Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਹਾਲੀ ਨੂੰ ਉਦਯੋਗਿਕ ਹੱਬ ਬਣਾ ਕੇ ਨੌਜਵਾਨਾਂ ਲਈ ਲਿਆਂਦੇ ਜਾਣਗੇ ਬਿਹਤਰੀਨ ਨੌਕਰੀ ਦੇ ਮੌਕੇ : ਸੰਜੀਵ ਵਿਸ਼ਿਸ਼ਟ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 07 Feb 2022

Last updated on: Feb 07, 2022, 00:00 IST

ਪੰਜਾਬ ਦੇ ਸਭ ਤੋ ਆਧੁਨਿਕ ਸ਼ਹਿਰ ਮੋਹਾਲੀ ਨੂੰ ਆਈ ਹੱਬ ਬਣਾ ਕੇ ਵਿਸ਼ਵ ਪੱਧਰ ਤੇ ਪਹਿਚਾਣ ਦਿਵਾਉਣਾ ਹੀ ਮੇਰਾ ਮੁੱਖ ਉਦੇਸ਼ ਹੈ। ਇਸ ਉਪਰਾਲੇ ਦੇ ਪੂਰਾ ਹੋਣ ਨਾਲ ਵੱਡੀਆਂ-ਵੱਡੀਆਂ ਅੰਤਰਰਾਸ਼ਟਰੀ ਕੰਪਨੀਆਂ ਦੇ ਮੋਹਾਲੀ ਵਿਚ ਆਉਣ ਕਰਕੇ ਜਿੱਥੇ ਨੌਕਰੀਆਂ ਦੇ ਮੌਕੇ ਵਧਣਗੇ ਉੱਥੇ ਹੀ  ਅੰਤਰ ਰਾਸ਼ਟਰੀ ਸੁਵਿਧਾਵਾਂ ਦਾ ਆਉਣਾ ਲਾਜ਼ਮੀ  ਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੋਹਾਲੀ ਤੋਂ  ਭਾਜਪਾ, ਸੰਯੁਕਤ ਅਕਾਲੀ ਦਲ ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਸੰਜੀਵ ਵਿਸ਼ਿਸ਼ਟ ਨੇ  ਫ਼ੇਜ਼ ਇਕ ਦੇ ਇੰਡਸਟਰੀਅਲ ਏਰੀਆ ਵਿਚ ਵੋਟਰਾਂ ਨਾਲ ਇਕ ਮੁਲਾਕਾਤ ਦੌਰਾਨ ਕੀਤਾ ਗਿਆ।ਇੰਡਸਟਰੀਅਲ ਏਰੀਆ ਦੇ ਲੋਕਾਂ ਨੇ ਸੰਜੀਵ ਵਿਸ਼ਿਸ਼ਟ ਨੂੰ ਦੱਸਿਆਂ ਕਿ ਉਨ੍ਹਾਂ ਦੇ ਇਲਾਕੇ ਵਿਚ ਸੜਕਾਂ ਵਿਚ ਵੱਡੇ ਵੱਡੇ ਟੋਏ ਪੈ ਚੁੱਕੇ ਹਨ। ਜਿੱਥੋਂ ਗੱਡੀਆਂ ਕੱਢਣਾ ਤਾਂ ਦੂਰ ਪੈਦਲ ਚੱਲਣਾ ਵੀ ਔਖਾ ਹੋ ਜਾਂਦਾ ਹੈ। ਥਾਂ-ਥਾਂ ਗੰਦਗੀ ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਜਦ ਕਿ  ਸਿਹਤ ਸੇਵਾਵਾਂ ਵਿਚ ਹਸਪਤਾਲ ਵਿਚ ਡਾਕਟਰਾਂ ਦੀ ਵੱਡੇ ਪੱਧਰ ਤੇ ਕਮੀ ਹੈ।  ਮੋਹਾਲੀ ਦੇ ਏ ਐੱਸ ਆਈ ਹਸਪਤਾਲ ਦੀ ਮਾੜੀ ਹਾਲਤ ਵੀ ਕਿਸੇ ਤੋਂ ਲੁਕੀ ਨਹੀਂ ਹੈ ਜਿਸ ਦਾ ਖ਼ੁਲਾਸਾ ਵੋਟਾਂ ਤੋਂ ਪਹਿਲਾਂ ਖ਼ੁਦ ਸੰਜੀਵ ਵਿਸ਼ਿਸ਼ਟ ਨੇ ਕੀਤਾ ਸੀ। 

ਸੰਜੀਵ ਵਿਸ਼ਿਸ਼ਟ ਨੇ ਹਾਜ਼ਰ ਇਕੱਠ ਦੀਆਂ ਮੁਸ਼ਕਲਾਂ ਸੁਣਦੇ ਹੋਏ ਕਿਹਾ ਕਿ ਕਾਂਗਰਸੀਆਂ ਨੇ ਸਿਰਫ਼ ਆਪਣੇ ਫ਼ਾਇਦੇ ਸੋਚਦੇ ਹੋਏ ਪੰਜ ਸਾਲ ਲੰਘਾ ਦਿਤੇ। ਜਿਸ ਦੇ ਸਿੱਟੇ ਵਜੋਂ ਕਾਂਗਰਸੀ ਸਰਕਾਰ ਦੀਆਂ  ਮਾੜੀਆਂ ਨੀਤੀਆਂ ਦੇ ਚੱਲਦਿਆਂ ਨਾ ਸਿਰਫ਼ ਸੂਬੇ ਵਿਚੋਂ ਉਦਯੋਗ ਪਲਾਇਨ ਕਰਕੇ ਦੂਜੇ ਰਾਜਾਂ ਵਿਚ ਗਏ । ਬਲਕਿ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਘਟਦੇ ਚਲੇ ਗਏ। ਮੋਹਾਲੀ ਵਿਚ ਵੀ ਕਾਂਗਰਸੀ ਵਿਧਾਇਕ ਬਲਬੀਰ ਸਿੱਧੂ ਨੇ ਜਿੱਤਣ ਤੋਂ ਬਾਅਦ ਕਦੀ ਉਦਯੋਗਪਤੀਆਂ ਅਤੇ ਇੰਡਸਟਰੀਅਲ ਏਰੀਆ ਦੀਆਂ ਮੁਸ਼ਕਲਾਂ ਵੱਲ ਕਦੀ ਨਿਗਾਹ ਨਹੀਂ ਮਾਰੀ ਜਿਸ ਕੇ ਮੋਹਾਲੀ ਵਿਚੋਂ ਵੀ ਵੱਡੇ ਪੱਧਰ ਤੇ ਉਦਯੋਗ ਪਲਾਇਨ ਕਰਕੇ ਦੂਜੇ ਰਾਜਾਂ ਵਿਚ ਚਲੇ ਗਏ। ਹੁਣ ਭਾਜਪਾ ਦੀ ਸਰਕਾਰ ਆਉਣ ਤੇ ਉਦਯੋਗਾਂ ਦੀ ਖ਼ਾਸ ਨੀਤੀ ਲਿਆਂਦੀ ਜਾਵੇਗੀ ਜਿਸ ਵਿਚ ਮੋਹਾਲੀ ਅਤੇ ਲੁਧਿਆਣਾ ਦਾ ਖ਼ਾਸ ਸਥਾਨ ਹੋਵੇਗਾ। ਮੋਹਾਲੀ ਵਿਚ ਇੰਡਸਟਰੀਅਲ ਏਰੀਆ ਵਿਚ ਬਿਹਤਰੀਨ ਸੁਵਿਧਾਵਾਂ ਲਿਆਂਦੀਆਂ ਜਾਣਗੀਆਂ। ਇਸ ਲਈ ਭਾਜਪਾ ਦੀ ਸਰਕਾਰ ਲਿਆਉਣਾ ਜ਼ਰੂਰੀ ਹੋ ਜਾਂਦਾ ਹੈ। ਪੰਜਾਬ ਵਿਚ ਭਾਜਪਾ ਦੀ ਡਬਲ ਇੰਜਨ ਸਰਕਾਰ ਆਉਣ ਤੇ ਹੀ ਵਿਕਾਸ ਦੀਆਂ ਨਵੀਆਂ ਲੀਹਾਂ ਤੁਰ ਸਕਦੀਆਂ ਹਨ  ਅਤੇ ਨਵੇਂ ਪੰਜਾਬ ਦੀ ਸਿਰਜਣਾ ਹੋ ਸਕਦੀ ਹੈ। 

 

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD