Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਤ ਸਮਾਜ ਵੱਲੋ ਵਿਧਾਨ ਸਭਾ ਚੋਣਾ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਹਮਾਇਤ ਦਾ ਐਲਾਨ

ਹਰ ਸਿੱਖ ਅਤੇ ਪੰਜਾਬੀ ਪੰਜਾਬ ਵਿੱਚ ਸ੍ਰ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਾਉਣ ਵਿੱਚ ਪਾਵੇ ਯੋਗਦਾਨ-ਸੰਤ ਸਮਾਜ

Harnam Singh Khalsa

Web Admin

Web Admin

5 Dariya News

ਜਲੰਧਰ , 09 Feb 2022

Last updated on: Feb 09, 2022, 00:00 IST

ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੀ ਇੱਕ ਵਿਸ਼ਾਲ ਮੀਟਿੰਗ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ (ਜਲੰਧਰ) ਵਿਖੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਦੀ ਪ੍ਰਧਾਨਗੀ ਵਿੱਚ ਹੋਈ। ਜਿਸ ਵਿੱਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਸੰਤ ਮਹਾਂਪੁਰਸ਼, ਉਦਾਸੀਨ, ਨਿਰਮਲੇ, ਕਾਰ ਸੇਵਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਨਾਲ ਸੰਬੰਧਿਤ 250-300 ਦੇ ਕਰੀਬ ਸੰਤ ਮਹਾਪੁਰਸ਼ ਸ਼ਾਮਲ ਹੋਏ।ਮੀਟਿੰਗ ਵਿੱਚ ਹਾਜ਼ਰ ਸਮੂਹ ਸੰਤ-ਮਹਾਂਪੁਰਸ਼ਾ ਨੇ ਸਰਬਸੰਮਤੀ ਨਾਲ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਉੱਪਰ  ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਉਮੀਦਵਾਰਾਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖਾਲਸਾ ਪੰਥ ਦੀ ਉਹ ਮਹਾਨ ਸੰਸਥਾ ਹੈ ਜਿਸ ਦਾ ਜਨਮ ਪੰਥ ਦੀਆਂ ਧਾਰਮਿਕ ਅਤੇ ਰਾਜਨੀਤਿਕ ਚਣੌਤੀਆਂ ਭਰਪੂਰ ਪ੍ਰਸਥਿਤੀਆਂ ਦੌਰਾਨ ਵੱਡੇ ਸੰਘਰਸ਼ ਅਤੇ ਕੁਰਬਾਨੀਆਂ ਦੇ ਪਿੜ ਵਿੱਚ ਹੋਇਆ।ਇੱਕ ਸਦੀ ਦੇ ਆਪਣੇ ਲੰਬੇ ਸਫਰ ਦੁਰਾਨ ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਹਿਤਾ ਦੀ ਪਹਿਰੇਦਾਰੀ ਕਰਦਿਆਂ ਵੱਡੇ- ਵੱਡੇ ਮੋਰਚੇ ਲਾ ਪੰਥ ਲਈ ਭਾਰੀ ਕੁਰਬਾਨੀਆਂ ਕੀਤੀਆਂ ਉਹਨਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵੱਲੋ ਸ੍ਰੀ ਦਰਬਾਰ ਸਹਿਬ ਦੇ ਵਿਰਾਸਤੀ ਰਸਤਿਆਂ ਦਾ ਸੁੰਦਰੀਕਰਨ, ਜੂਨ 84 ਦੇ ਘੱਲੂਘਾਰੇ ਦੀ ਸ਼ਹੀਦੀ ਯਾਦਗਾਰ, ਛੋਟਾ ਅਤੇ ਵੱਡਾ ਘੱਲੂਘਾਰਾ ਯਾਦਗਾਰ, ਵਿਰਾਸਤ-ਏ-ਖਾਲਸਾ, ਚੱਪੜਚਿੜੀ ਯਾਦਗਾਰ ਆਦਿ ਦੀ ਸੇਵਾ ਕਰਕੇ ਪੰਥ ਦੇ ਸ਼ਾਨਾਮਤੇ ਇਤਿਹਾਸ ਅਤੇ ਵਿਰਾਸਤ ਨੂੰ ਸੰਭਾਲਣ ਲਈ ਕੀਤੇ ਗਏ ਵਡੇਰੇ ਕਾਰਜਾਂ ਉਪਰ ਪੰਥ ਨੂੰ ਮਾਣ ਹੈ।ਉਹਨਾਂ ਸਮੱਚੇ ਸੰਤ ਸਮਾਜ ਵੱਲੋ ਗੁਰ ਪੰਥ ਅਤੇ ਪੰਜਾਬ ਵਾਸੀਆਂ ਨੂੰ ਪੰਜਾਬ ਅਤੇ ਪੰਥ ਦੇ ਵਡੇਰੇ ਹਿੱਤਾ ਲਈ 20 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿੱਚ ਸਮੂਹ ਸੰਤ ਮਹਾਂਪੁਰਸ਼ਾਂ ਨੇ ਜੈਕਾਰਿਆਂ ਦੀ ਅਵਾਜ ਵਿੱਚ ਇਸ ਅਪੀਲ ਦੀ ਪ੍ਰੋੜਤਾ ਕੀਤੀ।  

ਇਸ ਮੀਟਿੰਗ ਵਿੱਚ ਮੁੱਖ ਤੌਰ ਤੇ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਸੰਤ ਬਾਬਾ ਮਹਿੰਦਰ ਸਿੰਘ ਜਨੇਰ ਵਾਲੇ, ਸੰਤ ਬਾਬਾ ਹਾਕਮ ਸਿੰਘ, ਸੰਤ ਬਾਬਾ ਬੁੱਧ ਸਿੰਘ ਜੀ ਨਿਕੇ ਘੁਮਣਾ ਵਾਲੇ, ਸੰਤ ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਸੰਤ ਬਾਬਾ ਸੁਰਜੀਤ ਸਿੰਘ ਘਨੁੜਕੀ ਵਾਲੇ, ਸੰਤ ਬਾਬਾ ਹਰੀ ਸਿੰਘ ਨਾਨਕਸਰ ਕਲੇਰਾਂ, ਸੰਤ ਬਾਬਾ ਅਮਰਜੀਤ ਸਿੰਘ ਸਮਪਰਦਾਏ ਹਰਖੋਵਾਲ, ਸੰਤ ਬਾਬਾ ਸੁਰਜੀਤ ਸਿੰਘ ਮਹਿਰੋਂ, ਸੰਤ ਬਾਬਾ ਅਵਤਾਰ ਸਿੰਘ ਧੂਲਕੋਟ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਸੰਤ ਬਾਬਾ ਮਾਨ ਸਿੰਘ ਮੜੀਆਵਾਲੇ, ਜੱਥੇਦਾਰ ਬਾਬਾ ਮੇਜਰ ਸਿੰਘ, ਸੰਤ ਬਾਬਾ ਜੀਤ ਸਿੰਘ ਜੌਹਲਾਵਾਲੇ, ਸੰਤ ਬਲਦੇਵ ਸਿੰਘ ਜੋਗੇਵਾਲ, ਸੰਤ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਸੰਤ ਬਾਬਾ ਸੁਖਦੇਵ ਸਿੰਘ ਭੁਚਂਕਲਾ ਅਤੇ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਵੱਲੋ ਸੰਤ ਬਾਬਾ ਹਰੀ ਸਿੰਘ ਨਾਨਕਸਰ ਕਲੇਰਾਂ, ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲੇ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ  ਸਾਹਿਬ ਦੇ ਪ੍ਰਤੀਨਿਧ ਸੰਤ ਬਾਬਾ ਧੰਨਾ ਸਿੰਘ ਨਾਨਕਸਰ ਬੜੂੰਦੀ, ਸੰਤ ਬਾਬਾ ਅਨੰਦਰਾਜ ਸਿੰਘ ਸਮਰਾਲਾ ਚੌਕ, ਸੰਤ ਬਾਬਾ ਕੁਲਵੰਤ ਸਿੰਘ ਨਾਨਕਸਰ ਭਾਈ ਕੀ ਸਮਾਧ ਦੇ ਪ੍ਰਤੀਨਿਧ, ਸੰਤ ਸਿੰਘ ਜੋਰਾ ਸਿੰਘ ਬਧਨੀਕਲਾਂ ਦੇ ਪ੍ਰਤੀਨਿਧ, ਸੰਤ ਬਾਬਾ ਗੁਰਦੇਵ ਸਿੰਘ ਭਾਈ ਕੀ ਸਮਾਧ ਦੇ ਪ੍ਰਤੀਨਿਧ, ਸੰਤ ਭਗਤ ਮਿਲਖਾ ਸਿੰਘ ਦੇ ਪ੍ਰਤੀਨਿਧ, ਸੰਤ ਬਾਬਾ ਬਚਨ ਸਿੰਘ  ਕਾਰ ਸੇਵਾ ਵਾਲਿਆ ਦੇ ਪ੍ਰਤੀਨਿਧ, ਸੰਤ ਬਾਬਾ ਜਗਜੀਤ ਸਿੰਘ ਲੋਪੋ ਵਾਲਿਆਂ ਦੇ ਪ੍ਰਤੀਨਿਧਸੰਤ ਬਾਬਾ ਪਰਮਾਨੰਦ ਜੰਡਿਆਲਾ ਗੁਰੂ, ਸੰਤ ਬਾਬਾ ਹਰਪ੍ਰੀਤ ਸਿੰਘ ਜੋਗੇਵਾਲ, ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ, ਸੰਤ ਬਾਬਾ ਸਰੂਪ ਸਿੰਘ ਚੰਡੀਗੜ ਵਾਲੇ, ਸੰਤ ਬਾਬਾ ਹਰੀ ਸਿੰਘ ਨਾਨਕਸਰ ਜੀਰਾ, ਮਾਤਾ ਜਸਪ੍ਰੀਤ ਕੌਰ ਮਾਹਲਪੁਰ, ਸੰਤ ਬਾਬਾ ਸਤਿੰਦਰ ਸਿੰਘ ਮੁਕੇਰੀਆਂ ਵਾਲੇ, ਸੰਤ ਬਾਬਾ ਅਜਾਇਬ ਸਿੰਘ ਮੱਖਣਵਿੰਡੀ, ਸੰਤ ਬਾਬਾ ਦਿਲਬਾਗ ਸਿੰਘ ਅਨੰਦਪੁਰ ਵਾਲੇ, ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਅਨੰਦਪੁਰ ਵਾਲੇ, ਸੰਤ ਬਾਬਾ ਸੁਖਦੇਵ ਸਿੰਘ ਖੋਜਕੀਪੁਰ, ਸੰਤ ਬਾਬਾ ਹਰਜੀਤ ਸਿੰਘ ਬੜੂਸਾਹਿਬ, ਸੰਤ ਬਾਬਾ ਨਿਰਮਲ ਦਾਸ ਸੈਕਟਰੀ, ਸੰਤ ਕਲਿਆਣ ਦੇਵ ਗਿੱਦੜਬਾਹਾ, ਸੰਤ ਬਚਿੱਤਰ ਸਿੰਘ ਗੁਰੂਸਰ, ਸੰਤ ਅਨੂਪ ਸਿੰਘ ਮੌੜਮੰਡੀ, ਸੰਤ ਦਰਸਨ ਸਿੰਘ ਘੋੜੇਬਾਹਾ, ਸੰਤ ਸੁਚਾ ਸਿੰਘ ਨਾਨਕਸਰ ਫਿਰੋਜਪੁਰ, ਸੰਤ ਨਿਰਮਲ ਦਾਸ ਰਾਏਪੁਰ ਰਸੂਲਪੁਰ, ਸੰਤ ਸਾਹਿਬ ਸਿੰਘ ਰੱਤਾਟਿੱਬਾ, ਬਾਬਾ ਸੁਬੇਗ ਸਿੰਘ ਕਾਰ ਸੇਵਾ ਗੋਇੰਦਵਾਲ ਸਾਹਿਬ, ਜੱਥੇਦਾਰ ਸੁੱਖਾ ਸਿੰਘ ਮਿਸਲ ਸ਼ਹੀਦਾਂ, ਬਾਬਾ ਲੱਖਾ ਸਿੰਘ ਰਾਮਥੰਮਣ, ਮਹੰਤ ਗੁਰਮੁੱਖ ਸਿੰਘ ਲੋਪੋਂ, ਸੰਤ ਜਗਦੇਵ ਸਿੰਘ ਧਰਮਕੋਟ, ਸੰਤ ਅਮਰਜੀਤ ਸਿੰਘ ਧਰਮਕੋਟ,ਬਾਬਾ ਜਤਿੰਦਰ ਸਿੰਘ ਸੰਪਰਦਾਏ ਰਾੜਾ ਸਾਹਿਬ, ਜੱਥੇਦਾਰ ਦਵਿੰਦਰ ਸਿੰਘ ਅਕਾਲੀ, ਮਹੰਤ ਜਗਰੂਪ ਸਿੰਘ ਰਾਮਪੁਰਾ ਫੁਲ, ਸੰਤ ਸੁੱਧ ਸਿੰਘ ਟੂਸਿਆਂ ਵਾਲੇ, ਜੱਥੇਦਾਰ ਮੇਜਰ ਸਿੰਘ ਸੋਢੀ, ਮਹੰਤ ਜਗਤਾਰ ਸਿੰਘ, ਸੰਤ ਹਰਵਿੰਦਰ ਸਿੰਘ ਨੰਗਲ ਅਰਾਈਆਂ, ਸੰਤ ਬਾਬਾ ਬੀਰ ਸਿੰਘ ਭੰਗਾਲੀ, ਮਹੰਤ ਵਰਿੰਦਰ ਮੁਨੀ, ਸੰਤ ਕਵਲਜੀਤ ਸਿੰਘ ਨਾਗੀਆਣਾ, ਸੰਤ ਬਲਦੇਵ ਸਿੰਘ ਫਰਵਾਹੀ, ਸੰਤ ਰਣਯੋਧ ਸਿੰਘ ਸਾਮ ਚੌਰਾਸੀ, ਸੰਤ ਵਹਿਗੁਰੂ ਸਿੰਘ ਰਾਜਪੁਰਾ, ਸਵਾਮੀ ਤਿਰਮੁੱਖਦਾਸ ਬਠਿੰਡਾ, ਸੰਤ ਰੁਪਿੰਦਰ ਸਿੰਘ, ਸੰਤ ਗੁਰਦੇਵ ਸਿੰਘ ਮਟਵਾਣਾ ਮੋਗਾ, ਸੰਤ ਬਲਵੀਰ ਸਿੰਘ ਨਿਜਰਾਂ, ਸੰਤ ਅਵਤਾਰ ਸਿੰਘ ਝੁੱਗੀਵਾਲੇ ਮੋਗਾ, ਸੰਤ ਪਵਨਦੀਪ ਸਿੰਘ ਕੜਿਆਲ ਵਾਲੇ, ਬਾਬਾ ਜੱਜ ਸਿੰਘ ਜਲਾਲਾਬਾਦ, ਮਹੰਤ ਸਿਵਰਾਉ ਸਿੰਘ ਯੋਗੇਵਾਲ, ਸੰਤ ਦਿਲਬਾਗ ਸਿੰਘ ਸਰਹਾਲੀ ਸਾਹਿਬ, ਸੰਤ ਸੁਖਦੇਵ ਸਿੰਘ ਨਿਰਮਲ ਡੇਰਾ, ਬਾਬਾ ਬੇਅੰਤ ਸਿੰਘ ਬੇਰਕਲਾਂ ਲੰਗਰਾਂਵਾਲੇ, ਬਾਬਾ ਮੇਜਰ ਸਿੰਘ ਵਾਂ ਵਾਲੇ, ਸੰਤ ਮਨਜਿੰਦਰ ਸਿੰਘ ਰਾਏਪੁਰ ਰਸੂਲਪੁਰ, ਬਾਬਾ ਹਰਜਿੰਦਰ ਸਿੰਘ ਬਾਗਾ ਪੁਰਾਣਾ, ਸੰਤ ਧੰਨਾ ਸਿੰਘ ਜੈਤੋ, ਬਾਬਾ ਰਣਜੀਤ ਸਿੰਘ ਲੰਗਿਆਣਾ ਪੁਰਾਣਾ, ਬਾਬਾ ਗੁਰਪ੍ਰੀਤ ਸਿੰਘ ਮਿਰਜਾਪੁਰ, ਬਾਬਾ ਗੁਰਦੇਵ ਸਿੰਘ ਤਰਨਾਦਲ, ਬਾਬਾ ਸਰਬਜੋਤ ਸਿੰਘ ਡਾਂਗੋਵਾਲੇ, ਸੰਤ ਹਰਵਿੰਦਰ ਸਿੰਘ ਰੌਣੀ, ਸੰਤ ਇਕਬਾਲ ਸਿੰਘ ਨੱਥੂਵਾਲਾ ਮੋਗਾ, ਮਹੰਤ ਮੁਰਾਰੀ ਦਾਸ ਸਿਧੋਵਾਲ, ਸੰਤ ਬਾਬਾ ਨਵਤੇਜ ਸਿੰਘ ਚੇਲਿਆਣਾ, ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਸੰਤ ਬਾਬਾ ਸੋਹਣ ਸਿੰਘ,  ਮਹੰਤ ਅਮਨਦੀਪ ਸਿੰਘ ਉਗੋਕੇ, ਸੰਤ ਗੁਰਦੇਵ ਸਿੰਘ ਤਰਸਿੱਕਾ,  ਬਾਬਾ ਸੁਖਦੇਵ ਸਿੰਘ ਸਿਧਾਣਾ  ਸਾਹਿਬ, , ਬਾਬਾ ਜੁਗਿੰਦਰ ਸਿੰਘ ਲਾਲੂਵਾਲਾ, ਬਾਬਾ ਸਤਨਾਮ ਸਿੰਘ ਮੋਗਾ, ਸੰਤ ਬਾਬਾ ਜੀਤ ਸਿੰਘ ਤਰਨਾਦਲ ਮਹਿਤਾ ਚੌਕ, ਬਾਬਾ ਸੁਲੱਖਣ ਸਿੰਘ ਮੁਰਾਦਪੁਰਾ, ਬਾਬਾ ਅਵਤਾਰ ਸਿੰਘ ਬਰਨਾਲਾ, ਬਾਬਾ ਗੁਰਬਖਸ਼ ਸਿੰਘ ਨਕੋਦਰ, ਬਾਬਾ ਬਲਵਿੰਦਰ ਸਿੰਘ ਜੀ ਮਸਤੂਆਣਾ, ਬਾਬਾ ਤੀਰਥ ਸਿੰਘ ਆਨੰਦਪੁਰ ਸਾਹਿਬ ਤੋ ਇਲਾਵਾ ਹੋਰ ਬਹੁਤ ਸਾਰੇ ਸੰਤ ਮਹਾ ਪੁਰਸ਼ ਹਾਜਰ ਹਨ।

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD