Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸੰਯੁਕਤ ਸਮਾਜ ਮੋਰਚੇ ਦੀ ਲੜਾਈ ਪੰਜਾਬ ਦੇ ਵਿਕਾਸ ਲਈ: ਰਵਨੀਤ ਬਰਾੜ

ਅਕਾਲੀ ਦਲ, ਕਾਂਗਰਸ ਅਤੇ ਆਪ ਦੀ ਲੜਾਈ ਸਿਰਫ ਸੱਤਾ ਲਈ"

Ravneet Brar, Sanyukt Samaj Morcha, SSM, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 08 Feb 2022

Last updated on: Feb 08, 2022, 00:00 IST

ਸੰਯੁਕਤ ਸਮਾਜ ਮੋਰਚਾ ਦੇ ਹਲਕਾ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਤਕੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਲੜਾਈ ਸਿਰਫ਼ ਸੱਤਾ ਤੇ ਕਾਬਜ਼ ਹੋਣ ਦੀ ਇਨ੍ਹਾਂ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਸਰੋਕਾਰ ਨਹੀਂ। ਮੋਹਾਲੀ ਹਲਕੇ ਦੇ ਵੱਖ ਵੱਖ ਪਿੰਡਾਂ ਕੰਬਾਲਾ, ਕੰਬਾਲੀ, ਸਿਆਓਂ, ਪੱਤੋਂ ਅਤੇ ਸ਼ਹਿਰੀ ਖੇਤਰਾਂ ਫੇਸ 5,6,9 ਵਿੱਚ ਚੋਣ ਪ੍ਰਚਾਰ ਦੌਰਾਨ ਬਰਾਡ਼ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਲੋਕਾਂ ਨੂੰ ਮੂਰਖ ਬਣਾਉਣ ਦੀ ਭਰਪੂਰ ਕੋਸ਼ਿਸ਼ ਕਰ ਰਹੇ ਹਨ। ਕਿਤੇ ਕੋਈ ਗਾਰੰਟੀਆਂ ਵੰਡ ਰਿਹਾ ਹੈ, ਕਿਤੇ ਕੋਈ ਆਪਣੇ ਐਲਾਨਾਂ ਨੂੰ ਹੀ ਕੰਮ ਦੱਸ ਰਿਹਾ ਹੈ ਅਤੇ ਕਿਤੇ ਕੋਈ ਪਾਰਟੀ ਆਪਣੇ ਵੇਲੇ ਆਪਣੇ ਕਾਰਜਕਾਲ ਦੇ ਕੁਕਰਮਾਂ ਨੂੰ ਛੁਪਾ ਕੇ ਪੰਥ ਦੇ ਨਾਮ ਤੇ ਲੋਕਾਂ ਨੂੰ ਮੂਰਖ ਬਣਾਉਣ ਵਿੱਚ ਲੱਗੀ ਹੋਈ ਹੈ। ਬਰਾੜ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਤੋਂ ਅੱਕੇ ਹੋਏ ਲੋਕ ਕਿਸੇ ਤੀਜੇ ਬਦਲ ਨੂੰ ਪਰਖਣ ਦੇ ਰੌਂਅ ਵਿੱਚ ਦਿਖਾਈ ਦੇ ਰਹੇ ਹਨ।ਜ਼ਿਕਰਯੋਗ ਹੈ ਕਿ 9 ਫਰਵਰੀ ਨੂੰ ਮੋਹਾਲੀ ਦੌਰੇ ਦੌਰਾਨ ਡਾ ਸਵੈਮਾਨ ਇਕ ਪਾਸੇ ਜਿਥੇ ਸੰਯੁਕਤ ਸਮਾਜ ਮੋਰਚਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ ਉਥੇ ਨਾਲ ਹੀ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਮੀਟਿੰਗਾਂ ਨੂੰ ਸੰਬੋਧਨ ਕਰਨਗੇ।  

ਇਸਤੋਂ ਇਲਾਵਾ ਮੋਹਾਲੀ ਵਿੱਚ ਇਲਾਕੇ ਦੀਆਂ ਮੋਹਤਬਰ ਸ਼ਖਸੀਅਤਾਂ ਨਾਲ ਵੀ ਮੁਲਾਕਾਤ ਕਰਦੇ ਹੋਏ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਨਗੇਰਵਨੀਤ ਬਰਾਡ਼ ਨੇ ਅੱਗੇ ਕਿਹਾ ਕਿ ਮੋਹਾਲੀ ਹਲਕੇ ਵਿੱਚ ਮੌਜੂਦਾ ਕਾਂਗਰਸੀ ਵਿਧਾਇਕ ਬਲਬੀਰ ਸਿੱਧੂ ਨੇ ਵਿਕਾਸ ਦੀ ਥਾਂ ਵਿਨਾਸ਼ ਹੀ ਕੀਤਾ ਹੈ। ਪੂਰੇ ਮੋਹਾਲੀ ਸ਼ਹਿਰ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਭ੍ਰਿਸ਼ਟਾਚਾਰ ਕਰਨ ਦੇ ਸਾਰੇ ਰਿਕਾਰਡ ਵੀ ਸਿੱਧੂ ਭਰਾਵਾਂ ਨੇ ਤੋੜ ਦਿੱਤੇ ਹਨ।  ਇਸ ਦੇ ਨਾਲ ਹੀ ਉਨ੍ਹਾਂ ਨਵੇਂ ਨਵੇਂ ਆਮ ਆਦਮੀ ਪਾਰਟੀ ਵਿੱਚ ਆਏ ਕੁਲਵੰਤ ਸਿੰਘ ਤੇ ਤੰਜ ਕਰਦਿਆਂ ਕਿਹਾ ਕਿ ਕੁਲਵੰਤ ਸਿੰਘ ਜੋ ਕਿ ਸ਼ਹਿਰ ਦਾ ਮੇਅਰ ਹੁੰਦੇ ਹੋਏ ਐਮਸੀ ਦੀਆਂ ਵੋਟਾਂ ਵਿਚ ਵੀ ਹਾਰ ਜਾਵੇ ਉਸ ਦੇ ਵਿਧਾਇਕ ਬਣਨ ਦੀ ਕਾਬਲੀਅਤ ਤੇ ਸ਼ੱਕ ਪੈਦਾ ਹੁੰਦਾ ਹੈ।ਅਖੀਰ ਵਿੱਚ ਬਰਾੜ ਨੇ ਅਕਾਲੀ ਉਮੀਦਵਾਰ ਪਰਮਿੰਦਰ ਸਿੰਘ ਸੋਹਾਣਾ ਤੇ ਵੀ ਸਵਾਲ ਉਠਾਇਆ ਕਿ ਉਹ ਦੱਸਣ ਕਿ ਉਨ੍ਹਾਂ ਦੀ ਅੱਜ ਤੱਕ ਮੋਹਾਲੀ ਹਲਕੇ ਲਈ ਕੀ ਦੇਣ ਹੈ। ਬਰਾੜ ਨੇ ਅਕਾਲੀ ਦਲ ਦੇ ਮੋਹਾਲੀ ਵਿਚਲੇ ਅਹੁਦੇਦਾਰਾਂ ਤੇ ਤੰਜ ਕਰਦਿਆਂ ਕਿਹਾ ਕਿ ਅਕਾਲੀ ਦਲ ਮੋਹਾਲੀ ਵਿੱਚ ਪਹਿਲਾਂ ਆਪਣੀਆਂ ਆਪਸੀ ਧੜੇਬੰਦੀ ਵਿੱਚੋਂ ਨਿਕਲ ਲਵੇ ਉਸ ਤੋਂ ਬਾਅਦ ਹੀ ਜਿੱਤ ਦੇ ਸੁਪਨੇ ਵੇਖੇ।

 

Tags: Ravneet Brar , Sanyukt Samaj Morcha , SSM , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD