Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਲੋਕ ਮਾਫ਼ੀਆ ਰਾਜ ਦੇ ਸਰਗਨੇ ਸੁਖਬੀਰ-ਮਜੀਠੀਏ ਦੀ ਥਾਂ ਵਿਕਾਸ ਪੁਰਖ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਗੇ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਫ਼ਤਹਿਗੜ੍ਹ ਚੂੜੀਆਂ ਵਿੱਚਲੇ ਕੂੜਾ ਡੰਪ ਨੂੰ ਸ਼ਹਿਰੋਂ ਬਾਹਰ ਕੱਢ ਕੇ ਸ਼ਹਿਰ ਦਾ ਵੱਡਾ ਮਸਲਾ ਹੱਲ ਕੀਤਾ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Batala

Web Admin

Web Admin

5 Dariya News

ਫ਼ਤਹਿਗੜ੍ਹ ਚੂੜੀਆਂ , 10 Feb 2022

Last updated on: Feb 10, 2022, 00:00 IST

ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਇਸ ਚੋਣ ਨੇ ਫੈਸਲਾ ਕਰਨਾ ਹੈ ਕਿ ਪੰਜਾਬ ਦੀ ਵਾਗਡੋਰ ਸੂਬੇ ਵਿੱਚ ਮਾਫ਼ੀਆ ਰਾਜ ਪੈਦਾ ਕਰਨ ਵਾਲੇ ਸੁਖਬੀਰ-ਮਜੀਠੀਆ ਕੋਲ ਹੋਵੇ ਜਾਂ ਬਹੁ-ਕੌਮੀ ਕੰਪਨੀਆਂ ਦੇ ਏਜੰਟ ਅਰਵਿੰਦ ਕੇਜਰੀਵਾਲ ਦੇ ਹੱਥ ਹੋਵੇ ਅਤੇ ਜਾਂ ਫਿਰ 111 ਦਿਨਾਂ ਦੇ ਥੋੜ੍ਹੇ ਜਿਹੇ ਅਰਸੇ ਦੌਰਾਨ ਇਤਿਹਾਸਕ ਫੈਸਲੇ ਕਰਨ ਵਾਲੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ ਹੀ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰ ਮਾਫ਼ੀਆ ਰਾਜ ਦੇ ਸਰਗਨੇ ਸੁਖਬੀਰ-ਮਜੀਠੀਏ ਦੀ ਥਾਂ ਵਿਕਾਸ ਪੁਰਖ ਚਰਨਜੀਤ ਸਿੰਘ ਚੰਨੀ ਨੂੰ ਹੀ ਸੂਬੇ ਦਾ ਮੁੱਖ ਮੰਤਰੀ ਬਣਾਉਣਗੇ।ਸ. ਬਾਜਵਾ ਨੇ ਬੀਤੀ ਦੇਰ ਸ਼ਾਮ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਦੇ 9 ਨੰਬਰ ਵਾਰਡ ਵਿੱਚ ਇੱਕ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਦਿਆਂ ਹੀ ਬਿਜਲੀ ਦੇ ਸਾਰੇ ਬਕਾਇਆ ਬਿੱਲ ਮੁਆਫ਼ ਕੀਤੇ ਅਤੇ ਉਸਤੋਂ ਬਾਅਦ ਬਿਜਲੀ ਦੇ ਰੇਟ ਅੱਧੇ ਕਰਕੇ ਸਮਾਜ ਦੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀਆਂ 500 ਤੋਂ ਵਧੇਰੇ ਗਊਸ਼ਾਲਾਵਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ ਕਰਕੇ ਇਹ ਇਤਿਹਾਸਕ ਫੈਸਲਾ ਕੀਤਾ ਕਿ ਅੱਗੇ ਤੋਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਪੰਜਾਬ ਸਰਕਾਰ ਭਰੇਗੀ।

ਕਾਂਗਰਸੀ ਉਮੀਦਵਾਰ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਸਸਤਾ ਕਰਕੇ ਹਰ ਵਰਗ ਅਤੇ ਖਾਸ ਕਰਕੇ ਵਪਾਰ ਜਗਤ ਨੂੰ ਵੱਡੀ ਰਾਹਤ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਸਨਅਤਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇ ਰਿਹਾ ਹੈ ਜਦੋਂ ਕਿ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨ ਦਾ ਰੌਲਾ ਪਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਵਿੱਚ ਉਦਯੋਗਾਂ ਨੂੰ 11 ਰੁਪਏ ਪ੍ਰਤੀ ਯੂਨਿਟ ਬਿਜਲੀ ਦੇ ਰਹੀ ਹੈ।ਸ. ਬਾਜਵਾ ਨੇ ਸ਼ਹਿਰੀਆਂ ਨੂੰ ਯਾਦ ਕਰਾਇਆ ਕਿ ਉਨ੍ਹਾਂ ਨੇ ਸ਼ਹਿਰ ਵਿੱਚਲੇ ਕੂੜੇ ਦੇ ਡੰਪ ਨੂੰ ਸ਼ਹਿਰੋਂ ਬਾਹਰ ਤਬਦੀਲ ਕਰਵਾ ਕੇ ਇਸ ਥਾਂ ’ਤੇ ਸ਼ਾਨਦਾਰ ਖੇਡ ਸਟੇਡੀਅਮ ਬਣਵਾ ਕੇ ਸ਼ਹਿਰ ਦਾ ਵੱਡਾ ਮਸਲਾ ਹੱਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰਾਂ ਹੀ ਹੁਣ ਸ਼ਹਿਰ ਵਿਚਲੀ ਗਊਸ਼ਾਲਾ ਨੂੰ ਬਾਹਰ ਤਬਦੀਲ ਕਰਨ ਲਈ ਲੋੜੀਂਦੀ ਰਾਸ਼ੀ ਅਤੇ ਜ਼ਮੀਨ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ ਤਾਂ ਕਿ ਇਸ ਇਤਿਹਾਸਕ ਮੰਦਰ ਦੀ ਕਾਇਆ ਕਲਪ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਕੁਝ ਪ੍ਰਬੰਧਕੀ ਦਿੱਕਤਾਂ ਕਾਰਨ ਅੰਮ੍ਰਿਤਸਰ-ਫ਼ਤਹਿਗੜ੍ਹ ਚੂੜੀਆਂ ਸੜਕ ਨੂੰ ਚੌੜੀ ਕਰਨ ਦਾ ਪਛੜਿਆ ਕੰਮ ਛੇਤੀ ਹੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਫ਼ਤਹਿਗੜ੍ਹ ਚੂੜੀਆਂ ਦੇ ਰਹਿੰਦੇ ਅਧੂਰੇੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਉਨ੍ਹਾਂ ਨੂੰ ਇੱਕ ਮੌਕਾ ਹੋਰ ਦਿੱਤਾ ਜਾਵੇ।

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD