Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਨੂੰ ਇਸਾਈ ਭਾਈਚਾਰੇ ਦੇ ਦਿੱਤਾ ਸਮਰਥਨ

Fateh Jang Singh Bajwa, Bharatiya Janata Party, BJP, BJP Punjab

Web Admin

Web Admin

5 Dariya News

ਬਟਾਲਾ , 07 Feb 2022

Last updated on: Feb 07, 2022, 00:00 IST

ਅੱਜ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ ਜਦ ਸਥਾਨਕ ਪ੍ਰੇਮ ਨਗਰ ਬੋਹੜਾਵਾਲ ਦੇ ਸਮੂਹ ਇਸਾਈ ਭਾਈਚਾਰੇ ਨੇ ਇਨ੍ਹਾਂ ਚੋਣਾਂ ’ਚ ਫਤਹਿਜੰਗ ਸਿੰਘ ਬਾਜਵਾ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਜੋ ਸਮਰਥਨ ਉਨ੍ਹਾਂ ਨੂੰ ਬਟਾਲਾ ਦੇ ਇਸਾਈ ਭਾਈਚਾਰੇ ਵੱਲੋਂ ਮਿਲਿਆ ਹੈ, ਉਸ ਦੇ ਲਈ ਉਹ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਲੋਕ ਭਾਜਪਾ ਗਠਜੋੜ ਨੂੰ ਭਾਰੀ ਬਹੁਮਤ ਨਾਲ ਜਿਤਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣਗੇ ਅਤੇ ਕੇਂਦਰ ਤੇ ਸੂਬਾ ਮਿਲ ਕੇ ਡਬਲ ਇੰਜਨ ਸਰਕਾਰ ਚਲਾਉਣਗੇ ਤਾਂ ਜੋ ਸੂਬੇ ਦਾ ਵਿਕਾਸ ਤੇਜ ਗਤੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ। ਫਤਹਿ ਬਾਜਵਾ ਨੇ ਅੱਗੇ ਕਿਹਾ ਕਿ ਜੋ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲਏ ਗਏ ਹਨ ਉਸ ਨਾਲ ਕਿਸਾਨਾਂ ’ਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਕਿਸਾਨ ਭਾਈਚਾਰਾ ਵੀ ਖੁੱਲ ਦੇ ਭਾਜਪਾ ਦੇ ਹੱਕ ’ਚ ਆਵੇਗਾ ਜਿਸ ਨਾਲ ਭਾਜਪਾ ਨੂੰ ਪਿੰਡਾਂ ’ਚ ਵੀ ਭਾਰੀ ਮਜ਼ਬੂਤੀ ਮਿਲੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਐੱਸ.ਐੱਸ. ਬੋਰਡ ਮੈਂਬਰ ਕਮਲ ਬਖਸ਼ੀ ਵੀ ਮੌਜ਼ੂਦ ਸਨ। ਇਸ ਮੌਕੇ ਫਤਹਿ ਬਾਜਵਾ ਨੂੰ ਸਮਰਥਨ ਦੇਣ ਵਾਲਿਆਂ ’ਚ ਪਾਸਟਰ ਰਕੇਸ਼, ਨਿਰਮਲ ਮਸੀਹ, ਪਾਸਟਰ ਵਿਲੀਅਮ, ਪਾਸਟਰ ਪ੍ਰੀਥੀ, ਪਾਸਟਰ ਵਿਜੈ ਕੁਮਾਰ, ਪਾਸਟਰ ਅਜੀਤ, ਪਾਸਟਰ ਸੰਤੋਖ, ਪਾਸਟਰ ਏ.ਐੱਮ ਸ਼ੇਰ ਗਿੱਲ, ਪਾਸਟਰ ਸੁਖਵਿੰਦਰ, ਪਾਸਟਰ ਸਤਪਾਲ ਮਸੀਹ, ਪਾਸਟਰ ਕਰਨ ਮਸੀਹ, ਪਾਸਟਰ ਰੋਬਿਨ ਮਸੀਹ, ਪਾਸਟਰ ਪਤਰਸ ਮਸੀਹ ਸਮੇਤ ਵੱਡੀ ਗਿਣਤੀ ਵਿਚ ਇਸਾਈ ਭਾਈਚਾਰੇ ਦੇ ਪਰਿਵਾਰ ਹਾਜ਼ਰ ਸਨ।    

 

Tags: Fateh Jang Singh Bajwa , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD