Monday, 20 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ

 

ਕੇਜਰੀਵਾਲ ਪੰਜ ਸਾਲਾਂ ਵਿਚ ਕਦੇ ਵੀ ਪੰਜਾਬ ਨਹੀਂ ਆਏ, ਉਹਨਾਂ ਨੁੰ ਇਕ ਮੌਕਾ ਮੰਗਣ ਦਾ ਕੋਈ ਹੱਕ ਨਹੀਂ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਕੇਜਰੀਵਾਲ ਨੇ ਉਸੇ ਤਰੀਕੇ ਪੰਜਾਬੀਆਂ ਨੂੰ ਧੋਖਾ ਦਿੱਤਾ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੁੰ ਦਿੱਤਾ ਸੀ

Sukhbir Singh Badal, Shiromani Akali Dal, SAD, Akali Dal, Sujanpur, Pathankot

Web Admin

Web Admin

5 Dariya News

ਸੁਜਾਨਪੁਰ , 09 Feb 2022

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਪਿਛਲੇ ਪੰਜ ਸਾਲਾਂ ਵਿਚ ਕਦੇ ਵੀ ਪੰਜਾਬ ਨਹੀਂ ਆਏ ਤੇ ਉਹਨਾਂ ਨੁੰ ਪੰਜਾਬੀਆਂ ਤੋਂ ਇਕ ਮੌਕਾ ਮੰਗਣ ਦਾ ਕੋਈ ਹੱਕ ਨਹੀਂ ਹੈ। ਅਕਾਲੀ ਦਲ ਦੇ ਪ੍ਰਧਾਨ ਇਥੇ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ ਗੁਪਤਾ ਦੇਹੱਕ ਵਿਚ ਇਕ ਜਨਤਕ ਇਕੱਠ ਨੁੰ ਸੰਬੋਧਨ ਕਰ ਰਹੇ ਸਨ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਕੇਜਰੀਵਾਲ ਇਕ ਵਾਰ ਫਿਰ ਤੋਂ ਪੰਜਾਬੀਆਂ  ਨੁੰ ਧੋਖਾ ਦੇ ਰਹੇ ਹਨ। ਤੁਸੀਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਕੀ ਝੂਠੀ ਸਹੁੰ ’ਤੇ ਵਿਸ਼ਵਾਸ ਕਰ ਕੇ ਬਹੁਤ ਨੁਕਸਾਨ ਕਰਵਾ ਲਿਆ ਹੈ। ਹੁਣ ਇਕ ਬਾਹਰਲਿਆਂ ਦੀ ਪਾਰਟੀ  ਇਕ ਮੌਕਾ ਮੰਗ ਕੇ ਤੁਹਾਨੁੰ ਗੁੰਮਰਾਹ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਨੁੰ ਪੁੱਛਦਾ ਹਾਂ ਕਿ ਪੰਜਾਬੀ ਤੁਹਾਡੇ ’ਤੇ ਵਿਸ਼ਵਾਸ ਕਿਉਂ ਕਰਨ। ਇਸਦਾ ਕਨਵੀਨਰ ਪੰਜ ਸਾਲ ਬਾਅਦ ਪੰਜਾਬ ਆਇਆ ਅਤੇ ਇਹਨਾਂ ਦੀ ਪਾਰਟੀ 20 ਸੀਟਾਂ ਜਿੱਤ ਕੇ ਮੁੱਖ ਵਿਰੋਧੀ ਪਾਰਟੀ ਬਣੀ। ਪਰ ਇਸਦੇ ਬਾਵਜੁਦ ਲੋਕਾਂ ਲਈ ਆਵਾਜ਼ ਬੁਲੰਦ ਕਰਨ ਦੀ ਥਾਂ ਇਸਦੇ 20 ਵਿਚੋਂ 11 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋ ਗਏ।ਸਰਦਾਰ ਬਾਦਲ ਨੇ ਕਿਹਾ  ਸ੍ਰੀ ਅਰਵਿੰਦ ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ ਵਾਂਗੂ ਪੰਜਾਬੀਆਂ ਨੁੰ ਧੋਖਾ ਦਿੱਤਾ ਹੈ। ਅਮ ਆਦਮੀ ਪਾਰਟੀ ਦੇ ਕਨਵੀਨਰ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਪ੍ਰਕਿਰਿਆ ਸ਼ੁਰੂ ਹੋਣ ਤੋਂ ਇਕ ਸਾਲ ਪਹਿਲਾਂ ਤੱਕ ਪੰਜਾਬ ਨਹੀਂ ਆਏ। ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਹੁੰਦਿਆਂ ਪੰਜਾਬ ਦਵਾਈਆਂ ਭੇਜਣ ਦੀ ਕੋਈ ਪਰਵਾਹ ਨਹੀਂ ਕੀਤੀ। ਉਹਨਾਂ ਨੇ ਕੋਰੋਨਾ ਮਹਾਮਾਰੀ ਦੌਰਾਨ ਵੀ ਪੰਜਾਬ ਦਾ ਦੌਰਾ ਨਹੀਂ ਕੀਤਾ। ਫਿਰ ਤੁਸੀਂ ਕਿਵੇਂ ਉਸ ’ਤੇ ਵਿਸ਼ਵਾਸ ਕਰੋਗੇ ਕਿ ਉਹ ਮੌਕਾ ਮਿਲਣ ਤੋਂ ਬਾਅਦ ਅਤੇ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਤੁਹਾਡੇ ਨਾਲ ਖੜ੍ਹੇਗਾ ? 

