Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਰੂਪਨਗਰ ਡਵੀਜ਼ਨ ਦੇ ਸਪੈਸ਼ਲ ਜਨਰਲ, ਪੁਲਿਸ ਅਤੇ ਖਰਚਾ ਆਬਜ਼ਰਵਰਾ ਨੇ ਵਿਧਾਨ ਸਭਾ ਚੋਣਾਂ-2022 ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ

ਚੋਣ ਅਮਲ ਨੂੰ ਨਿਰਪੱਖ, ਪਾਰਦਰਸ਼ੀ ਢੰਗ ਤੇ ਅਮਨ ਅਮਾਨ ਨਾਲ ਨੇਪਰੇ ਚਾੜ੍ਹਿਆ ਜਾਵੇਗਾ: ਸਪੈਸ਼ਲ ਜਨਰਲ ਅਬਜ਼ਰਵਰ ਆਈ.ਏ.ਐਸ, ਸ੍ਰੀ ਵਿਨੋਦ ਜ਼ੁਤਸ਼ੀ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Mohali, Isha Kalia, S.A.S. Nagar, S.A.S. Nagar Mohali, Mohali, Sahibzada Ajit Singh Nagar, Vinod Zutshi, Rajinikanth Mishra, Himalini

Web Admin

Web Admin

5 Dariya News

ਐਸ ਏ ਐਸ ਨਗਰ , 09 Feb 2022

Last updated on: Feb 09, 2022, 00:00 IST

ਚੋਣ ਕਮਿਸ਼ਨਰ ਵੱਲੋਂ ਰੂਪਨਗਰ ਡਵੀਜ਼ਨ ਲਈ ਨਿਯੁਕਤ ਸਪੈਸ਼ਲ ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਵਿਨੋਦ ਜ਼ੁਤਸ਼ੀ, ਸਪੈਂਸ਼ਲ ਪੁਲਿਸ ਅਬਜ਼ਰਵਰ ਆਈ.ਏ.ਐਸ. ਸ੍ਰੀ ਰਜਨੀਕਾਂਤ ਮਿਸ਼ਰਾ, ਅਤੇ ਸਪੈਸ਼ਲ ਖਰਚਾ ਅਬਜ਼ਰਵਰ ਆਈ.ਆਰ.ਐਸ. ਸ੍ਰੀਮਤੀ ਹਿਮਾਲੀਨੀ ਨੇ ਵਿਧਾਨ ਸਭਾ ਚੋਣਾਂ-2022 ਲਈ ਡਵੀਜਨ ਰੂਪਨਗਰ ਪੱਧਰ ਤੇ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਦਫਤਰ ਦੇ ਕਮੇਟੀ ਰੂਮ ਵਿੱਚ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਐਸ.ਏ.ਐਸ. ਨਗਰ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਵੱਲੋਂ ਚੋਣ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਪੈਸ਼ਲ ਜਨਰਲ ਅਬਜ਼ਰਵਰ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਡਵੀਜ਼ਨ ਪੱਧਰ ਤੇ ਜ਼ਿਲ੍ਹਾ ਐਸ.ਏ.ਐਸ. ਨਗਰ , ਰੂਪਨਗਰ ਅਤੇ ਐਸ.ਬੀ.ਐਸ. ਨਗਰ ਦੇ ਜ਼ਿਲ੍ਹਾ ਚੋਣ ਅਫਸਰਾਂ ਕਮ ਡਿਪਟੀ ਕਮਿਸ਼ਨਰਾਂ ਅਤੇ ਇਨ੍ਹਾਂ ਤਿੰਨੋਂ ਜ਼ਿਲ੍ਹਿਆਂ ਵਿੱਚ ਤਾਇਨਾਤ ਚੋਣ ਅਬਜ਼ਬਰਾਂ ਤੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਸਮੂਹ ਜਿਲ੍ਹਿਆਂ ਵਿੱਚ ਪੋਲਿੰਗ ਕਰਾਉਣ ਲਈ ਕੀਤੇ ਜਾ ਰਹੇ ਵੱਖ ਵੱਖ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਵਲੋਂ ਸੰਜੀਦਾ ਪੋਲਿੰਗ ਸਟੇਸ਼ਨਾਂ ਸਬੰਧੀ ਜਾਣਕਾਰੀ ਵੀ ਲਈ ਗਈ ਅਤੇ ਚੋਣਾਂ ਲਈ ਡਿਊਟੀ ਉਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੋਵਿਡ ਵੈਕਸੀਨੇਸ਼ਨ ਦੇ ਆਂਕੜਿਆ ਦਾ ਜਾਇਜ਼ਾ ਵੀ ਲਿਆ ਗਿਆ।

 ਇਸ ਮੌਕੇ ਸਪੈਸ਼ਲ ਜਨਰਲ ਅਬਜ਼ਰਵਰ ਸ੍ਰੀ ਵਿਨੋਦ ਜ਼ੁਤਸ਼ੀ ਵੱਲੋਂ ਮੁੱਖ ਤੌਰ ਤੇ ਇਹ ਹਦਾਇਤ ਕੀਤੀ ਗਈ ਕਿ ਚੋਣ ਅਮਲ ਨੂੰ ਭੈਅ , ਲਾਲਚ ਤੋਂ ਮੁਕਤ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਉਂਣਾ ਸਾਡੀ ਸਭ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਵਿਧਾਨ ਸਭਾ ਚੋਣਾਂ ਇਸ ਕਰਕੇ ਵੀ ਸੰਜੀਦਾ ਹਨ ਕਿਉਂਕਿ ਮੌਜੂਦਾ ਸਮੇਂ ਕੋਵਿਡ ਮਹਾਂਮਾਰੀ ਦਾ ਪ੍ਰਕੋਪ ਵੀ ਚਲ ਰਿਹਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਚੋਣ ਅਫਸਰਾਂ ਅਤੇ ਅਬਜ਼ਰਵਰਾਂ ਨੂੰ ਚੋਣ ਅਮਲ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਵੋਟਿੰਗ ਤੋਂ ਪਹਿਲਾਂ ਦੇ 48 ਘੰਟੇ ਬਹੁਤ ਹੀ ਨਾਜ਼ੁਕ ਹੁੰਦੇ ਹਨ। ਉਨ੍ਹਾਂ ਸਮੂਹ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮੇ ਦੌਰਾਨ ਸਿਆਸੀ ਪਾਰਟੀਆਂ ਵਲੋਂ ਜ਼ੋਰ ਜਬਰਦਸਤੀ, ਡਰਾ ਕੇ ਜਾ ਧਮਕਾ ਕੇ ਲੋਕਾਂ ਨੂੰ ਕਿਸੇ ਖਾਸ ਪਾਰਟੀ ਦੇ ਹੱਕ ਵੋਟਿੰਗ ਕਰਨ ਤੋਂ ਰੋਕਣ , ਪੈਸੇ ਦੀ ਵਰਤੋਂ ਜਾ ਲੋਭ ਲਾਲਚ ਨਾਲ ਵੋਟਾਂ ਖਰੀਦਣ ਤੋਂ ਰੋਕਣ ਲਈ ਵਿਸ਼ੇਸ਼ ਸਾਵਧਾਨੀਆਂ ਅਤੇ ਚੌਕਸੀ ਵਰਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ 48 ਘੰਟਿਆਂ ਦੌਰਾਨ ਪੋਲਿੰਗ ਬੂਥਾਂ ਦੇ ਦੁਆਲੇ ਹੋ ਰਹੀ ਕਿਸੇ ਵੀ ਗਤੀਵਿਧੀ ਤੇ ਨਜ਼ਰ ਰੱਖਣ ਲਈ ਵੈਬ ਕਾਸਟਿੰਗ , ਵੀਡੀਓਗ੍ਰਾਫੀ ਆਦਿ ਦੀ ਮਦਦ ਲਈ ਜਾਵੇ ਤਾਂ ਜੋ ਸ਼ਰਾਰਤੀ ਅਨਸਰਾਂ ਦੀ ਸ਼ਨਾਖਤ ਹੋ ਸਕੇ ਅਤੇ ਉਨ੍ਹਾਂ ਤੇ ਕਾਰਵਾਈ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਇਹ ਲਾਜ਼ਮੀ ਹੈ ਕਿ ਚੋਣ ਲੜਨ ਵਾਲੇ ਉਮੀਦਵਾਰ ਅਤੇ ਸਬੰਧਿਤ ਪਾਰਟੀ ਵਲੋਂ ਘੱਟੋਂ-ਘੱਟ ਤਿੰਨ ਵਾਰ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਦੀ ਜਾਣਕਾਰੀ ਅਖ਼ਬਾਰ ਅਤੇ ਇਲੈਕਟਰਾਨਿਕ ਮੀਡੀਆ ਵਿੱਚ ਪਬਲਿਸ਼ ਕਰਵਾਈ ਜਾਵੇ ਅਤੇ ਅਪਰਾਧਿਕ ਪਿਛੋਕੜ ਉਮੀਦਵਾਰਾਂ ਦੀ ਜਾਣਕਾਰੀ ਆਪਣੀ ਵੈੱਬਸਾਇਟ ਉਤੇ ਵੀ ਪਾਈ ਜਾਵੇ।ਸਪੈਸ਼ਲ ਖਰਚਾ ਆਬਜ਼ਰਵਰ ਆਈ.ਆਰ.ਐਸ. ਸ੍ਰੀਮਤੀ ਹਿਮਾਲੀਨੀ ਨੇ ਹਦਾਇਤ ਕੀਤੀ ਕਿ ਹਰੇਕ ਵਿਅਕਤੀ ਦੇ ਖਾਤਿਆਂ ਉੱਤੇ ਬੜੀ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ। ਉਹਨਾਂ ਕਿਹਾ ਕਿ ਅੱਜ ਕੱਲ੍ਹ ਡਿਜ਼ੀਟਲ ਲੈਣ ਦੇਣ ਚਲਦਾ ਹੈ ਇਸ ਕਰਕੇ ਉਸ ਉੱਪਰ ਵੀ ਪੂਰਾ ਧਿਆਨ ਦਿੱਤਾ ਜਾਵੇ। ਸਪੈਸ਼ਲ ਪੁਲਿਸ ਅਬਜ਼ਰਵਰ ਆਈ.ਏ.ਐਸ. ਸ੍ਰੀ ਰਜਨੀਕਾਂਤ ਮਿਸ਼ਰਾ ਨੇ ਸਮੂਹ ਜ਼ਿਲ੍ਹਾ ਪੁਲਿਸ ਅਬਜ਼ਰਵਰਾਂ ਅਤੇ ਸਮੂਹ ਜ਼ਿਲ੍ਹਿਆਂ ਦੇ ਸੀਨੀਅਰ ਸੁਪਰਡੈਂਟ ਪੁਲਿਸ ਅਫਸਰਾਂ ਨੂੰ ਚੋਣਾਂ ਦੌਰਾਨ ਹਰ ਪੱਧਰ ਤੇ ਅਮਨ ਅਤੇ ਸ਼ਾਂਤੀ ਬਰਕਾਰ ਰੱਖਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਜ਼ਿਲ੍ਹੇ ਅਤੇ ਅੰਤਰਰਾਜੀ ਨਾਕਿਆਂ ਉਤੇ ਤਾਇਨਾਤ ਪੁਲਿਸ ਕਰਮਚਾਰੀਆਂ ਵਲੋਂ ਹਰ ਵਾਹਨ ਦੀ ਚੈਕਿੰਗ ਬਾਰੀਕੀ ਨਾਲ ਕੀਤੀ ਜਾਵੇ। ਉਨ੍ਹਾਂ ਵਲੋਂ ਪਿਛਲੇ 6 ਮਹੀਨਿਆਂ ਦੌਰਾਨ ਆਰਮ ਐਕਟ ਅਤੇ ਐਨ.ਡੀ.ਪੀ. ਐਸ ਐਕਟ ਤਹਿਤ ਦਰਜ ਮਾਮਲਿਆਂ ਵਾਲੇ ਮੁਲਜ਼ਿਮਾਂ ਦੀ ਸੂਚੀ ਬਣਾ ਕੇ ਉਨ੍ਹਾਂ ਦੀ ਮੌਜੂਦਾ ਸਮੇਂ ਦੀਆਂ ਗਤੀਵਿਧੀਆ ਉਤੇ ਨਜ਼ਰ ਰੱਖਣ ਦੀ ਹਦਾਇਤ ਦਿੱਤੀ ਗਈ।

ਇਸ ਮੌਕੇ ਵਿਸ਼ੇਸ ਤੌਰ ਤੇ ਡਾ. ਵਰੁਨ ਕਪੂਰ, ਆਈ.ਪੀ.ਐਸ, ਪੁਲਿਸ ਅਬਜ਼ਰਵਰ, ਐਸ.ਏ.ਐਸ ਨਗਰ, ਸ਼੍ਰੀ ਜਨਾਰਧਨ ਸਨਾਥਨ, ਆਈ.ਆਰ.ਐਸ, ਖਰਚਾ ਅਬਜ਼ਰਵਰ, ਐਸ.ਏ.ਐਸ ਨਗਰ, ਸ਼੍ਰੀ ਮੁਹੰਮਦ ਜ਼ੁਬੈਰ ਅਲੀ ਹਾਸ਼ਮੀ, ਆਈ.ਏ.ਐਸ, ਜਨਰਲ ਅਬਜ਼ਰਵਰ, ਖਰੜ੍ਹ, ਸ਼੍ਰੀ ਅਜੇ ਗੁਪਤਾ, ਆਈ.ਏ.ਐਸ, ਜਨਰਲ ਅਬਜ਼ਰਵਰ, ਡੇਰਾਬੱਸੀ, ਸ਼੍ਰੀ ਕੇ. ਮਹੇਸ਼, ਆਈ.ਏ.ਐਸ, ਜਨਰਲ ਅਬਜ਼ਰਵਰ, ਐਸ.ਏ.ਐਸ ਨਗਰ, ਸ਼੍ਰੀ ਪੰਧਾਰੀ ਯਾਦਵ, ਆਈ.ਏ.ਐਸ, ਜਨਰਲ ਅਬਜ਼ਰਵਰ, ਰੂਪਨਗਰ, ਸ਼੍ਰੀ ਧਰਮੇਂਦਰ ਸਿੰਘ, ਆਈ.ਪੀ.ਐਸ, ਪੁਲਿਸ ਅਬਜ਼ਰਵਰ, ਰੂਪਨਗਰ, ਸ਼੍ਰੀ ਨਰਿੰਦਰ ਕੁਮਾਰ ਨਾਇਕ, ਆਈ.ਆਰ.ਐਸ, ਖਰਚਾ ਅਬਜ਼ਰਵਰ, ਰੂਪਨਗਰ, ਸ਼੍ਰੀ ਜੈ ਸ਼ੰਕਰ ਪ੍ਰਕਾਸ਼ ਉਪਾਧਿਆ, ਆਈ.ਆਰ.ਐਸ, ਖਰਚਾ ਅਬਜ਼ਰਵਰ, ਐਸ.ਬੀ.ਐਸ ਨਗਰ, ਸ਼੍ਰੀ ਰਵੀ ਸ਼ੰਕਰ ਚਾਬੀ, ਆਈ.ਪੀ.ਐਸ, ਪੁਲਿਸ ਅਬਜ਼ਰਵਰ, ਐਸ.ਬੀ.ਐਸ ਨਗਰ, ਸ਼੍ਰੀ ਅਮੋਦ ਕੁਮਾਰ, ਆਈ.ਏ.ਐਸ, ਜਨਰਲ ਅਬਜ਼ਰਵਰ, ਐਸ.ਬੀ.ਐਸ ਨਗਰ, ਸ਼੍ਰੀ ਅਰੁਨ ਕੁਮਾਰ ਮਿੱਤਲ, ਆਈ.ਪੀ.ਐਸ, ਇੰਸਪੈਕਟਰ ਜਨਰਲ ਰੂਪਨਗਰ ਡਵੀਜ਼ਨ, ਸ਼੍ਰੀਮਤੀ ਈਸ਼ਾ ਕਾਲੀਆ, ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ, ਸ਼੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ, ਰੂਪਨਗਰ, ਸ਼੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ, ਐਸ.ਬੀ.ਐਸ ਨਗਰ, ਸ਼੍ਰੀ ਹਰਜੀਤ ਸਿੰਘ, ਸੀਨੀਅਰ ਸੁਪਰਡੈਂਟ ਪੁਲਿਸ, ਐਸ.ਏ.ਐਸ ਨਗਰ,,ਸ਼੍ਰੀ ਵਿਵੇਕਸ਼ੀਲ ਸੋਨੀ, ਸੀਨੀਅਰ ਸੁਪਰਡੈਂਟ ਪੁਲਿਸ, ਰੂਪਨਗਰ,,ਸ਼੍ਰੀ ਕੰਵਰਦੀਪ ਕੌਰ, ਸੀਨੀਅਰ ਸੁਪਰਡੈਂਟ ਪੁਲਿਸ,  ਐਸ.ਬੀ.ਐਸ ਨਗਰ, ਸ਼੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ), ਐਸ.ਏ.ਐਸ ਨਗਰ ਅਤੇ ਹੋਰ ਸੀਨੀਅਰ ਪੁਲਿਸ ਅਤੇ ਪ੍ਰਸ਼ਸ਼ਨਿਕ ਅਧਿਕਾਰੀ ਹਾਜ਼ਿਰ ਸਨ

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Mohali , Isha Kalia , S.A.S. Nagar , S.A.S. Nagar Mohali , Mohali , Sahibzada Ajit Singh Nagar , Vinod Zutshi , Rajinikanth Mishra , Himalini

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD