Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਪੰਜਾਬ ਨੂੰ ਸੁਰੱਖਿਆ ਅਤੇ ਆਰਥਿਕ ਪੁਨਰ ਸੁਰਜੀਤੀ ਲਈ ਐਨਡੀਏ ਸਰਕਾਰ ਦੀ ਲੋੜ ਹੈ : ਕੈਪਟਨ ਅਮਰਿੰਦਰ ਸਿੰਘ

Captain Amarinder Singh, Amarinder Singh, Punjab Lok Congress, Patiala

Web Admin

Web Admin

5 Dariya News

ਪਟਿਆਲਾ , 09 Feb 2022

Last updated on: Feb 09, 2022, 00:00 IST

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸੂਬੇ ਨੂੰ ਸੁਰੱਖਿਆ ਦੇ ਨਾਲ-ਨਾਲ ਆਰਥਿਕ ਪੁਨਰ ਸੁਰਜੀਤੀ ਲਈ ਐਨ ਡੀ ਏ (ਨੈਸ਼ਨਲ ਡੇਮੋਕ੍ਰੇਟਿਕ ਅਲਾਇੰਸ) ਸਰਕਾਰ ਦੀ ਲੋੜ ਹੈ।ਕੈਪਟਨ ਅਮਰਿੰਦਰ ਨੇ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਤੋਂ 10 ਕਰੋੜ ਰੁਪਏ ਜ਼ਬਤ ਕਰਨ ਤੋਂ ਬਾਅਦ ਵੀ ਚੰਨੀ ਨੂੰ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੇ ਬਾਵਜੂਦ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਾਮਜ਼ਦ ਕਰਨ ਦੇ ਕਾਂਗਰਸ ਪਾਰਟੀ ਦੇ ਫੈਸਲੇ ਦੀ ਵੀ ਆਲੋਚਨਾ ਕੀਤੀ।ਅੱਜ ਇੱਥੇ ਜ਼ਿਲ੍ਹਾ ਬਾਰ ਐਸੋਸੀਏਸ਼ਨ, ਪਟਿਆਲਾ ਵੱਲੋਂ ਕਰਵਾਏ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਨੂੰ ਚੀਨ-ਪਾਕਿਸਤਾਨ-ਤਾਲਿਬਾਨ ਦੇ ਗਠਜੋੜ ਕਾਰਨ ਗੰਭੀਰ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਲਈ ਚੁਣੌਤੀ ਹੋਰ ਵੀ ਵਧੇਰੇ ਹੈ ਕਿਉਂਕਿ ਪੰਜਾਬ ਦੀ 600 ਕਿਲੋਮੀਟਰ ਲੰਬੀ ਸਰਹੱਦ ਪਾਕਿਸਤਾਨ ਨਾਲ ਲਗਦੀ ਹੈ। ਪੀ ਐਲ ਸੀ ਮੁੱਖੀ ਨੇ ਕਿਹਾ, “ਸਾਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਸੁਰੱਖਿਆ ਚੁਣੌਤੀ ਨੂੰ ਗੰਭੀਰਤਾ ਨਾਲ ਲਵੇ ਅਤੇ ਕੇਂਦਰ ਸਰਕਾਰ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰੇ”।ਸਾਬਕਾ ਮੁੱਖ ਮੰਤਰੀ ਨੇ ਪਾਕਿਸਤਾਨ ਵੱਲੋਂ ਸਰਹੱਦ ਦੇ ਇਸ ਪਾਸੇ ਹਥਿਆਰਾਂ, ਨਸ਼ਿਆਂ ਅਤੇ ਜਾਅਲੀ ਕਰੰਸੀ ਦੀ ਤਸਕਰੀ ਕਰਨ ਲਈ ਵਰਤੇ ਜਾ ਰਹੇ ਅਤਿ ਆਧੁਨਿਕ ਡਰੋਨਾਂ ਦਾ ਵੇਰਵਾ ਵੀ ਦਿੱਤਾ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀ ਐੱਸ ਐੱਫ ਦੇ ਕਾਰਜ ਖੇਤਰ ਦੇ ਵਾਧੇ, ਜੋ ਕਿ ਸਮੇਂ ਦੀ ਲੋੜ ਹੈ, ਦਾ ‘ਬੇਸਮਝ’ ਵਿਰੋਧ ਕਰਨ ਲਈ ਆਲੋਚਨਾ ਵੀ ਕੀਤੀ। 

ਸੂਬੇ ਦੀ ਮੌਜੂਦਾ ਆਰਥਿਕ ਸਥਿਤੀ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਕੁੱਲ ਘਰੇਲੂ ਪੈਦਾਵਾਰ 5.25 ਲੱਖ ਕਰੋੜ ਰੁਪਏ ਸੀ, ਜਿਸ ਦਾ 70 ਫੀਸਦੀ ਕਰਜ਼ਾ ਹੀ ਹੈ। ਉਨ੍ਹਾਂ ਕਿਹਾ ਕਿ ਇਸ ਕਰਜ਼ੇ ਦੇ ਜਾਲ ਵਿੱਚੋਂ ਬਾਹਰ ਨਿਕਲਣਾ ਬਹੁਤ ਵੱਡਾ ਕਾਰਜ ਹੈ, ਜੋ ਕੇਂਦਰ ਸਰਕਾਰ ਦੇ ਸਹਿਯੋਗ ਅਤੇ ਸਹਾਰੇ ਤੋਂ ਬਿਨਾਂ ਹਰਗਿਜ਼ ਸੰਭਵ ਨਹੀਂ ਹੈ।ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਘੱਟੋ-ਘੱਟ ਸੱਤ ਸਾਲ ਹੋਰ ਸੱਤਾ ਵਿੱਚ ਰਹੇਗੀ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਜਿਹੀ ਸਰਕਾਰ ਹੋਣੀ ਚਾਹੀਦੀ ਹੈ ਜੋ ਮੋਦੀ ਨਾਲ ਮਿਲ ਕੇ ਕੰਮ ਕਰੇਗੀ ਕਿਉਂਕਿ ਇਹੀ ਇੱਕੋ ਇੱਕ ਰਾਹ ਹੈ।ਖੇਤੀਬਾੜੀ ਮਾਮਲਿਆਂ 'ਤੇ ਟਿੱਪਣੀ ਕਰਦਿਆਂ ਕੈਪਟਨ ਨੇ ਕਿਹਾ ਕਿ ਐਨ ਡੀ ਏ ਨੇ ਖੇਤੀਬਾੜੀ ਇੱਕ ਵਿਸ਼ੇਸ਼ ਮੈਨੀਫੈਸਟੋ ਜਾਰੀ ਕੀਤਾ ਹੈ, ਜਿਸ ਵਿੱਚ ਬਦਲਵੀਆਂ ਫਸਲਾਂ ਲਈ ਗਾਰੰਟੀਸ਼ੁਦਾ ਐਮ.ਐਸ.ਪੀ ਅਤੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਲਈ ਕਰਜ਼ਾ ਮੁਆਫੀ ਵਰਗੀਆਂ ਕਈ ਅਹਿਮ ਨੀਤੀਆਂ ਦੇ ਵਾਅਦੇ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਮੈਨੀਫੈਸਟੋ ਵਿੱਚ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਵਾਅਦਿਆਂ ਨੂੰ ਅਮਲ ਵਿੱਚ ਲਿਆਉਣ ਲਈ ਵਿੱਤੀ ਪ੍ਰਬੰਧ ਪਹਿਲਾਂ ਹੀ ਹੋ ਚੁੱਕੇ ਹਨ। 

ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਚੰਨੀ ਦੇ ਭਤੀਜੇ ਦੇ ਕਬਜ਼ੇ ਚੋਂ ਭ੍ਰਿਸ਼ਟਾਚਾਰ ਦਾ ਐਨਾ ਪੈਸਾ ਜ਼ਬਤ ਹੋਣ ਦੇ ਬਾਵਜੂਦ ਕਾਂਗਰਸ ਨੇ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਹੈ। ਇਹ ਕਾਂਗਰਸ ਪਾਰਟੀ ਦੇ ਨਿਰਾਸ਼ਾਜਨਕ ਪਤਨ ਦਾ ਪੱਧਰ ਦਰਸਾਉਂਦਾ ਹੈ ਕਿ ਪਾਰਟੀ ਨੇ ਭ੍ਰਿਸ਼ਟਾਚਾਰ ਨਾਲ ਹੀ ਸਮਝੌਤਾ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਭਤੀਜੇ ਨੇ ਜਾਂਚ ਏਜੰਸੀਆਂ ਨੂੰ ਇਹ ਵੀ ਦੱਸਿਆ ਕਿ ਜ਼ਬਤ ਕੀਤਾ ਗਿਆ ਪੈਸਾ ਰੇਤ ਮਾਈਨਿੰਗ ਮਾਫੀਆ ਅਤੇ ਅਫਸਰਾਂ ਦੇ ਤਬਾਦਲਿਆਂ ਤੋਂ ਇਕੱਠਾ ਕੀਤਾ ਗਿਆ ਸੀ।ਕੈਪਟਨ ਅਮਰਿੰਦਰ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦਾ ਉਨ੍ਹਾਂ ਨੂੰ ਸਮਰਥਨ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਾਰ ਨਾਲ ਉਨ੍ਹਾਂ ਦੀ ਲੰਬੀ ਸਾਂਝ ਹੈ ਅਤੇ ਜਦੋਂ ਵੀ ਉਹ ਚੋਣਾਂ ਲੜਨਗੇ, ਉਹ ਮੈਂਬਰਾਂ ਨਾਲ ਮਿਲਦੇ ਰਹਿਣਗੇ।ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਦਾ ਸਵਾਗਤ ਕਰਦਿਆਂ ਡੀ.ਬੀ.ਏ. ਦੇ ਪ੍ਰਧਾਨ ਜੇ.ਪੀ.ਐਸ. ਘੁੰਮਣ ਨੇ ਬਾਰ ਦੀ ਤਰਫੋਂ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ (ਕੈਪਟਨ ਅਮਰਿੰਦਰ) ਨੇ ਪਟਿਆਲਾ ਦੇ ਵਕੀਲ ਭਾਈਚਾਰੇ ਲਈ ਬਹੁਤ ਕੁਝ ਕੀਤਾ ਹੈ। ਉਨ੍ਹਾਂ ਕਿਹਾ ਕਿ ਵਕੀਲਾਂ ਦੇ ਚੈਂਬਰ ਤੇ ਓਹ ਥਾਂ ਜਿੱਥੇ ਉਹ ਬੈਠੇ ਹਨ ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਹੁੰਦਿਆਂ ਹੀ ਬਣਵਾਈ ਸੀ।  ਉਨ੍ਹਾਂ ਕੈਪਟਨ ਅਮਰਿੰਦਰ ਨੂੰ ਡੀ.ਬੀ.ਏ. ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਇਸ ਮੌਕੇ ਸਿਟੀ ਮੇਅਰ ਸੰਜੀਵ ‘ਬਿੱਟੂ’ ਸ਼ਰਮਾ ਜੋ ਕਿ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਹਨ, ਹੋਰਨਾਂ ਤੋਂ ਇਲਾਵਾ ਅਵਨੀਤ ਬਿੰਨੀ, ਜ਼ਿਲ੍ਹਾ ਭਾਜਪਾ ਪ੍ਰਧਾਨ ਨਰਿੰਦਰ ਕੋਹਲੀ ਆਦਿ ਵੀ ਹਾਜ਼ਰ ਸਨ।

 

Tags: Captain Amarinder Singh , Amarinder Singh , Punjab Lok Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD