Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤੀ ਚੋਣ ਕਮਿਸ਼ਨ ਵੱਲੋਂ ਜਿਲ੍ਹਾ ਪਠਾਨਕੋਟ ਲਈ ਨਿਯੁਕਤ ਜਨਰਲ ਆਬਜ਼ਰਵਰਾਂ ਦੀ ਨਿਗਰਾਨੀ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਹੋਈ ਰੈਂਡੇਮਾਈਜ਼ੇਸ਼ਨ

ਚੋਣਾਂ ਬਿਨਾਂ ਕਿਸੇ ਡਰ ਭੈਅ ਦੇ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ: ਸ੍ਰੀ ਸੰਯਮ ਅਗਰਵਾਲ ਜਿਲ੍ਹਾ ਚੋਣ ਅਫਸਰ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Pathankot, Deputy Commissioner Pathankot, Sanyam Aggarwal, Pathankot

Web Admin

Web Admin

5 Dariya News

ਪਠਾਨਕੋਟ , 09 Feb 2022

Last updated on: Feb 09, 2022, 00:00 IST

ਜ਼ਿਲ੍ਹਾ ਪਠਾਨਕੋਟ ‘ਚ ਵਿਧਾਨ ਸਭਾ ਚੋਣਾਂ -2022 ਨੂੰ ਮੁੱਖ ਰੱਖਦਿਆਂ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕਿਆਂ ਅਨੁਸਾਰ ਦੂਜੀ ਰੈਂਡੇਮਾਈਜੇਸ਼ਨ ਭਾਰਤ ਚੋਣ ਕਮਿਸ਼ਨ ਦੇ ਈ.ਵੀ.ਐਮ.ਮੈਨੇਜਮੈਂਟ ਸਿਸਟਮ ਸਾਫ਼ਟਵੇਅਰ ਰਾਹੀਂ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅਤੇ 002-ਭੋਆ (ਅ.ਜ.)ਦੇ ਜਨਰਲ ਅਬਜਰਵਰ Mr. Andra Vamsi, IAS, ਵਿਧਾਨ ਸਭਾ ਚੋਣ ਹਲਕਾ 003- ਪਠਾਨਕੋਟ ਲਈ ਨਿਯੁਕਤ ਜਨਰਲ ਅਬਜਰਵਰ Mr. Pravin Chindhu Darade, IAS , ਦੀ ਨਿਗਰਾਨੀ ਹੇਠ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਹੋਈ ।ਇਸ ਮੌਕੇ ਹੋਰਨਾ ਤੋਂ ਇਲਾਵਾ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ, ਸ. ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰਕਲ੍ਹਾ-ਕਮ- ਰਿਟਰਨਿੰਗ ਅਫਸਰ 001 ਸੁਜਾਨਪੁਰ , ਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਰਿਟਰਨਿੰਗ ਅਫ਼ਸਰ 002-ਭੋਆ (ਅ.ਜ.), ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ-ਕਮ- ਰਿਟਰਨਿੰਗ ਅਫਸਰ 003 ਪਠਾਨਕੋਟ ਮੌਜੂਦ ਸਨ ।ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ, ਵਿਧਾਨ ਸਭਾ ਚੋਣ ਹਲਕਾ 002-ਭੋਆ (ਅ.ਜ.) ਅਤੇ ਵਿਧਾਨ ਸਭਾ ਚੋਣ ਹਲਕਾ 003- ਪਠਾਨਕੋਟ ਵਿਖੇ 580 ਚੋਣ ਬੂਥ ਬਣਾਏ ਗਏ ਹਨ, ਜਿਨ੍ਹਾਂ ‘ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ-ਨਾਲ ਵੀਵੀਪੈਟ ਵੀ ਜੋੜਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਅੱਜ ਦੀ ਰੈਂਡੇਮਾਈਜ਼ੇਸ਼ਨ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਈ.ਵੀ.ਐਮਜ਼ ਤੇ ਵੀਵੀਪੈਟ ਤੋਂ ਇਲਾਵਾ 20 ਫ਼ੀਸਦੀ ਸੀ.ਯੂ, 20 ਫ਼ੀਸਦੀ ਬੀ.ਯੂ., 30  ਫ਼ੀਸਦੀ ਵੀਵੀਪੈਟ  ਹੋਰ ਰਾਖਵੇਂ ਕੀਤੇ ਗਏ ਹਨ ਜੋ ਕਿ ਕਿਸੇ ਯੂਨਿਟ ਦੇ ਖ਼ਰਾਬ ਹੋਣ ਦੀ ਸੂਰਤ ਵਿੱਚ ਵਰਤੇ ਜਾ ਸਕਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਚੋਣਾਂ ਬਿਨਾਂ ਕਿਸੇ ਡਰ ਭੈਅ ਦੇ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਪਠਾਨਕੋਟ ਵਿੱਚ ਕੁੱਲ 24 ਉਮੀਦਵਾਰ ਮੈਦਾਨ ਵਿੱਚ ਹਨ । ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਵਿਖੇ 9, ਵਿਧਾਨ ਸਭਾ ਚੋਣ ਹਲਕਾ 002-ਭੋਆ (ਅ.ਜ.) ਵਿਖੇ 9 ਅਤੇ ਵਿਧਾਨ ਸਭਾ ਚੋਣ ਹਲਕਾ 003- ਪਠਾਨਕੋਟ ਵਿਖੇ 6 ਉਮੀਦਵਾਰ ਚੋਣ ਮੈਦਾਨ ਵਿੱਚ ਹਨ । ਉਨ੍ਹਾਂ ਦੱਸਿਆ ਕਿ 10 ਅਤੇ 11 ਫਰਵਰੀ ਨੂੰ ਐਸ.ਡੀ.ਕਾਲਜ ਵਿਖੇ ਸਾਰੀਆਂ ਸੀ.ਯੂ, ਬੀ.ਯੂ. ਅਤੇ ਵੀਵੀਪੈਟ ਮਸੀਨਾਂ ਨੂੰ ਪੂਰੀ ਤਰ੍ਹਾਂ ਨਾਲ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੋਜੂਦਗੀ ਵਿੱਚ ਜਾਂਚ ਕੀਤੀ ਜਾਵੇਗੀ ਤਾਂ ਜੋ ਪੂਰੀ ਤਰ੍ਹਾਂ ਨਾਲ ਤਿੰਨੋਂ ਯੂਨਿਟ ਤਿਆਰ ਕੀਤੇ ਜਾ ਸਕਣ। ਈ.ਵੀ.ਐਮਜ਼/ਵੀ.ਵੀ.ਪੈਟਜ਼ ਦੀ ਰੈਂਡੇਮਾਈਜੇਸ਼ਨ ਉਪਰੰਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮਸ਼ੀਨਾਂ ਦੀ ਸੂਚੀ ਦੀਆਂ ਲਿਸਟਾਂ ਮੁਹੱਈਆ ਕਰਵਾਈਆਂ ਗਈਆ । ਇਸ ਮੌਕੇ ਮੌਜੂਦ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਪੂਰਾ ਸਹਿਯੋਗ ਦੇਣ ਦਾ ਆਸਵਾਸ਼ਨ ਵੀ ਦਿੱਤਾ ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD