Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਯੁਕਤ ਸਮਾਜ ਮੋਰਚਾ ਵਿੱਚ ਲੁਕਿਆ ਹੈ ਪੰਜਾਬ ਦੀ ਸਿਆਸਤ ਦਾ ਭਵਿੱਖ

Ravneet Brar, Sanyukt Samaj Morcha, SSM, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 09 Feb 2022

Last updated on: Feb 09, 2022, 00:00 IST

ਕਿਸਾਨ ਅੰਦੋਲਨ ਦੌਰਾਨ ਬੇਹੱਦ ਅਹਿਮ ਭੂਮਿਕਾ ਨਿਭਾਉਣ ਵਾਲੇ ਕੈਲੀਫੋਰਨੀਆ ਤੋਂ ਪਰਤੇ ਡਾ ਸਵੈਮਾਨ ਵੱਲੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਨੂੰ ਪੰਜਾਬ ਚੋਣਾਂ ਵਿੱਚ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ। ਬੁੱਧਵਾਰ ਨੂੰ ਸੰਯੁਕਤ ਸਮਾਜ ਮੋਰਚੇ ਤੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਉਚੇਚੇ ਤੌਰ ਤੇ ਪਹੁੰਚੇ ਡਾ ਸਵੈਮਾਨ ਦੇ ਆਉਣ ਨਾਲ  ਰਵਨੀਤ ਬਰਾਡ਼ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ।ਡਾ ਸਵੈਮਾਨ ਨੇ ਮੋਹਾਲੀ ਦੇ ਫੇਸ 11 ਤੋਂ ਫੇਜ਼ 1 ਤਕ ਅਤੇ ਹਲਕੇ ਦੇ ਪਿੰਡਾਂ ਸੋਹਾਣਾ, ਸਨੇਟਾ, ਗੀਗੇਮਾਜਰਾ, ਮਨੌਲੀ, ਧੀਰਪੁਰ ਵਿੱਚ ਰਵਨੀਤ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।ਇਸ ਮੌਕੇ ਉਨ੍ਹਾਂ ਨੇ ਇਕ ਪਾਸੇ ਜਿਥੇ ਸ਼ਹਿਰ ਦੀਆਂ ਮੰਨੀਆਂ ਪ੍ਰਮੰਨੀਆਂ ਹਸਤੀਆਂ ਨਾਲ ਮੁਲਾਕਾਤ ਕੀਤੀ ਉੱਥੇ ਨਾਲ ਹੀ ਬੁੱਧੀਜੀਵੀ ਵਰਗ ਨਾਲ ਵੀ ਮੁਲਾਕਾਤ ਕੀਤੀ। ਚੋਣ ਪ੍ਰਚਾਰ ਦੌਰਾਨ ਸੰਯੁਕਤ ਸਮਾਜ ਮੋਰਚਾ ਦੇ ਏਜੰਡੇ ਦੀ ਪ੍ਰੋੜਤਾ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਮੋਰਚਾ ਪੰਜਾਬ ਦੀ ਭਲਾਈ ਲਈ ਕੰਮ ਕਰ ਰਿਹਾ ਹੈ ਜਦਕਿ ਬਾਕੀ ਪਾਰਟੀਆਂ ਕੇਵਲ ਆਪਣੇ ਹਿੱਤ ਸਾਧਣ ਤੇ ਲੱਗੀਆਂ ਹੋਈਆਂ ਹਨ। ਉਨ੍ਹਾਂ ਨੂੰ ਪੰਜਾਬ ਦੀ ਕੋਈ ਪ੍ਰਵਾਹ ਨਹੀਂ ਹੈ।

ਜ਼ਿਕਰਯੋਗ ਹੈ ਕਿ ਡਾ ਸਵੈਮਾਨ ਨੇ ਕਿਸਾਨ ਅੰਦੋਲਨ ਦੌਰਾਨ ਟਿੱਕਰੀ ਬਾਰਡਰ ਤੇ ਵੱਡੀ ਸੇਵਾ ਨਿਭਾਈ ਅਤੇ ਉਨ੍ਹਾਂ ਦੇ ਵਿਚਾਰ ਵੱਡੇ ਪੱਧਰ ਤੇ ਮਕਬੂਲ ਹੋਏ।  ਰਵਨੀਤ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਨਾਲ ਨਾ ਕੇਵਲ ਸੰਯੁਕਤ ਸਮਾਜ ਮੋਰਚੇ ਨੂੰ ਵੱਡਾ ਬਲ ਮਿਲਿਆ ਹੈ ਬਲਕਿ ਕਿਸਾਨੀ ਭਾਈਚਾਰੇ ਵਿੱਚ ਵੀ ਜੋਸ਼ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਵਿਚਾਰ ਸੁਣਨ ਲਈ ਵੱਡੀ ਗਿਣਤੀ ਵਿੱਚ ਹਲਕੇ ਕੇ ਲੋਕ ਇਕੱਤਰ ਹੋਏ।ਟਿਕਰੀ ਮੋਰਚੇ ਉੱਤੇ ਪੂਰੇ ਕਿਸਾਨ ਅੰਦੋਲਨ ਦੌਰਾਨ ਡਾਕਟਰੀ ਸੇਵਾਵਾਂ ਦੇਣ ਵਾਲੇ ਡਾਕਟਰ ਸਵੈਮਾਨ ਸਿੰਘ ਕਹਿੰਦੇ ਹਨ ਕਿ ਜੋ ਮਾਹੌਲ ਅਤੇ ਜਾਗਰੂਕਤਾ ਅੰਦੋਲਨ ਤੋਂ ਬਾਅਦ ਆਈ ਹੈ, ਉਸ ਨੂੰ ਵੇਖਦੇ ਹੋਏ ਸਾਰੇ ਕਿਸਾਨ ਆਗੂਆਂ ਨੂੰ ਆਪਣੀ ਜ਼ਿੰਮੇਵਾਰੀ ਲਈ ਹੋਰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿ ਕਿਸਾਨ ਜਥੇਬੰਦੀਆਂ ਉਨ੍ਹਾਂ ਦੀ ਚੋਣਾਂ ਵਿਚ ਜੋ ਵੀ ਡਿਊਟੀ ਲਗਾਉਣਗੀਆਂ ਉਹ ਤਿਆਰ ਹਨ।

 

Tags: Ravneet Brar , Sanyukt Samaj Morcha , SSM , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD