Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤੀ ਵਾਰਡ ਨੰਬਰ 50 ਵਿੱਚ ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਮੀਟਿੰਗ

ਨੁੱਕੜ ਮੀਟਿੰਗ ਨੇ ਲਿਆ ਵਿਸ਼ਾਲ ਚੋਣ ਮੀਟਿੰਗ ਦਾ ਰੂਪ : ਵੱਡੀ ਗਿਣਤੀ ਔਰਤਾਂ ਹੋਈਆਂ ਮੀਟਿੰਗ ਵਿਚ ਸ਼ਾਮਲ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh  Nagar

Web Admin

Web Admin

5 Dariya News

ਮੋਹਾਲੀ , 08 Feb 2022

Last updated on: Feb 08, 2022, 00:00 IST

ਮੋਹਾਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੇ ਹੱਕ ਵਿਚ ਲੋਕਾਂ ਦਾ ਇੰਨਾ ਜ਼ਬਰਦਸਤ ਹੁੰਗਾਰਾ ਹੈ ਕਿ ਉਨ੍ਹਾਂ ਦੇ ਹੱਕ ਵਿਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਵੀ ਵਿਸ਼ਾਲ ਚੋਣ ਮੀਟਿੰਗਾਂ ਦਾ ਰੂਪ ਧਾਰਨ ਕਰ ਜਾਂਦੀਆਂ ਹਨ। ਇਸ ਦੀ ਮਿਸਾਲ ਵਾਰਡ ਨੰਬਰ 50 ਦੇ ਵਸਨੀਕਾਂ ਵੱਲੋਂ ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਸੱਦੀ ਗਈ ਨੁੱਕੜ ਮੀਟਿੰਗ ਤੋਂ ਮਿਲੀ ਜਿੱਥੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਿਸ਼ੇਸ਼ ਤੌਰ ਤੇ ਪਹੁੰਚੇ। ਇਹ ਨੁੱਕਡ਼ ਮੀਟਿੰਗ ਇਕ ਵੱਡੀ ਚੋਣ ਮੀਟਿੰਗ ਦੇ ਰੂਪ 'ਚ ਤਬਦੀਲ ਹੋ ਗਈ ਅਤੇ ਖਾਸ ਗੱਲ ਇਹ ਰਹੀ ਕਿ ਮੀਟਿੰਗ ਵਿੱਚ  ਵੱਡੀ ਗਿਣਤੀ ਵਿੱਚ ਵਾਰਡ ਦੀਆਂ ਔਰਤਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ਇਲਾਕਾ ਵਾਸੀਆਂ ਨੇ ਕਿਹਾ ਕਿ ਮੋਹਾਲੀ ਵਿਚ ਥਾਂ ਥਾਂ ਚੱਲ ਰਹੇ ਵਿਕਾਸ ਕਾਰਜ  ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਨਗਰ ਨਿਗਮ ਵੱਡੇ ਪੱਧਰ ਤੇ ਮੁਹਾਲੀ ਵਿੱਚ ਵਿਕਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਸਮਰਥਕ ਵਿਕਾਸ ਕਾਰਜਾਂ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਪੱਖੋਂ ਮਨ ਬਣਾ ਚੁੱਕੇ ਹਨ ਕਿ ਵਿਕਾਸ ਨੂੰ ਦੇਖਦੇ ਹੋਏ ਬਲਬੀਰ ਸਿੰਘ ਸਿੱਧੂ ਨੂੰ ਆਪਣੀਆਂ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣਗੇ।

ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਟੀਚਾ ਹੀ ਵਿਤਕਰਾ ਰਹਿਤ ਵਿਕਾਸ ਦਾ ਹੈ  ਅਤੇ ਉਹ ਮੁਹਾਲੀ ਵਿੱਚ ਕਰਵਾਏ ਗਏ ਵਿਕਾਸ ਦੇ ਦਮ ਤੇ ਹੀ ਚੋਣ ਮੈਦਾਨ ਵਿੱਚ ਨਿੱਤਰੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਬਲਬੀਰ ਸਿੰਘ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਫੈਸਲਾ ਕਰ ਲਿਆ ਹੈ ਕਿਉਂਕਿ ਲੋਕਾਂ ਨੂੰ ਪਤਾ ਹੈ ਕਿ ਬਾਕੀ ਉਮੀਦਵਾਰ ਸਿਰਫ ਤੇ ਸਿਰਫ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਚੋਣ ਮੈਦਾਨ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਖਾਸ ਤੌਰ ਤੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਕੁਲਵੰਤ ਸਿੰਘ ਕਾਰਪੋਰੇਟ ਧਨਾਢ ਹੈ ਅਤੇ ਇਸ ਨੇ ਰਾਜਨੀਤੀ ਨੂੰ ਵੀ ਵਪਾਰ ਦਾ ਜ਼ਰੀਆ  ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਤਾਂ ਲੋਕਾਂ ਨੂੰ ਮਿਲ ਕੇ ਵੀ ਰਾਜ਼ੀ ਨਹੀਂ ਅਤੇ ਇਹੀ ਕਾਰਨ ਹੈ ਕਿ ਕੁਲਵੰਤ ਸਿੰਘ ਨੂੰ ਮਿਉਂਸਪਲ ਕਾਰਪੋਰੇਸ਼ਨ ਚੋਣਾਂ ਵਿੱਚ ਲੋਕਾਂ ਨੇ  ਬੁਰੀ ਤਰ੍ਹਾਂ ਨਕਾਰ ਦਿੱਤਾ ਅਤੇ ਭਾਰੀ ਵੋਟਾਂ ਨਾਲ ਹਰਾਇਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੀਹ ਫਰਵਰੀ ਨੂੰ ਵੱਡੀ ਗਿਣਤੀ ਵਿੱਚ ਆਪਣੀਆਂ ਵੋਟਾਂ ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਪਾਉਣ ਤਾਂ ਜੋ ਇਲਾਕੇ  ਦਾ ਵਿਕਾਸ ਇਸੇ ਦੌਰਾਨ ਨਿਰੰਤਰ ਗਤੀ ਨਾਲ ਹੋ ਸਕੇ।ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸੁਰਿੰਦਰ ਸ਼ਰਮਾ, ਹਰਪ੍ਰੀਤ ਸਿੰਘ ਡਿਪਟੀ, ਨੀਲਮ ਰਾਣੀ, ਬਲਵਿੰਦਰ ਕੌਰ, ਮਨਜੀਤ ਕੌਰ, ਸ਼ੁਕਲਾ ਜੀ, ਸੰਦੀਪ ਧੀਮਾਨ, ਭਵਨਦੀਪ, ਪਰਦੀਪ ਨਵਾਬ ਰਿੰਕੂ, ਪਿੰਕਾ, ਅਸ਼ੋਕ ਕੌਂਡਲ, ਜਸਪਾਲ ਕੌਰ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਰਹੇ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD