Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਬਜ਼ਰਵਰਾਂ ਨੇ ਪੋਲਿੰਗ ਸਟਾਫ ਦੀ ਚੋਣ ਪ੍ਰਕਿਰਿਆ ਬਾਰੇ ਦੂਜੀ ਸਿਖਲਾਈ ਦਾ ਜਾਇਜ਼ਾ ਲਿਆ

ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਉਤੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ: ਸੋਨਾਲੀ ਗਿਰਿ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 07 Feb 2022

Last updated on: Feb 07, 2022, 00:00 IST

ਵਿਧਾਨ ਸਭਾ ਚੋਣਾਂ ਲਈ ਹਲਕਾ 50 ਵਿਚ ਪੋਲਿੰਗ ਬੂਥਾਂ ਉਤੇ ਤੈਨਾਤ ਸਟਾਫ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਦੀਆਂ ਸਾਵਧਾਨੀਆਂ ਦੀ ਪੂਰੀ ਤਰਾਂ ਪਾਲਣਾ ਕਰਨ ਅਤੇ ਵੋਟਰਾਂ ਦੀ ਸਹੁਲਤ ਲਈ ਹਰ ਪੋਲਿੰਗ ਬੂਥ ਉਤੇ ਲੋੜੀਦੀਆਂ, ਢੁਕਵੀਆਂ ਸਹੂਲਤਾਂ ਮੁਹੱਇਆ ਕਰਵਾਈਆਂ ਜਾਣਗੀਆਂ ਤਾਂ ਜੋ ਚੋਣ ਕਮਿਸ਼ਨ ਦੇ ਨਿਰਦੇਸ਼ਾ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਜਰਨਲ ਆਬਜ਼ਰਵਰ ਸ਼੍ਰੀ ਪੰਧਾਰੀ ਯਾਦਵ ਅਤੇ ਪੁਲਿਸ ਆਬਜ਼ਰਵਰ ਸ਼੍ਰੀ ਧਰਮਿੰਦਰ ਸਿੰਘ ਨੇ ਪੋਲਿੰਗ ਸਟਾਫ ਦੀ ਸਰਕਾਰੀ ਕਾਲਜ ਰੂਪਨਗਰ ਵਿਖੇ ਚੋਣ ਪ੍ਰਕਿਰਿਆ ਬਾਰੇ ਦੂਜੀ ਰਿਹਸਲ ਦਾ ਜਾਇਜ਼ਾ ਲੈਂਦੇ ਹੋਏ ਕੀਤਾ।ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਸੋਨਾਲੀ ਗਿਰਿ, ਰਿਟਰਨਿੰਗ ਅਫਸਰ ਸ੍ਰੀ ਗੁਰਵਿੰਦਰ ਜੌਹਲ ਅਤੇ ਤਹਿਸੀਲਦਾਰ ਰੂਪਨਗਰ ਸ੍ਰੀ ਹਰਬੰਸ ਸਿੰਘ ਵੀ ਮੌਜੂਦ ਸਨ।ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਚੋਣ ਪ੍ਰਕਿਰਿਆ ਬਾਰੇ ਦੂਜੀ ਸਿਖਲਾਈ ਮਾਸਟਰ ਟ੍ਰੇਨਰਜ਼ ਵਲੋਂ ਪੋਲਿੰਗ ਸਟਾਫ ਦੇ ਬੈਚ ਬਣਾ ਕੇ ਦਿੱਤੀ ਗਈ। ਇਸ ਸਿਖਲਾਈ ਅਧੀਨ ਪੋਲਿੰਗ ਸਟਾਫ ਨੂੰ ਈ.ਵੀ.ਐਮ. ਬਾਰੇ, ਪੋਲ ਡੇਅ ਵਾਲੇ ਦਿਨ ਹੋਣ ਵਾਲੇ ਕੰਮ ਅਤੇ ਵਿਭਿੰਨ ਪ੍ਰਸਥਿਤੀਆਂ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਦੱਸਿਆ ਗਿਆ।

ਇਸ ਸਿਖਲਾਈ ਦੌਰਾਨ ਮਾਸਟਰ ਟ੍ਰੇਨਰਜ਼ ਸ਼੍ਰੀ ਜਤਿੰਦਰ ਸਿੰਘ, ਸ਼੍ਰੀ ਗੋਤਮ ਪਰਿਹਾਰ, ਸ਼੍ਰੀ ਗੁਰਦਿਆਲ ਸਿੰਘ, ਸ਼੍ਰੀ ਤਜਿੰਦਰ ਸਿੰਘ, ਸ਼੍ਰੀ ਦਪਿੰਦਰ ਸਿੰਘ, ਸ਼੍ਰੀ ਜਗਜੀਤ ਸਿੰਘ, ਸ਼੍ਰੀ ਹਰਵਿੰਦਰ ਸਿੰਘ, ਸ਼੍ਰੀ ਵਿਜੇ ਕੁਮਾਰ, ਸ਼੍ਰੀ ਮਨਦੀਪ ਸਿੰਘ, ਵਲੋਂ ਪੋਲਿੰਗ ਸਟਾਫ ਨੂੰ ਜਾਣਕਾਰੀ ਦਿੱਤੀ ਗਈ। ਪੋਲਿੰਗ ਬੂਥ ਉਤੇ ਕੀਤੀ ਜਾਣ ਵਾਲੀ ਸਮੁੱਚੀ ਕਾਰਵਾਈ ਦੀ ਪ੍ਰਕਿਰਿਆ ਬਾਰੇ ਮਾਸਟਰ ਟ੍ਰੇਨਰਜ਼ ਸਟਾਫ ਨੂੰ ਜਾਣਕਾਰੀ ਦੇ ਰਹੇ ਹਨ, ਹਰ ਵੋਟਰ ਦੇ ਲਈ ਪੋਲਿੰਗ ਬੂਥ ਉਤੇ ਵਿਸੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਮਾਸਕ, ਸੈਨੈਟਾਈਜਰ ਅਤੇ ਸਮਾਜਿਕ ਦੂਰੀ ਤੋ ਇਲਾਵਾ ਵੋਟ ਪਾਉਣ ਸਮੇਂ ਵੋਟਰ ਦੇ ਤਾਪਮਾਨ ਦੀ ਪੜਤਾਲ ਲਈ ਥਰਮਲ ਸਕੈਨਿੰਗ ਅਤੇ ਗਲਵਜ਼ (ਦਸਤਾਨਾ) ਦੀ ਵਿਸੇਸ਼ ਵਿਵਸਥਾ ਕੀਤੀ ਗਈ।ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਹਰ ਪੋਲਿੰਗ ਬੂਥ ਉਤੇ 2 ਆਸ਼ਾ ਵਰਕਰ, ਕੋਵਿਡ ਦੇ ਨਿਯਮਾ ਦੀ ਪਾਲਣਾ ਅਤੇ ਹੋਰ ਜਾਣਕਾਰੀ ਦੇਣ ਲਈ ਤੈਨਾਤ ਰਹਿਣਗੇ। ਉਨ੍ਹਾਂ ਨੇ ਪੋਲਿੰਗ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਨਿਯਮਾਂ ਦੀ ਪਾਲਣਾਂ ਨੂੰ ਯਕੀਨੀ ਬਣਾਉਣ।ਉਨ੍ਹਾਂ ਨੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਪੂਰੀ ਤਰਾਂ ਪਾਰਦਰਸ਼ੀ ਰੱਖਿਆ ਹੈ, ਇਸ ਦੇ ਲਈ ਚੋਣ ਡਿਊਟੀ ਉਤੇ ਤੈਨਾਤ ਸਮੁੱਚੇ ਸਟਾਫ ਨੂੰ ਸਮੇ ਸਮੇ ਤੇ ਬੈਠਕਾਂ ਕਰਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD