Tuesday, 14 May 2024

 

 

ਖ਼ਾਸ ਖਬਰਾਂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ

 

ਲੋਧੀਨੰਗਲ ਨੂੰ ਵੋਟ ਪਾਉਣੀ ਆਪਣੀ ਵੋਟ ਖੂਹ ਵਿੱਚ ਸੁੱਟਣ ਦੇ ਬਰਾਬਰ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਪੰਜਾਬ ਦੇ ਪਾਣੀਆਂ ਅਤੇ ਸਰਮਾਏ ਨੂੰ ਲੁੱਟਣ ’ਤੇ ਹੈ ਕੇਜਰੀਵਾਲ ਦੀ ਅੱਖ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Batala

Web Admin

Web Admin

5 Dariya News

ਬਟਾਲਾ , 10 Feb 2022

ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਤੀਸਰੀ ਵਾਰ ਚੋਣ ਲੜ ਰਹੇ ਪੰਜਾਬ ਦੇ ਸੀਨੀਅਰ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪਿੰਡ ਹਰਦੋਝੰਡੇ ਅਤੇ ਅਹਿਮਦਾਬਾਦ ਵਿਖੇ ਹੋਈਆਂ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ ਵੋਟ ਪਾਉਣੀ ਆਪਣੀ ਵੋਟ ਖੂਹ ਵਿੱਚ ਸੁੱਟਣ ਦੇ ਬਰਾਬਰ ਹੋਵੇਗੀ ਕਿਉਂਕਿ ਇਹ ਗੱਲ ਪੰਜਾਬ ਦੇ ਬੱਚੇ-ਬੱਚੇ ਦੀ ਜ਼ੁਬਾਨ ਉੱਤੇ ਹੈ ਕਿ ਸੂਬੇ ਵਿੱਚ ਅਗਲੀ ਸਰਕਾਰ ਵੀ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਹੀ ਬਣੇਗੀ।ਸ. ਬਾਜਵਾ ਨੇ ਕਿਹਾ ਕਿ ਹੁਣ ਤੱਕ ਜਿਨੇ ਵੀ ਚੋਣ ਸਰਵੇਖਣ ਸਾਹਮਣੇ ਆਏ ਹਨ ਸਾਰਿਆਂ ਵਿੱਚ ਇੱਕ ਗੱਲ ਸਾਂਝੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੂਰੇ ਪੰਜਾਬ ਵਿੱਚੋਂ ਕਰੀਬ 15 ਸੀਟਾਂ ਹੀ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਬਟਾਲਾ ਤੋਂ ਜਿੱਤ ਕੇ ਲੋਧੀਨੰਗਲ ਵੱਲੋਂ ਹਲਕੇ ਦਾ ਸਰਬਪੱਖੀ ਵਿਕਾਸ ਕਰਾਉਣਾ ਤਾਂ ਦੂਰ ਦੀ ਗੱਲ ਸੀ ਉਹ ਬਟਾਲਾ ਸ਼ਹਿਰ ਅਤੇ ਹਲਕੇ ਦੇ ਕਿਸੇ ਪਿੰਡ ਵਿੱਚ ਇੱਕ ਇੱਟ ਵੀ ਨਹੀਂ ਲਗਵਾ ਸਕਿਆ। ਸ. ਬਾਜਵਾ ਨੇ ਕਿਹਾ ਕਿ ਜੇ ਖੁਦਾ-ਨਾ-ਖਾਸਤਾ ਲੋਧੀਨੰਗਲ ਇਸ ਹਲਕੇ ਵਿੱਚੋਂ ਜਿੱਤ ਜਾਂਦਾ ਹੈ ਤਾਂ ਫ਼ਤਹਿਗੜ੍ਹ ਚੂੜੀਆਂ ਹਲਕੇ ਦਾ ਵਿਕਾਸ ਵੀ ਪੰਜ ਸਾਲ ਲਈ ਪਿੱਛੇ ਪੈ ਜਾਵੇਗਾ।ਕਾਂਗਰਸੀ ਉਮੀਦਵਾਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪੰਜਾਬ ਤੇ ਸਿੱਖ ਵਿਰੋਧੀ ਅਰਵਿੰਦ ਕੇਜਰੀਵਾਲ ਦੀ ਦੋਮੂੰਹੀ ਸਿਆਸਤ ਤੋਂ ਵੀ ਚੌਕਸ ਰਹਿਣ ਦੀ ਲੋੜ ਹੈ, ਕਿਉਂਕਿ ਕਾਰਪੋਰੇਟ ਜਗਤ ਦੇ ਇਸ ਏਜੰਟ ਦੀ ਅੱਖ ਪੰਜਾਬ ਦੇ ਸਰੋਤ ਖਾਸ ਕਰਕੇ ਦਰਿਆਈ ਪਾਣੀਆਂ ਦੀ ਲੁੱਟ ਉੱਤੇ ਟਿਕੀ ਹੋਈ ਹੈ। 

ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਦਰਿਆਵਾਂ ਵਿਚੋਂ ਦਿੱਲੀ ਤੇ ਹਰਿਆਣੇ ਨੂੰ ਪਾਣੀ ਦੇਣ ਲਈ ਕੇਸ ਕੀਤਾ ਹੋਇਆ ਹੈ ਜਿਸਦੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਖਤ ਕਾਨੂੰਨੀ ਪੈਰਵੀ ਕੀਤੀ ਜਾ ਰਹੀ ਹੈ। ਪਰ ਜੇ ਕਿਤੇ ਪੰਜਾਬ ਵਿੱਚ ਕੇਜਰੀਵਾਲ ਦੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਵਾਲੀ ਕੋਈ ਧਿਰ ਨਹੀਂ ਰਹੇਗੀ ਅਤੇ ਫਿਰ ਪੰਜਾਬ ਦੇ ਦਰਿਆਈ ਪਾਣੀਆਂ ਅਤੇ ਸਰਮਾਏ ਨੂੰ ਕੋਈ ਨਹੀਂ ਬਚਾ ਸਕੇਗਾ।ਸ. ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਚ ਪਹਿਲੀ ਵਾਰ ਇੱਕ ਦਲਿਤ ਆਗੂ ਨੂੰ ਮੁੱਖ ਮੰਤਰੀ ਬਣਾ ਕੇ ਸਿਆਸੀ ਇਨਕਲਾਬ ਲਿਆਂਦਾ ਹੈ, ਇਹ ਹੁਣ ਪੰਜਾਬ ਦੇ ਲੋਕਾਂ ਦੇ ਹੱਥ ਵਿੱਚ ਹੈ ਕਿ ਉਨ੍ਹਾਂ ਨੇ ਇਸ ਇਨਕਲਾਬ ਨੂੰ ਬਰਕਰਾਰ ਰੱਖਣਾ ਹੈ ਜਾਂ ਨਹੀਂ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਪੰਜਾਬ ਦੇ ਸੂਝਵਾਨ ਲੋਕ 111 ਦਿਨਾਂ ਦੇ ਥੋੜੇ ਸਮੇਂ ਵਿੱਚ ਕੀਤੀਆਂ ਗਈਆਂ ਪ੍ਰਾਪਤੀਆਂ ਦੇ ਸਦਕਾ ਮੁੜ ਚਰਨਜੀਤ ਸਿੰਘ ਚੰਨੀ ਨੂੰ ਹੀ ਸੂਬੇ ਦਾ ਮੁੱਖ ਮੰਤਰੀ ਬਣਾਉਣਗੇ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਅਕਾਲੀ ਪਾਰਟੀ ਮੁੜ ਸੱਤਾ ਵਿੱਚ ਆਵੇ ਜਿਸ ਦੇ 10 ਸਾਲਾਂ ਦੇ ਰਾਜ ਦੌਰਾਨ ਪੰਜਾਬ ਦੀ ਹਰ ਪੱਖੋਂ ਦੁਰਗਤੀ ਹੋਈ ਸੀ।ਸ. ਬਾਜਵਾ ਨੇ ਪਿਛਲੇ ਪੰਜ ਸਾਲ ਦੌਰਾਨ ਹਲਕੇ ਦਾ ਸਰਬਪੱਖੀ ਵਿਕਾਸ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਇਸ ਅਰਸੇ ਦੌਰਾਨ ਹਲਕੇ ਦੇ ਤਕਰੀਬਨ ਸਾਰੇ ਸਕੂਲਾਂ ਦੀਆਂ ਇਮਾਰਤਾਂ ਨਵੀਂ ਬਣਾਈਆਂ ਗਈਆਂ, ਪਿੰਡਾਂ ਵਿੱਚ ਸੀਵਰੇਜ ਪਾਏ ਗਏ ਅਤੇ ਸੀਚੇਵਾਲ ਮਾਡਲ ਤਹਿਤ ਪਿੰਡਾਂ ਦੇ ਛੱਪੜਾਂ ਦਾ ਨਵੀਨੀਕਰਨ ਕੀਤਾ ਗਿਆ। ਉਨ੍ਹਾਂ ਇਲਾਕੇ ਵਿੱਚ ਬਣਾਈਆਂ ਸੜਕਾਂ, ਪੁੱਲਾਂ ਅਤੇ ਕਾਲਾ ਅਫ਼ਗਾਨਾ ਵਿਖੇ ਬਣਾਏ ਨਵੇਂ ਸਪੋਰਟਸ ਕਾਲਜ ਅਤੇ ਪਿੰਡ ਮਰੜ ਵਿੱਚ ਬਣਾਏ ਆਸਟਰੋਟਰਫ ਵਾਲਾ ਆਧੁਨਿਕ ਹਾਕੀ ਸਟੇਡੀਅਮ ਬਣਾਉਣ ਦਾ ਵਿਸ਼ੇਸ਼ ਜਿਕਰ ਕੀਤਾ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਮੁੜ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵੀ ਵਿਕਾਸ ਕਾਰਜ ਅਧੂਰੇ ਰਹਿ ਗਏ ਹਨ ਉਨ੍ਹਾਂ ਨੂੰ ਅਗਲੀ ਵਾਲ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤਾ ਜਾਵੇਗਾ।

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD