Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕਾਂਗਰਸ ਦਾ ਮੌਜੂਦਾ ਸਰਪੰਚ ਪਰਿਵਾਰ, ਪਿੰਡ ਵਾਸੀਆਂ ਸਮੇਤ ਭਾਜਪਾ ਵਿੱਚ ਸ਼ਾਮਲ

ਫਿਰੋਜ਼ਪੁਰ ਦਾ ਵਿਕਾਸ ਅਤੇ ਗੁੰਡਾਗਰਦੀ ਦਾ ਖਾਤਮਾ ਕੇਵਲ ਰਾਣਾ ਸੋਢੀ ਹੀ ਕਰ ਸਕਦੇ ਹਨ: ਬਿਮਲਾ

Rana Gurmit Singh Sodhi, Bharatiya Janata Party, BJP, BJP Punjab, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 07 Feb 2022

Last updated on: Feb 07, 2022, 00:00 IST

ਸਰਹੱਦੀ ਜ਼ਿਲ੍ਹੇ ਵਿੱਚ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਿੰਡ ਸੁਲਤਾਨ ਵਾਲਾ ਦੇ ਮੌਜੂਦਾ ਸਰਪੰਚ ਬਿਮਲਾ ਨੇ ਕਾਂਗਰਸ ਦੀਆਂ ਨੀਤੀਆਂ ਨੂੰ ਨਕਾਰਦਿਆਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।  ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਦੀ ਰਸਮ ਸ਼ਹਿਰੀ ਹਲਕੇ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਨਿਭਾਈ ਗਈ। ਮਹਿਲਾ ਸਰਪੰਚ ਦੇ ਨਾਲ-ਨਾਲ ਉਸਦਾ ਪਰਿਵਾਰ, ਸਾਬਕਾ ਸਰਪੰਚ ਤੇ ਹੋਰ ਪਿੰਡਾਂ ਦੇ ਲੋਕ ਵੀ ਸ਼ਾਮਲ ਹੋ ਗਏ ਹਨ।  ਇਸ ਮੌਕੇ ਸਰਪੰਚ ਬਿਮਲਾ ਤੋਂ ਇਲਾਵਾ ਉਸ ਦਾ ਪਤੀ ਚਮਕੌਰ ਸਿੰਘ, ਸਾਬਕਾ ਸਰਪੰਚ ਪਾਲਾ ਸਿੰਘ ਵੀ ਹਾਜ਼ਰ ਸਨ।  ਬਿਮਲਾ ਨੇ ਕਿਹਾ ਕਿ ਉਹ ਸਥਾਨਕ ਵਿਧਾਇਕ ਦੀਆਂ ਗਲਤ ਨੀਤੀਆਂ ਅਤੇ ਵਰਕਰਾਂ ਨੂੰ ਨਕਾਰਨ ਦੀ ਨੀਤੀ ਤੋਂ ਦੁਖੀ ਹੈ। 

ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਰਹਿੰਦਿਆਂ ਉਨ੍ਹਾਂ ਨੂੰ ਕਦੇ ਵੀ ਉਹ ਸਨਮਾਨ ਨਹੀਂ ਮਿਲਿਆ ਜਿਸਦੇ ਉਹ ਹੱਕਦਾਰ ਸੀ।  ਇਸ ਲਈ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ, ਕਿਉਂਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਭਾਜਪਾ ਹੀ ਕਰ ਸਕਦੀ ਹੈ।ਉਨ੍ਹਾਂ ਕਿਹਾ ਕਿ ਰਾਣਾ ਸੋਢੀ ਦੇ ਆਉਣ ਨਾਲ ਫਿਰੋਜ਼ਪੁਰ ਦੇ ਲੋਕ ਖੁੱਲ੍ਹ ਕੇ ਰਾਣਾ ਗੁਰਮੀਤ ਸੋਢੀ ਦਾ ਸਮਰਥਨ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਰਾਣਾ ਸੋਢੀ ਨੇ ਚਾਰ ਵਾਰ ਵਿਧਾਇਕ ਰਹਿੰਦਿਆਂ ਗੁਰੂਹਰਸਹਾਏ ਵਿੱਚ ਅਜਿਹੀ ਅਰਾਜਕਤਾ ਨਹੀਂ ਪੈਦਾ ਕੀਤੀ, ਜਿਸ ਤਰ੍ਹਾਂ ਫਿਰੋਜ਼ਪੁਰ ਵਿੱਚ ਗੁੰਡਾਗਰਦੀ ਫੈਲ ਰਹੀ ਹੈ।ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਭਾਜਪਾ ਵਿੱਚ ਹਰ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਸਰਪੰਚ ਬਿਮਲਾ ਵਾਂਗ ਕਈ ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।

 

Tags: Rana Gurmit Singh Sodhi , Bharatiya Janata Party , BJP , BJP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD