Monday, 20 May 2024

 

 

ਖ਼ਾਸ ਖਬਰਾਂ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ

 

ਪੰਜਾਬ ਵਿਧਾਨ ਸਭਾ ਚੋਣਾਂ: ਪੋਲ ਵਲੰਟੀਅਰਾਂ ਨੂੰ ਦਿਵਿਆਂਗ ਵੋਟਰਾਂ ਲਈ ਸੁਖਾਵਾਂ ਮਾਹੌਲ ਅਤੇ ਟਰਾਂਸਪੋਰਟ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ

ਦਿਵਿਆਂਗ ਵੋਟਰਾਂ ਨੂੰ ਸਹੂਲਤਾਂ ਦੇਣ ਲਈ ਵੈਬੀਨਾਰ ਰਾਹੀਂ ਪੋਲ ਵਲੰਟੀਅਰਾਂ ਨੂੰ ਕੀਤਾ ਜਾਗਰੂਕ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju

Web Admin

Web Admin

5 Dariya News

ਚੰਡੀਗੜ੍ਹ , 07 Feb 2022

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਦਿਵਿਆਂਗ ਵਿਅਕਤੀਆਂ ਲਈ ਸੁਖਾਵਾਂ ਮਾਹੌਲ ਅਤੇ ਟਰਾਂਸਪੋਰਟ ਸਹੂਲਤਾਂ ਉਪਲਬਧ ਕਰਵਾਉਣ ਦੇ ਮੱਦੇਨਜ਼ਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵਲੋਂ ਸੋਮਵਾਰ ਨੂੰ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਪੋਲ ਵਲੰਟੀਅਰਾਂ ਨੂੰ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਵੈਬੀਨਾਰ ਕਰਵਾਇਆ ਗਿਆ। ਜਿਕਰਯੋਗ ਹੈ ਕਿ ਰਾਜ ਵਿੱਚ 1,58,341 ਦਿਵਿਆਂਗ ਵੋਟਰ ਹਨ।ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਜੋ ਕਿ ਵਧੀਕ ਸੀ.ਈ.ਓ. ਡੀ.ਪੀ.ਐਸ. ਖਰਬੰਦਾ ਦੀ ਹਾਜ਼ਰੀ ਵਿੱਚ , ਸਬੰਧਤ ਵਿਅਕਤੀਆਂ  ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਉਹ ਦਿਵਿਆਂਗ ਵੋਟਰਾਂ ਤੱਕ ਪਹੁੰਚ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਵੈਬੀਨਾਰ ਵਿੱਚ ਬੂਥ ਲੈਵਲ ਅਫਸਰ (ਬੀਐਲਓ), ਜਿਲਾ ਸਮਾਜਿਕ ਸੁਰੱਖਿਆ ਅਫਸਰ (ਡੀਐਸਐਸਓ), ਜ਼ਿਲਾ ਸਿੱਖਿਆ ਅਫਸਰ (ਡੀਈਓ), ਆਂਗਣਵਾੜੀ ਵਰਕਰਾਂ, ਐਨਐਸਐਸ/ਐਨਸੀਸੀ/ਭਾਰਤ ਸਕਾਊਟਸ ਅਤੇ ਗਾਈਡ/ਨਹਿਰੂ ਯੁਵਾ ਕੇਂਦਰਾਂ ਦੇ ਵਾਲੰਟੀਅਰਾਂ ਅਤੇ ਚੋਣ ਮਿੱਤਰਾਂ ਸਮੇਤ ਹੋਰ ਸਬੰਧਤ ਨੇ ਸ਼ਿਰਕਤ ਕੀਤੀ।ਡਾ: ਰਾਜੂ ਨੇ ਕਿਹਾ ਕਿ ਦਫਤਰ ਮੁੱਖ ਚੋਣ ਅਧਿਕਾਰੀ  ਪੰਜਾਬ ਚੋਣਾਂ ਵਾਲੇ ਦਿਨ ਦਿਵਿਆਂਗਾਂ ਲਈ ਟਰਾਂਸਪੋਰਟ ਸਹੂਲਤ ਯਕੀਨੀ ਬਣਾਉਣ ਦੇ ਨਾਲ-ਨਾਲ ਉਨਾਂ ਤੱਕ ਪਹਿਲ ਦੇ ਆਧਾਰ ’ਤੇ ਵੋਟ ਪਵਾਉਣ ਨੂੰ ਯਕੀਨੀ ਬਣਾਏਗਾ। 

ਉਨਾਂ ਕਿਹਾ ਕਿ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਹਰੇਕ ਪੋਲਿੰਗ ਬੂਥ ’ਤੇ ਘੱਟੋ-ਘੱਟ ਇੱਕ ਵੀਲ ਚੇਅਰ ਹੋਵੇਗੀ ਅਤੇ ਅਜਿਹੇ ਵੋਟਰਾਂ ਦੀ ਸਹੂਲਤ ਲਈ ਹਰੇਕ ਬੂਥ ’ਤੇ 10 ਵਲੰਟੀਅਰ ਤਾਇਨਾਤ ਕੀਤੇ ਜਾਣਗੇ।ਉਨਾਂ ਨੇ ਸਾਰੇ ਸਬੰਧਤ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਦਿਵਿਆਂਗ ਵੋਟਰਾਂ ਦੇ ਘਰ ਜਾ ਕੇ ਉਨਾਂ ਨੂੰ ਨਿੱਜੀ ਤੋਰ ਤੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਸੱਦਾ ਦੇਣ ਅਤੇ ਪੇ੍ਰਰਨ । ਉਨਾਂ ਨੇ ਅਮਲੇ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਦਿਵਿਆਂਗ ਵੋਟਰਾਂ ਵਲੋਂ ਪੀਡਬਲਿਊਡੀ ਐਪ ਡਾਉਨਲੋਡ ਕੀਤੀ ਜਾਵੇ ਅਤੇ  ਭਾਰਤੀ ਚੋਣ ਕਮਿਸ਼ਨ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈਣ ਲਈ ਖੁਦ ਨੂੰ  ਐਪ ’ਤੇ  ਰਜਿਸਟਰ ਵੀ ਕੀਤਾ ਜਾਵੇ।ਉਨਾਂ ਨੇ ਸਿੱਖਿਆ ਵਿਭਾਗ/ਤਕਨੀਕੀ ਸਿੱਖਿਆ ਵਿਭਾਗ ਨੂੰ ਵਲੰਟੀਅਰਾਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ, ਜਦਕਿ ਡੀ.ਐੱਸ.ਐੱਸ.ਓਜ਼ ਨੂੰ ਕਿਹਾ ਕਿ ਉਹ ਦਿਵਿਆਂਗ ਵੋਟਰਾਂ ਅਤੇ ਛੋਟੇ ਬੱਚਿਆਂ ਵਾਲੀਆਂ ਮਾਵਾਂ ਦੀ ਮਦਦ ਕਰਨ ਲਈ ਹਰੇਕ ਬੂਥ ’ਤੇ ਆਂਗਣਵਾੜੀ ਵਰਕਰਾਂ ਦੀ ਤਾਇਨਾਤੀ ਕਰਕੇ ਚੋਣਾਂ ਨੂੰ  ਲੋਕਪੱਖੀ ਤੇ ਵੋਟਰਾਂ ਲਈ ਦੋਸਤਾਨਾ ਮਾਹੌਲ ਬਣਾਉਣ।ਡਾ: ਰਾਜੂ ਨੇ ਕਿਹਾ ਕਿ ਬੀ.ਐਲ.ਓ ਸੁਪਰਵਾਈਜ਼ਰ/ਆਰ.ਓ ਦੀ ਰਿਪੋਰਟ ਅਨੁਸਾਰ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਾਲੰਟੀਅਰਾਂ ਨੂੰ ਰਾਸ਼ਟਰੀ ਵੋਟਰ ਦਿਵਸ ’ਤੇ ਸਨਮਾਨਿਤ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਦਿਵਿਆਂਗ ਕੋਆਰਡੀਨੇਟਰਾਂ ਵਲੋਂ ਬਣਾਈ ਗਈ ਇੱਕ ਸਿਖਲਾਈ ਵੀਡੀਓ ਵੀ ਵੈਬੀਨਾਰ ਦੌਰਾਨ ਸਬੰਧਤ ਵਿਅਕਤੀਆਂ ਨੂੰ ਦਿਖਾਈ ਗਈ ਤਾਂ ਜੋ ਉਨਾਂ ਨੂੰ ਪੋਲਿੰਗ ਵਾਲੇ ਦਿਨ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਧਿਆਨ ਵਿੱਚ ਰੱਖਣ ਵਾਲੀਆਂ ਅਹਿਮ ਗੱਲਾਂ ਬਾਰੇ ਜਾਗਰੂਕ ਕੀਤਾ ਜਾ ਸਕੇ। 

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD