ਅੱਜ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਬੇਟੀ ਸੁਖਮਨੀ ਬਾਜਵਾ ਵਲੋਂ ਵਾਰਡ ਨੰ. 27 ’ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੁਖਮਨੀ ਬਾਜਵਾ ਨੇ ਕਿਹਾ ਕਿ ਹਲਕਾ ਵਾਸੀਆਂ ਵਲੋਂ ਭਾਜਪਾ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਅੱਜ ਤੱਕ ਭਾਜਪਾ ਵਲੋਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਹਨ, ਉਨ੍ਹਾਂ ਨੂੰ ਇਨ ਬਿਨ ਪੂਰਾ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਲੋਕਾਂ ਨੂੰ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਲਕਾ ਵਾਸੀਆਂ ਵਲੋਂ ਭਾਜਪਾ ਨੂੰ ਸਮਰਥਨ ਮਿਲ ਰਿਹਾ ਹੈ ਉਸ ਤੋਂ ਸਾਫ ਸਾਬਿਤ ਹੁੰਦਾ ਹੈ ਕਿ ਹਲਕਾ ਵਾਸੀਆਂ ਨੇ ਇਸ ਵਾਰ ਭਾਜਪਾ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਹਲਕਾ ਵਾਸੀਆਂ ਨੂੰ ਬੇਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਬਟਾਲਾ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਬਟਾਲਾ ਨੂੰ ਵਿਕਾਸ ਪੱਖੋਂ ਸੂਬੇ ਦਾ ਨੰਬਰ ਇਕ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨਾਲ ਕੀਤਾ ਗਿਆ ਇਕ ਇਕ ਵਾਅਦਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਅੰਸ਼ੂ ਹਾਂਡਾ ਅਤੇ ਹੋਰ ਭਾਜਪਾ ਆਗੂ ਮੌਜੂਦ ਸਨ।