ਪੰਜਾਬੀਆਂ ਨੁੰ ਬਾਹਰਲਿਆਂ ਨੁੰ ਠੁਕਰਾਉਣ ਦੀ ਅਪੀਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿਰਫ ਅਕਾਲੀ ਦਲ ਤੇ ਬਸਪਾ ਗਠਜੋੜ ਹੀ ਲੋਕਾਂ ਦੀਆਂ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ। ਉਹਨਾਂ ਕਿਹਾ ਕਿ ਦੇਸ਼ ਭਰ ਵਿਚ ਅਤੇ ਵਿਦੇਸ਼ਾਂ ਵਿਚ ਪੰਜਾਬੀ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਅਕਾਲੀ ਦਲ ਵੱਲ ਹੀ ਵੇਖਦੇ ਹਨ। ਉਹਨਾਂ ਕਿਹਾ ਕਿ ਅਸੀਂ ਦੁਨੀਆਂ ਭਰ ਦੇ ਪੰਜਾਬੀਆਂ ਦੀਆਂ ਮੁਸ਼ਕਿਲਾਂ ਸਫਲਤਾ ਨਾਲ ਹੱਲ ਕੀਤੀਆਂ ਹਨ।ਸਰਦਾਰ ਬਾਦਲ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਦਾ ਵੀ ਰਿਕਾਰਡ ਸਮੇਂ ਦੀ ਵਸਵੱਟੀ ’ਤੇ ਪਰਖਿਆ ਹੋਇਆ ਹੈ। ਅਸੀਂ ਪੰਜਾਬ ਨੁੰ ਬਿਜਲੀ ਸਰਪਲੱਸ ਬਣਾਇਆ। ਅਸੀਂ ਪੰਜਾਬ ਵਿਚ ਵਿਸ਼ਪ ਪੱਧਰੀ ਸੜਕਾਂ ਬਣਾਈਆਂ ਤੇ ਪੰਜਾਬ ਲਈ ਹਵਾਈ ਸੰਪਰਕ ਲਿਆਂਦਾ। ਅਸੀਂ ਕਿਸਾਨਾਂ ਲਈ ਮੁਫਤ ਬਿਜਲੀ ਦੀ ਸ਼ੁਰੂਆਤ ਕੀਤੀ ਹਾਲਾਂਕਿ ਦੇਸ਼ ਭਰ ਵਿਚ ਕਿਤੇ ਵੀ ਕਿਸਾਨਾਂ ਨੁੰ ਮੁਫਤ ਬਿਜਲੀ ਨਹੀਂ ਮਿਲ ਰਹੀ। ਅਸੀਂ ਬੁਢਾਪਾ ਪੈਨਸ਼ਨ, ਆਟਾ ਦਾਲ ਸਕੀਮ, ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਸਕੀਮਾਂ ਲਿਆਂਦੀਆਂ ਜਿਸ ਨਾਲ ਸਮਾਜ ਦੇ ਕਮਜ਼ੋਰ ਵਰਗ ਆਪਣੇ ਪੈਰਾਂ ਸਿਰ ਖੜ੍ਹੇ ਹੋਏ। ਪੰਜਾਬ ਲਈ ਅਕਾਲੀ ਦਲ ਤੇ ਬਸਪਾ ਦੇ ਏਜੰਡੇ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਿਹੜੇ ਵੀ ਨੀਲੇ ਕਾਰਡ ਕਾਂਗਰਸ ਸਰਕਾਰ ਨੇ ਕੱਟੇ ਹਨ, ਉਹ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ਦੇ ਇਕ ਮਹੀਨੇ ਦੇ ਅੰਦਰ ਅੰਦਰ ਬਹਾਲ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਅਸੀਂ ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਸਹਾਇਤਾ ਦੇਵਾਂਗੇ, ਸਾਰੇ ਖਪਤਕਾਰਾਂ ਨੁੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫਤ ਦਿਆਂਗੇ, ਹਰੇਕ ਲਈ 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ ਤੇ ਵਿਦਿਆਰਥੀਆਂ ਨੁੰ ਦੇਸ਼ ਵਿਦੇਸ਼ ਵਿਚ ਉਚੇਰੀ ਸਿੱਖਿਆ ਹਾਸਲ ਕਰਨ ਵਾਸਤੇ 10 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ, ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ। ਉਹਨਾਂ ਨੇ ਇਹ ਵੀ ਐਲਾਨ ਕੀਤਾ ਜਿਹਨਾਂ ਕੋਲ ਘਰ ਨਹੀਂ ਹਨ, ਉਹਨਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ ਤੇ ਹਰ ਜ਼ਿਲ੍ਹੇ ਵਿਚ 500 ਬੈਡਾਂ ਦਾ ਮੈਡੀਕਲ ਕਾਲਜ ਤੇ ਹਸਪਤਾਲ ਬਣਾਇਆ ਜਾਵੇਗਾ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਲਾਅ ਤੇ ਹੋਟਲ ਮੈਨੇਜਮੈਂਟ ਦੇ ਵਿਦਿਅਕ ਅਦਾਰੇ ਸ੍ਰੀ ਹਰਿਗੋਬਿੰਦਪੁਰ ਵਿਖੇ ਖੋਲ੍ਹੇ ਜਾਣਗੇ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਥੀਨ ਡੈਮ ਦੇ ਨੇੜਲੇ ਇਲਾਕੇ ਨੁੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ 10 ਤੋਂ 15 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਇਸ ਇਲਾਕੇ ਵਿਚ ਵਿਸ਼ਵ ਪੱਧਰੀ ਰਿਸੋਰਟ ਬਣਾਉਣਾ, ਜਲ  ਖੇਡਾ ਸਹੂਲਤਾਂ ਦੇਣਾ ਅਤੇ ਮਨੋਰੰਜਨ ਪਾਰਕ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਲਾਇਸੰਸੀ ਲਈ ਇਹ ਲਾਜ਼ਮੀ ਬਣਾਵਾਂਗੇ ਕਿ ਉਹ ਸਿਰਫ ਧਾਰ ਬਲਾਕ ਵਿਚੋਂ ਹੀ ਮੁਲਾਜ਼ਮ ਰੱਖ ਸਕੇਗਾ ਤੇ ਉਹਨਾਂ ਨਾਲ ਹੀ ਕਿਹਾ ਕਿ ਇਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

 

Tags: Sukhbir Singh Badal , Shiromani Akali Dal , SAD , Akali Dal , Sujanpur , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD