Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਕੌਮੀ ਮੀਤ ਪ੍ਰਧਾਨ ਇੰਦਰ ਸੇਖੜੀ ਭਾਜਪਾ ’ਚ ਸ਼ਾਮਲ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 08 Feb 2022

Last updated on: Feb 08, 2022, 00:00 IST

ਅੱਜ ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ  ਨੂੰ ਉਸ ਵੇਲੇ ਭਾਰੀ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਦਰ ਸੇਖੜੀ ਭਾਰਤੀ ਜਨਤਾ ਪਾਰਟੀ ਵਿਚ ਰਾਸ਼ਟਰ ਜਨਰਲ ਸਕੱਤਰ ਤਰੁਣ ਚੁੱਘ ਅਤੇ ਭਾਜਾਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਤਰੁਣ ਚੁੱਘ ਤੇ ਫਤਹਿਜੰਗ ਸਿੰਘ ਬਾਜਵਾ ਵੱਲੋਂ ਇੰਦਰ ਸੇਖੜੀ ਨੂੰ ਸਿਰਪਾਓ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਦੁੱਖੀ ਹੋ ਕੇ ਇੰਦਰ ਸੇਖੜੀ ਭਾਜਪਾ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਜਿਸ ਤਰ੍ਹਾਂ ਬਿਨਾਂ ਕਿਸੇ ਭੇਦਭਾਵ ਤੋਂ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ ਉਸ ਨਾਲ ਲੋਕਾਂ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

 ਉਨ੍ਹਾਂ ਕਿਹਾ ਕਿ ਭਾਜਪਾ ’ਚ ਸ਼ਾਮਲ ਹੋਣ ਵਾਲੇ ਹਰ ਆਗੂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਤੋਂ ਭਾਜਪਾ ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾਂ ਚੋਣਾਂ ਦੌਰਾਨ ਭਾਜਪਾ ਇਤਿਹਾਸਕ ਜਿੱਤ ਹਾਸਲ ਕਰਕੇ ਪੰਜਾਬ ’ਚ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਹੋਰਾਂ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਭਾਟੀਆ, ਨਰੇਸ਼ ਮਹਾਜਨ, ਹੀਰਾ ਵਾਲੀਆ, ਭੂਸ਼ਨ ਬਜਾਜ, ਰਵਿੰਦਰ ਸ਼ਰਮਾ, ਰੰਜਨ ਮਲਹੋਤਰਾ, ਅਜੈ ਰਿਸ਼ੀ ਰਿੰਕੂ, ਰਕੇਸ਼ ਕੁਮਾਰ ਮਹਾਜਨ, ਭਾਰਤ ਭੂਸ਼ਣ ਲੂਥਰਾ, ਅਜੇ ਸਹਿਦੇਵ, ਹੈਪੀ ਖੋਸਲਾ, ਨਿਤਿਨ ਕੁਮਾਰ, ਸੁਖਦੇਵ ਮਹਾਜਨ, ਵੀ.ਐੱਮ ਗੋਇਲ, ਰਾਜ ਕੁਮਾਰ ਕਾਲੀ, ਸੋਮਨਾਥ ਆਦਿ ਹਾਜ਼ਰ ਸਨ। ਇੰਦਰ ਸੇਖੜੀ ਨੂੰ ਭਾਜਪਾ ’ਚ ਸਾਮਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਰੁਣ ਚੁੱਘ, ਨਾਲ ਹਨ ਫਤਹਿਜੰਗ ਸਿੰਘ ਬਾਜਵਾ ਤੇ ਹੋਰ।  

  

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD