Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਕਰੋਨਾ ਟੀਕਾਕਰਨ ਦੇ ਪ੍ਰਭਾਵ ਕਾਰਨ ਕੋਵਿਡ ਮੌਤਾਂ ਵਿੱਚ ਆਈ ਗਿਰਾਵਟ-ਸਿਵਲ ਸਰਜਨ

Omicron Variant, Delta Plus Covid variant, Delta Covid-19 variant, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine,  Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oximeter

Web Admin

Web Admin

5 Dariya News

ਫਿਰੋਜ਼ਪੁਰ , 08 Feb 2022

Last updated on: Feb 08, 2022, 00:00 IST

ਸਰਕਾਰ ਵੱਲੋਂ ਚਲਾਈ ਜਾ ਰਹੀ ਕੋਵਿਡ ਟੀਕਾਕਰਨ ਮੁਹਿੰਮ ਦੌਰਾਨ ਜ਼ਿਲੇ ਅੰਦਰ ਵੱਡੀ ਪੱਧਰ ’ਤੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਅਤੇ ਇਸ ਵੈਕਸੀਨੇਸ਼ਨ ਦੇ ਪ੍ਰਭਾਵ ਕਾਰਨ ਹੀ ਕੋਵਿਡ ਦੀ ਮੌਜੂਦਾ ਤੀਜੀ ਲਹਿਰ ਵਿੱਚ ਕੋਵਿਡ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ ਗਿਰਾਵਟ ਦਰਜ਼ ਕੀਤੀ ਗਈ। ਇਹ ਖੁਲਾਸਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਨੇ ਅੱਜ ਇੱਕ ਕੋਵਿਡ ਟੀਕਾਕਰਨ ਕੇਂਦਰ ਦੇ ਨਿਗਰਾਨੀ ਦੌਰੇ ਮੌਕੇ ਕੀਤਾ।ਉਹਨਾਂ ਕਿਹਾ ਕਿ ਕੋਵਿਡ ਦੀਆਂ ਪਿਛਲੀਆਂ ਲਹਿਰਾਂ ਦੇ ਮੁਕਾਬਲੇ ਮੌਜੂਦਾ ਲਹਿਰ ਵਿੱਚ ਗੰਭੀਰ ਮਰੀਜਾਂ ਦੀ ਗਿਣਤੀ ਵਿੱਚ ਅਤੇ ਮਰੀਜਾਂ ਦੇ ਹਸਪਤਾਲ ਦਾਖਲੇ ਦੀ ਦਰ ਵਿੱਚ ਵੀ ਕਮੀ ਦੇਖਣ ਨੂੰ ਮਿਲੀ ਹੈ। ਉਹਨਾਂ ਅੱਗੇ ਦੱਸਿਆ ਕਿ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਜ਼ਿਲੇ ਅੰਦਰ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਮਿਸ਼ਨ 100 ਪ੍ਰਤੀਸ਼ਤ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਦੌਰਾਨ ਰੋਜਾਨਾ ਟੀਕਾਕਰਨ ਦੀ ਦਰ ਵਿੱਚ 3 ਤੋਂ 4 ਗੁਣਾ ਵਾਧਾ ਦਰਜ ਕੀਤਾ ਗਿਆ ਹੈ। ਇਸ ਪ੍ਰਾਪਤੀ ਲਈ ਉਹਨਾਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਣ ਦਾ ਸਮੁੱਚੀ ਅਗਵਾਈ ਲਈ ਅਤੇ ਵਿਭਿੰਨ ਵਿਭਾਗਾਂ ਦੇ ਮੁਖੀਆਂ, ਅਧਿਕਾਰੀਆਂ/ਕਰਮਚਾਰੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ।ਸਿਵਲ ਸਰਜਨ ਡਾ: ਅਰੋੜਾ ਨੇ ਜ਼ਿਲੇ ਅੰਦਰ ਸਾਰੇ ਯੋਗ ਵਿਅਕਤੀਆਂ ਵਿਸ਼ੇਸ਼ ਕਰਕੇ ਜਿਹਨਾਂ ਦੇ ਮਨ ਵਿੱਚ ਟੀਕਾਕਰਨ ਨੂੰ ਲੈਕੇ ਕੋਈ ਵਹਿਮ-ਭਰਮ ਜਾਂ ਸ਼ੰਕਾ ਹੈ, ਨੂੰ ਆਪਣਾ ਬਣਦਾ ਟੀਕਾ ਤਰਜੀਹੀ ਤੌਰ ’ਤੇ ਲਗਵਾਉਣ ਦੀ ਅਪੀਲ ਕੀਤੀ ਹੈ ਕਿਉਂਕਿ ਇਹ ਟੀਕਾ ਪੂਰਨ ਤੌਰ ’ਤੇ ਸੁਰੱਖਿਅਤ ਅਤੇ ਪ੍ਰਭਾਵੀ ਹੈ। ਉਹਨਾਂ ਕਿਹਾ ਕਿ ਮੁਕੰਮਲ ਟੀਕਾਕਰਨ ਨਾਲ ਹੀ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ ਅਤੇ ਰੋਗ ਦੀ ਗੰਭੀਰਤਾ ਨੂੰ ਘੱਟ ਕੀਤਾ ਜਾ ਸਕਦਾ ਹੈ।

 

Tags: Omicron Variant , Delta Plus Covid variant , Delta Covid-19 variant , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD