Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਮੋਹਾਲੀ ਨੂੰ ਦਿੱਤਾ ਜਾਵੇਗਾ ਸਾਫ਼ ਸੁਥਰਾ ਪ੍ਰਸ਼ਾਸਨ : ਰਵਨੀਤ ਬਰਾੜ

"ਘਪਲਿਆਂ ਅਤੇ ਭ੍ਰਿਸ਼ਟਾਚਾਰ ਦੀ ਕਰਵਾਈ ਜਾਵੇਗੀ ਨਿਰਪੱਖ ਜਾਂਚ"

Web Admin

Web Admin

5 Dariya News

ਮੋਹਾਲੀ , 10 Feb 2022

Last updated on: Feb 10, 2022, 00:00 IST

ਸੰਯੁਕਤ ਸਮਾਜ ਮੋਰਚਾ ਮੋਹਾਲੀ ਵਿੱਚ ਸਾਫ਼ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਵੇਗਾ। ਇਸ ਦੇ ਨਾਲ ਹੀ ਮੌਜੂਦਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਅਤੇ ਘਪਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਤਾਂ ਜੋ ਕਸੂਰਵਾਰਾਂ ਨੂੰ ਉਨ੍ਹਾਂ ਦੇ ਅੰਜਾਮ ਤੱਕ ਪਹੁੰਚਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਯੁਕਤ ਸਮਾਜ ਮੋਰਚਾ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਕੀਤਾ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਰਵਨੀਤ ਬਰਾਡ਼ ਨੇ ਕਿਹਾ ਕਿ ਬੀਤੇ ਕੱਲ੍ਹ ਡਾ ਸਵੈਮਾਨ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਕੀਤੇ ਗਏ ਚੋਣ ਪ੍ਰਚਾਰ ਨਾਲ ਹਲਕੇ ਵਿੱਚ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਦੱਸਣਯੋਗ ਹੈ ਕਿ ਡਾ ਸਵੈਮਾਨ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ਤੋਂ ਕੱਢਿਆ ਗਿਆ ਟਰੈਕਟਰ ਮਾਰਚ ਵੀਰਵਾਰ ਨੂੰ ਮੋਹਾਲੀ ਦੇ ਲਾਂਡਰਾ ਵਿੱਚੋਂ ਦੀ ਹੋ ਕੇ ਨਿਕਲਿਆ। ਇਸ ਵਿੱਚ ਵੱਡੀ ਗਿਣਤੀ ਵਿਚ ਕਿਸਾਨੀ ਭਾਈਚਾਰੇ ਨੂੰ ਪਿਆਰ ਕਰਨ ਵਾਲੇ ਲੋਕ ਮੌਜੂਦ ਰਹੇ।ਬਰਾੜ ਨੇ ਕਿਹਾ ਕਿ ਜੇਕਰ ਮੋਹਾਲੀ ਹਲਕੇ ਦੇ ਲੋਕ ਉਨ੍ਹਾਂ ਨੂੰ ਇਕ ਮੌਕਾ ਦਿੰਦੇ ਹਨ ਤਾਂ ਉਹ ਮੋਹਾਲੀ ਨੂੰ ਸਾਫ਼ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣਗੇ। 

ਸਰਕਾਰੀ ਅਧਿਕਾਰੀਆਂ ਦੀ ਜਨਤਾ ਪ੍ਰਤੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ ਇਸ ਲਈ ਨੀਤੀਆਂ ਬਣਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।ਇਸ ਤੋਂ ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੋਹਾਲੀ ਦੇ ਮੌਜੂਦਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਭਰਾ ਜੀਤੀ ਸਿੱਧੂ ਦੁਆਰਾ ਕੀਤੇ ਗਏ ਭ੍ਰਿਸ਼ਟਾਚਾਰ ਅਤੇ ਘਪਲਿਆਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੋ ਵੀ ਕੋਈ ਦੋਸ਼ੀ ਪਾਇਆ ਗਿਆ, ਉਸ ਨੂੰ ਕਾਨੂੰਨ ਅਨੁਸਾਰ ਅੰਜਾਮ ਤੱਕ ਪਹੁੰਚਾਇਆ ਜਾਵੇਗਾ।ਬਰਾੜ ਨੇ ਕਿਹਾ ਕਿ ਬੀਤੇ ਕੱਲ੍ਹ ਡਾ ਸਵੈਮਾਨ ਦੇ ਮੋਹਾਲੀ ਹਲਕੇ ਦੀ ਚੋਣ ਨਾਲ ਸਮੁੱਚੇ ਹਲਕੇ ਦੇ ਵੋਟਰਾਂ ਵਿੱਚ ਉਤਸ਼ਾਹ ਦੀ ਲਹਿਰ ਦੌੜ ਗਈ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੇ ਲੋਕ ਜੇਕਰ ਉਨ੍ਹਾਂ ਨੂੰ ਇੱਕ ਮੌਕਾ ਦਿੰਦੇ ਹਨ ਤਾਂ ਆਮ ਲੋਕਾਂ ਦੀ ਸਿਸਟਮ ਵਿੱਚ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਸਿਵਲ ਸੁਸਾਇਟੀ ਅਤੇ ਕਮਿਊਨਿਟੀ ਪੁਲਸਿੰਗ ਤੇ ਜ਼ੋਰ ਦਿੱਤਾ ਜਾਵੇਗਾ। ਮੋਹਾਲੀ ਦਾ ਇਕਸਾਰ ਵਿਕਾਸ ਕਰਵਾਉਣਾ ਅਤੇ ਬੁਨਿਆਦੀ ਸਹੂਲਤਾਂ ਹਰੇਕ ਨਾਗਰਿਕ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇਗਾ।

 

Tags: Ravneet Brar , Sanyukt Samaj Morcha , SSM , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD