Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਲੁਧਿਆਣਾ 'ਚ 1086 ਮਾਈਕਰੋ ਅਬਜ਼ਰਵਰ ਤਾਇਨਾਤ

ਅੱਜ ਜ਼ਿਲ੍ਹਾ ਲੁਧਿਆਣਾ 'ਚ ਮਾਈਕਰੋ-ਆਬਜ਼ਰਵਰਾਂ ਦੀ ਰੈਂਡਮਾਈਜ਼ੇਸ਼ਨ ਹੋਈ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Ludhiana, Varinder Kumar Sharma, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 07 Feb 2022

Last updated on: Feb 07, 2022, 00:00 IST

ਆਗਾਮੀ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਹਲਕਿਆਂ ਵਿੱਚ 1086 ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਮਾਈਕਰੋ ਅਬਜ਼ਰਵਰਾਂ ਦੀ ਰੈਂਡਮਾਈਜ਼ੇਸ਼ਨ ਅੱਜ ਸ਼ਾਮ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਦਫ਼ਤਰ ਨੈਸ਼ਨਲ ਇਨਫੋਰਮੈਟਿਕ ਸੈਂਟਰ (ਐਨ.ਆਈ.ਸੀ.) ਵਿੱਚ  ਖਰਚਾ ਨਿਗਰਾਨ ਸ਼੍ਰੀ ਟੀ.ਐਨ. ਵੈਂਕਟੇਸ਼ ਅਤੇ ਸ੍ਰੀ ਸ਼ੇਸ਼ ਨਾਥ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਮੌਜੂਦਗੀ ਵਿੱਚ ਕੀਤੀ ਗਈ।ਇਸ ਤੋਂ ਪਹਿਲਾਂ 5 ਜਨਰਲ ਅਬਜ਼ਰਵਰਾਂ ਅਤੇ ਤਿੰਨ ਪੁਲਿਸ ਅਬਜ਼ਰਵਰਾਂ ਨੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਹਲਕਿਆਂ ਵਿੱਚ ਸੁਰੱਖਿਆ ਤਾਇਨਾਤੀ ਦੀ ਯੋਜਨਾ ਅਤੇ ਮਾਈਕਰੋ ਅਬਜ਼ਰਵਰਾਂ ਦੀ ਰੈਂਡਮਾਈਜ਼ੇਸ਼ਨ ਨੂੰ ਅੰਤਿਮ ਰੂਪ ਦੇਣ ਲਈ ਵਿਚਾਰ ਵਟਾਂਦਰਾ ਕੀਤਾ। ਇਸ ਸਬੰਧੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ ਅਤੇ ਇਸ ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਸਮੇਤ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਸ੍ਰੀ ਪਾਟਿਲ ਕੇਤਨ ਬਲੀਰਾਮ ਅਤੇ ਐਸ.ਐਸ.ਪੀ. ਖੰਨਾ ਸ੍ਰੀ ਜੇ.ਐਲਨਚੇਜ਼ੀਅਨ ਵੀ ਹਾਜ਼ਰ ਸਨ।ਜ਼ਿਲ੍ਹਾ ਪੁਲਿਸ ਮੁਖੀਆਂ ਨੇ ਅਬਜ਼ਰਵਰਾਂ ਨੂੰ ਹਰੇਕ ਪੋਲਿੰਗ ਸਥਾਨ 'ਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਦੇ ਅਧਾਰ 'ਤੇ ਕੇਂਦਰੀ ਅਰਧ ਸੈਨਿਕ ਬਲ ਦੇ ਜਵਾਨਾਂ ਸਮੇਤ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਦੇ ਨਿਯਮਾਂ ਬਾਰੇ ਜਾਣੰ{ ਕਰਵਾਇਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 14 ਵਿਧਾਨ ਸਭਾ ਹਲਕੇ ਹਨ ਅਤੇ ਕੁੱਲ 2979 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚ 2965 ਮੁੱਖ ਪੋਲਿੰਗ ਸਟੇਸ਼ਨ ਅਤੇ 14 ਸਹਾਇਕ ਪੋਲਿੰਗ ਸਟੇਸ਼ਨ ਹਨ। ਜ਼ਿਲ੍ਹੇ ਵਿੱਚ ਕੁੱਲ 1405 ਪੋਲਿੰਗ ਸਥਾਨ ਹਨ।

ਸੁਰੱਖਿਆ ਤੈਨਾਤੀ ਯੋਜਨਾ 'ਤੇ ਚਰਚਾ ਕਰਨ ਤੋਂ ਬਾਅਦ, ਜਨਰਲ ਅਬਜ਼ਰਵਰਾਂ ਨੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਦੇ ਮਾਪਦੰਡ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਮਾਈਕਰੋ ਅਬਜ਼ਰਵਰਾਂ ਦੀ ਗਿਣਤੀ ਬਾਰੇ ਵੀ ਫੈਸਲਾ ਕੀਤਾ। ਇਸ ਅਨੁਸਾਰ ਕੇਂਦਰ ਸਰਕਾਰ ਦੇ ਸਟਾਫ਼ ਵਾਲੇ ਮਾਈਕਰੋ ਅਬਜ਼ਰਵਰਾਂ ਦੀ ਰੈਂਡਮਾਈਜ਼ੇਸ਼ਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ਵਿੱਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਵਾਲੇ ਦਿਨ ਸਾਰੇ 1405 ਪੋਲਿੰਗ ਸਥਾਨਾਂ 'ਤੇ ਵੈਬਕਾਸਟਿੰਗ ਵੀ ਕੀਤੀ ਜਾਵੇਗੀ।ਇਸ ਦੌਰਾਨ ਚੋਣ ਅਬਜ਼ਰਵਰਾਂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਸ਼ਾਂਤਮਈ ਅਤੇ ਪਾਰਦਰਸ਼ੀ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਮਾਈਕਰੋ ਆਬਜ਼ਰਵਰ, ਭਾਰਤੀ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨ ਵਜੋਂ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਅਸਲ ਵੋਟਾਂ ਤੋਂ ਪਹਿਲਾਂ ਮੌਕ ਪੋਲ ਕਰਵਾਉਣ ਤੋਂ ਲੈ ਕੇ ਸਮੁੱਚੀ ਚੋਣ ਪ੍ਰਕਿਰਿਆ 'ਤੇ ਸਖ਼ਤ ਨਜ਼ਰ ਰੱਖਣ ਤੱਕ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਮਾਈਕਰੋ ਆਬਜ਼ਰਵਰਾਂ ਦੀ ਵੱਡੀ ਭੂਮਿਕਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਮਾਈਕਰੋ ਅਬਜ਼ਰਵਰਾਂ ਦੀ ਮਹੱਤਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਚੋਣ ਪ੍ਰਕਿਰਿਆ 'ਤੇ ਸਖ਼ਤ ਨਜ਼ਰ ਰੱਖਣ ਲਈ ਉਨ੍ਹਾਂ ਨੂੰ ਸੰਵੇਦਨਸ਼ੀਲ ਪੋਲਿੰਗ ਖੇਤਰਾਂ ਵਿੱਚ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਨੇ ਪੋਲਿੰਗ ਵਾਲੇ ਦਿਨ ਉਨ੍ਹਾਂ ਨੂੰ ਸੌਂਪੇ ਗਏ ਪੋਲਿੰਗ ਬੂਥਾਂ ਦੀ ਸਮੁੱਚੀ ਚੋਣ ਪ੍ਰਕਿਰਿਆ ਦਾ ਨਿਰੀਖਣ ਕਰਕੇ ਅਹਿਮ ਭੂਮਿਕਾ ਨਿਭਾਉਣੀ ਹੁੰਦੀ ਹੈ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Ludhiana , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD