀ ਮੁਲਾਕਾਤ ਕਰਦੇ ਹੋਏ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਨਗੇ। ਬੀਤੇ ਕੱਲ੍ਹ ਨਵਜੋਤ ਸਿੱਧੂ ਦਾ ਪੰਜਾਬ ਮਾਡਲ ਫੇਲ੍ਹ ਕਰਦਿਆਂ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੇ ਪ੍ਰਤੀਕਰਮ ਦਿੰਦਿਆਂ ਰਵਨੀਤ ਬਰਾਡ਼ ਨੇ ਕਿਹਾ ਕਿ ਹੋਰਨਾਂ ਪਾਰਟੀਆਂ ਵਿੱਚ ਕਿਸੇ ਵੀ ਲੋਕਪੱਖੀ ਏਜੰਡੇ ਨੂੰ ਲਾਗੂ ਕਰਨ ਤੋਂ ਪਹਿਲਾਂ ਵੋਟਾਂ ਦੀ ਸਮੀਕਰਨ, ਜਾਤੀ, ਧਰਮ ਅਤੇ ਹੋਰਨਾਂ ਖਿੱਤਿਆ ਦੇ ਅਧਾਰ ਤੇ ਦੇਖੀ ਜਾਂਦੀ ਹੈ। ਵੈਸੇ ਵੀ ਦਿੱਲੀ ਤੋਂ ਆਈ ਹਾਈ ਕਮਾਂਡ ਨੂੰ ਪੰਜਾਬ ਦੇ  ਮੁੱਦਿਆਂ ਬਾਰੇ ਬਹੁਤ ਮਾਮੂਲੀ ਜਾਣਕਾਰੀ ਹੈ।ਰਵਨੀਤ ਬਰਾੜ ਨੇ ਅਖੀਰ ਵਿੱਚ ਕਿਹਾ ਕਿ ਹੁਣ ਪੰਜਾਬ ਵਿਚ ਡਾਕਟਰ ਸਵੈਮਾਨ ਦਾ ਪੰਜਾਬ ਮਾਡਲ ਚੱਲੇਗਾ ਜਿਸ ਵਿੱਚ ਪੰਜਾਬ ਦੇ ਹਰ ਵਰਗ ਦੀ ਤਰੱਕੀ ਨੂੰ ਅੱਗੇ ਰੱਖ ਕੇ ਨੀਤੀਆਂ ਬਣਾਈਆਂ ਜਾਣਗੀਆਂ ਅਤੇ ਇਸ ਨੂੰ ਦਿੱਲੀ ਤੋਂ ਆਈ ਕੋਈ ਹਾਈ ਕਮਾਂਡ ਕੰਟਰੋਲ ਨਹੀਂ ਕਰੇਗੀ।

 

Tags: Ravneet Brar , Sanyukt Samaj Morcha , SSM

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD