Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਨਵੀਂ ਪੀੜੀ ਨੂੰ ਮੌਕਾ ਦੇਣ ਦੀ ਥਾਂ ਸੱਤਾ ਦੇ ਲਾਲਚ ਵਿੱਚ ਪਏ ਹਨ ਵੱਡੇ ਬਾਦਲ : ਭਗਵੰਤ ਮਾਨ

ਇਸ ਵਾਰ ਬਾਦਲ ਪਰਿਵਾਰ ਦੀ ਰਾਜਨੀਤੀ ਦਾ ਹੋਵੇਗਾ ਅੰਤ: ਭਗਵੰਤ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Lambi, Gidderbaha, Malout, Muktsar

Web Admin

Web Admin

5 Dariya News

ਲੰਬੀ, ਗਿੱਦੜਬਾਹਾ, ਮਲੋਟ (ਮੁਕਤਸਰ) , 07 Feb 2022

Last updated on: Feb 07, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਗੜ ਲੰਬੀ ਵਿੱਚ ਬਾਦਲ ਪਰਿਵਾਰ 'ਤੇ ਤਿੱਖੇ ਹਮਲੇ ਕੀਤੇ। ਮਾਨ ਨੇ ਕਿਹਾ ਕਿ ਪੰਜਾਬ ਦੀ ਹਵਾ ਹੁਣ ਬਦਲ ਚੁੱਕੀ ਹੈ। ਇਸ ਵਾਰ ਬਾਦਲ ਪਰਿਵਾਰ ਦੀ ਰਾਜਨੀਤੀ ਦਾ ਅੰਤ  ਹੋਣ ਵਾਲਾ ਹੈ। ਸੱਤਾ ਦੇ ਲਾਲਚ ਕਾਰਨ ਵੱਡੇ ਬਾਦਲ ਸੇਵਾ ਕਰਵਾਉਣ ਦੀ ਉਮਰ ਵਿੱਚ ਲੋਕਾਂ ਕੋਲੋਂ ਸੇਵਾ ਕਰਨ ਦਾ ਇੱਕ ਹੋਰ ਮੌਕਾ ਮੰਗ ਰਹੇ ਹਨ। 94 ਸਾਲ ਦੀ ਉਮਰ ਵਿੱਚ ਲੋਕ ਭਗਵਾਨ ਦਾ ਨਾਂਅ ਲੈਂਦੇ ਹਨ ਅਤੇ ਘਰ ਦੇ ਛੋਟੇ ਬੱਚਿਆਂ ਦੇ ਨਾਲ ਹੱਸਦੇ- ਖੇਡਦੇ ਹਨ। ਪਰ ਸੱਤਾ ਅਤੇ ਪਰਿਵਾਰ ਦੇ ਮੋਹ ਵਿੱਚ ਭਗਵਾਨ ਦਾ ਨਾਂਅ ਲੈਣ ਦੀ ਥਾਂ ਪ੍ਰਕਾਸ਼ ਸਿੰਘ ਬਾਦਲ ਬੁਢਾਪੇ ਵਿੱਚ ਵੀ ਚੋਣ ਲੜ ਰਹੇ ਹਨ।ਮਾਨ ਨੇ ਪ੍ਰਕਾਸ਼ ਸਿੰਘ ਬਾਦਲ 'ਤੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਦੀਆਂ ਸਤਰਾਂ ਰਾਹੀਂ ਤੰਜ ਕਰਦਿਆਂ ਕਿਹਾ, ''ਪਿੱਪਲ ਦੇ ਪੱਤਿਆ ਕਾਅਦੀ ਖੜ- ਖੜ ਲਾਈ ਹੈ, ਪੱਤ ਝੜ ਗਏ .. .. .. ਰੁੱਤ ਨਵਿਆਂ ਦੀ ਆਈ ਹੈ।'' ਉਨਾਂ ਕਿਹਾ ਕਿ ਇਹ ਸਮਾਂ ਪੰਜਾਬ ਦੇ ਨੌਜਵਾਨਾਂ ਦਾ ਹੈ, ਪੰਜਾਬ ਦੀ ਨਵੀਂ ਪੀੜੀ ਦਾ ਹੈ। ਨੌਜਵਾਨ ਹੀ ਹੁਣ ਪੰਜਾਬ ਦਾ ਭਵਿੱਖ ਤੈਅ ਕਰਨਗੇ। ਪਰ ਨਵੇਂ ਲੋਕਾਂ ਨੂੰ ਮੌਕਾ ਦੇਣ ਦੀ ਥਾਂ ਵੱਡੇ ਬਾਦਲ ਪਿਛਲੇ ਤਿੰਨ ਚੋਣਾ ਤੋਂ ਆਖਰੀ ਬਾਰ ਬੋਲਕਾਰ ਚੋਣਾ ਲੜਦੇ ਆ ਰਹੇ ਹਨ। ਉਨਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਸੱਤਾ ਵਿੱਚ ਰਹਿੰਦਿਆਂ 'ਆਪ' ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਦੇ ਪਰਿਵਾਰ 'ਤੇ ਬਹੁਤ ਜ਼ੁਲਮ ਕੀਤੇ ਸਨ। ਪਰ ਖੁੱਡੀਆ ਪਰਿਵਾਰ ਨੇ ਕਦੇ ਵੀ ਲੋਕਾਂ ਦਾ ਸਾਥ ਨਹੀਂ ਛੱਡਿਆ। ਹਮੇਸ਼ਾਂ ਲੋਕਾਂ ਦੇ ਨਾਲ ਖੜੇ ਰਹੇ। ਇਸ ਵਾਰ ਲੰਬੀ ਦੇ ਲੋਕ ਬਾਦਲ ਪਰਿਵਾਰ ਨੂੰ ਉਨਾਂ ਦੇ ਸਾਰੇ ਜ਼ੁਲਮਾਂ ਦਾ ਸਬਕ ਸਿਖਾਉਣਗੇ।ਸੋਮਵਾਰ ਨੂੰ ਭਗਵੰਤ ਮਾਨ ਨੇ ਲੰਬੀ, ਗਿੱਦੜਬਾਹਾ ਅਤੇ ਮਲੋਟ ਵਿਧਾਨ ਸਭਾ ਖੇਤਰਾਂ ਦੇ ਵੱਖ- ਵੱਖ ਇਲਾਕਿਆਂ ਵਿੱਚ 'ਆਪ' ਉਮੀਦਵਾਰਾਂ ਦੇ ਪੱਖ ਵਿੱਚ ਪ੍ਰਚਾਰ ਕੀਤਾ।

ਇਸ ਦੌਰਾਨ ਉਨਾਂ ਲੋਕਾਂ ਨੂੰ ਲੰਬੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ, ਗਿੱਦੜਬਾਹਾ ਦੇ ਉਮੀਦਵਾਰ ਪ੍ਰੀਤਪਾਲ ਸ਼ਰਮਾ ਅਤੇ ਮਲੋਟ ਦੇ ਉਮੀਦਵਾਰ ਡਾ. ਬਲਜੀਤ ਕੌਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਚੋਣ ਪ੍ਰਚਾਰ ਦੌਰਾਨ ਮਾਨ ਨੇ ਕਈ ਥਾਵਾਂ 'ਤੇ ਲੋਕਾਂ ਨੂੰ ਸੰਬੋਧਨ ਕੀਤਾ। ਲੋਕਾਂ ਵਿੱਚ ਮਾਨ ਦੇ ਪ੍ਰਤੀ ਭਾਰੀ ਉਤਸ਼ਾਹ ਸੀ। ਭਾਰੀ ਸੰਖਿਆਂ ਵਿੱਚ ਲੋਕ ਮਾਨ ਨੂੰ ਸੁਣਨ ਲਈ ਆਪਣੇ ਘਰਾਂ ਤੋਂ ਨਿਕਲੇ। ਥਾਂ -ਥਾਂ ਫੁੱਲ ਬਰਸਾ ਕੇ ਅਤੇ ਹਾਰ ਪਹਿਨਾ ਕੇ ਲੋਕਾਂ ਨੇ ਮਾਨ ਦਾ ਸਵਾਗਤ ਕੀਤਾ ਅਤੇ ਜਿੱਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮਾਨ ਦੇ ਨਾਲ ਉਮੀਦਵਾਰਾਂ ਤੋਂ ਇਲਾਵਾ ਪਾਰਟੀ ਦੇ ਕਈ ਸੂਬਾ ਪੱਧਰੀ ਅਤੇ ਸਥਾਨਕ ਆਗੁ ਵੀ ਮੌਜ਼ੂਦ ਸਨ।ਮਾਨ ਨੇ ਬਾਦਲ ਅਤੇ ਕਾਂਗਰਸ ਦੀ ਅਲੋਚਨਾ ਕਰਦਿਆਂ ਕਿਹਾ ਕਿ ਦੋਨਾਂ ਪਾਰਟੀਆਂ ਨੇ ਪੰਜਾਬ ਦੇ ਨੌਜਵਾਨਾਂ ਨਾਲ ਧੋਖ਼ਾ ਕੀਤਾ ਅਤੇ ਉਨਾਂ ਦੇ ਜੀਵਨ ਦੇ ਨਾਲ ਖਿਲਵਾੜ ਕੀਤਾ। ਪਿਛਲੇ ਇੱਕ ਦਸਕ ਤੋਂ ਪੰਜਾਬ ਦੇ ਨੌਜਵਾਨ ਰੋਜ਼ਗਾਰ ਲਈ ਸੜਕਾਂ 'ਤੇ ਸੰਘਰਸ਼ ਕਰ ਰਹੇ ਹਨ। ਲੱਖਾਂ ਨੌਜਵਾਨਾਂ ਦੀ ਸਰਕਾਰੀ ਨੌਕਰੀ ਪਾਉਣ ਦੀ ਉਮਰ ਖ਼ਤਮ ਹੋ ਗਈ। ਪਰ ਨਾ ਤਾਂ ਬਾਦਲ, ਭਾਜਪਾ ਅਤੇ ਨਾ ਹੀ ਕਾਂਗਰਸ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਈ ਠੋਸ ਕਦਮ ਚੁੱਕੇ। ਕਾਂਗਰਸ ਦੀ ਸਰਕਾਰ ਨੇ ਘਰ- ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਪੰਜ ਸਾਲਾਂ ਤੱਕ ਪੰਜਾਬ ਦੇ ਨੌਜਵਾਨਾਂ 'ਤੇ ਪੁਲੀਸ ਦੀਆਂ ਡਾਂਗਾਂ ਚਲਾਈਆਂ ਅਤੇ ਰੋਜ਼ਗਾਰ ਦੇ ਝੂਠੇ ਮੇਲੇ ਲਗਾ ਕੇ ਨੌਜਵਾਨਾਂ ਨੂੰ ਬੇਵਕੂਫ਼ ਬਣਾਇਆ ਗਿਆ।ਮਾਨ ਨੇ ਵਾਅਦਾ ਕੀਤਾ ਕਿ ਉਹ ਪੰਜਾਬ ਦੇ ਨੌਜਵਾਨਾਂ ਦੀਆਂ ਸਮੱਸਿਆਵਾਂ ਦੂਰ ਕਰਨਗੇ। ਬੇਰੁਜ਼ਗਾਰ ਨੌਜਵਾਨਾਂ ਨੂੰ ਚੰਗੀ ਨੌਕਰੀ ਦੇ ਮੌਕੇ ਪ੍ਰਦਾਨ ਕਰਨਗੇ ਅਤੇ ਖੁੱਦ ਦਾ ਵਪਾਰ ਕਰਨ ਲਈ ਸਰਕਾਰੀ ਮਦਦ ਦੇਣਗੇ। ਸਾਡਾ ਉਦੇਸ਼ ਬੇਰੁਜ਼ਗਾਰਾਂ ਨੂੰ ਸਿਰਫ਼ ਰੋਜ਼ਗਾਰ ਦੇਣਾ ਹੀ ਨਹੀਂ, ਉਨਾਂ ਨੂੰ ਰੋਜ਼ਗਾਰ ਦੇਣ ਵਾਲਾ ਬਣਾਉਣਾ ਹੈ। ਨੌਜਵਾਨਾਂ ਦੇ ਵਿਦੇਸ਼ ਜਾਣ ਦੀ ਕਿਰਿਆ ਨੂੰ ਰੋਕਾਂਗੇ ਅਤੇ ਉਨਾਂ ਨੂੰ ਪੰਜਾਬ ਵਿੱਚ ਹੀ ਭਰਪੂਰ ਮੌਕੇ ਅਤੇ ਸਾਧਨ ਪ੍ਰਦਾਨ ਕਰਨਗੇ। ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਸਭ ਨੇ ਮਿਲ ਕੇ ਪੰਜਾਬ ਦੀ ਕਿਸਮਤ ਬਦਲਣੀ ਹੈ। ਬੱਚਿਆਂ ਅਤੇ ਪੰਜਾਬ ਨੂੰ ਸੁਰੱਖਿਅਤ ਭਵਿੱਖ ਲਈ ਇਸ ਵਾਰ ਝਾੜੂ ਵਾਲਾ ਬਟਨ ਦੱਬ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Lambi , Gidderbaha , Malout , Muktsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD