Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਭਾਜਪਾ ਦਾ ਵਧਦਾ ਗਰਾਫ਼ ਦੇਖ ਕੇ ਵਿਰੋਧੀਆਂ 'ਚ ਬੌਖਲਾਹਟ ਦਾ ਮਾਹੌਲ : ਸੰਜੀਵ ਵਸ਼ਿਸ਼ਟ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 10 Feb 2022

Last updated on: Feb 10, 2022, 00:00 IST

ਭਾਜਪਾ ਉਮੀਦਵਾਰ ਨੇ ਕਿਹਾ ਹੈ ਕਿ ਮੋਹਾਲੀ ਹਲਕੇ ਵਿਚ ਭਾਜਪਾ ਦਾ ਵੱਧ ਰਿਹਾ ਗਰਾਫ਼ ਦੇਖ ਕੇ ਵਿਰੋਧੀ ਬੌਖਲਾਹਟ ਵਿਚ ਹਨ। ਲੋਕਾ ਵੱਲੋਂ ਦਿਤੇ ਜਾ ਰਹੇ ਭਰਵੇਂ ਹੁੰਗਾਰੇ ਸਦਕਾ ਹੁਣ ਵਿਰੋਧੀ ਪਾਰਟੀਆਂ ਨੂੰ ਆਪਣੀ ਹਾਰ ਵਿਖਾਈ ਦੇ ਰਹੀ ਹੈ।  ਇਨਾ ਗੱਲਾਂ ਦਾ ਪ੍ਰਗਟਾਵਾ ਸੰਜੀਵ ਵਸ਼ਿਸ਼ਟ ਨੇ ਮੋਹਾਲੀ ਦੇ ਮੋਢੀ ਪਿੰਡ ਮੋਹਾਲੀ ਪਿੰਡ ਵਿਚ ਡੋਰ ਟੂ ਡੋਰ ਚੋਣ ਮੁਹਿੰਮ ਦੌਰਾਨ ਕੀਤਾ। ਇਸ ਦੌਰਾਨ ਭਾਜਪਾ ਉਮੀਦਵਾਰ ਨੇ ਮੋਹਾਲੀ ਪਿੰਡ ਵਿਚ ਇਕ ਮੀਟਿੰਗ ਵੀ ਕੀਤੀ। ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਕੱਠੇ ਹੋ ਕੇ ਸੰਜੀਵ ਵਸ਼ਿਸ਼ਟ ਦਾ ਸੰਬੋਧਨ ਸੁਣਿਆ। ਵਸ਼ਿਸ਼ਟ ਨੇ ਕਿਹਾ ਕਿ ਭਾਜਪਾ ਨੇ ਜਿੱਥੇ ਇਕ ਪਾਸੇ ਦੇਸ਼ ਦੇ ਹਿਤ ਵਿਚ ਕੰਮ ਕਰਦੇ ਹੋਏ ਹੁਣ ਤੱਕ ਭ੍ਰਿਸ਼ਟਾਚਾਰ ਮੁਕਤ ਅਤੇ ਕਰੋਨਾ ਕਾਲ ਵਿਚ ਵੀ ਦੇਸ਼ ਦੀ ਮਜ਼ਬੂਤ ਆਰਥਿਕ ਸਥਿਤੀ ਨੂੰ ਮਜ਼ਬੂਤ ਰੱਖਿਆਂ। ਉੱਥੇ ਹੀ ਭਾਜਪਾ ਸਰਕਾਰਾਂ ਵਾਲੇ  ਰਾਜਾਂ ਵਿਚ ਜੋ ਬਿਹਤਰੀਨ ਨਿਆਂ ਪ੍ਰਣਾਲੀ, ਆਰਥਿਕ ਪੱਖੋਂ ਮਜ਼ਬੂਤੀ, ਸਿਹਤ, ਸਿੱਖਿਆਂ, ਰੁਜ਼ਗਾਰ ਅਤੇ ਸਮਾਜਿਕ ਸੁਰੱਖਿਆ ਪ੍ਰਦਾਨ ਕਰਵਾਈ ਹੈ। ਉਸ ਨਾਲ ਹੁਣ ਸਭ ਵਿਰੋਧੀ ਪਾਰਟੀਆਂ ਕੋਲ ਭਾਜਪਾ ਖ਼ਿਲਾਫ਼ ਕੋਈ ਮੁੱਦਾ ਨਹੀਂ ਹੈ। ਲੋਕਾਂ ਵੱਲੋਂ ਭਾਜਪਾ ਵਿਚ ਵਿਸ਼ਵਾਸ ਵੇਖਦੇ ਹੋਏ  ਹੁਣ ਵਿਰੋਧੀਆਂ ਵਿਚ ਘਬਰਾਹਟ ਦਾ ਮਾਹੌਲ ਹੈ।ਵਸ਼ਿਸ਼ਟ ਨੇ ਕਿਹਾ ਕਿ ਹੁਣ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਲੋਕਾਂ ਨੂੰ ਡਰਾ-ਧਮਕਾ ਰਹੇ ਹਨ।  ਲੋਕਾਂ ਨੂੰ  ਸਮਾਨ ਵੰਡਣ, ਉਨ੍ਹਾਂ ਉੱਪਰ ਝੂਠੇ ਪਰਚੇ ਪਾਉਣ ਜਾਂ ਡਰਾਉਣ ਧਮਕਾਉਣ ਨਾਲ  ਵੋਟਾਂ ਨਹੀਂ ਮਿਲਦੀਆਂ, ਬਲਕਿ ਲੋਕ ਹਿਤ ਵਿਚ ਕੰਮ ਕਰਕੇ ਹੀ ਵੋਟਾਂ ਮਿਲਦੀਆਂ ਹਨ। ਜੋ ਹੁਣ ਤੱਕ ਭਾਜਪਾ ਵੱਲੋਂ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਜਾਰੀ ਕੀਤਾ ਗਿਆ 11 ਸੂਤਰੀ ਏਜੰਡਾ ਪੰਜਾਬ ਦੇ ਹਿਤ ਵਿਚ ਹੈ ਅਤੇ ਲੋਕ ਭਾਜਪਾ ਨੂੰ ਵੋਟਾਂ ਪਾਉਣ ਦਾ ਮਨ ਬਣਾ ਚੁਕੇ ਹਨ।  ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਕੇਂਦਰ ਦੀ ਅੰਮ੍ਰਿਤ ਯੋਜਨਾ ਤਹਿਤ ਕਰੋੜਾਂ ਰੁਪਏ ਦੀ ਲਾਗਤ ਨਾਲ  ਪਿੰਡਾਂ ਅਤੇ ਸ਼ਹਿਰ ਵਿਚ ਵਿਕਾਸ ਕਾਰਜ ਕਰਵਾਏ ਗਏ ਹਨ। ਪਰ ਪਿਛਲੇ ਪੰਜ ਸਾਲਾਂ ਤੋਂ ਸ਼ਹਿਰ ਵਿਚ ਗੁੰਡਾਗਰਦੀ ਕਰ ਰਹੇ ਕੁੱਝ ਲੋਕ ਕੇਂਦਰ ਦੀਆਂ ਸਕੀਮਾਂ ਦਾ ਸਿਹਰਾ ਲੈ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ।ਵਸ਼ਿਸ਼ਟ ਨੇ ਕਿਹਾ ਕਿ ਜਨਤਾ ਸਭ ਜਾਣਦੀ ਹੈ ਕਿ ਕਿਹੜੀ ਪਾਰਟੀ ਉਨ੍ਹਾਂ ਦੇ ਹਿਤ ਵਿਚ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੈ ਅਤੇ ਜੇਕਰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੀ ਤਾਂ ਇੱਥੇ  ਡਬਲ ਇੰਜਨ ਵਾਲੀ ਸਰਕਾਰ ਵਿਚ ਰਿਕਾਰਡ ਤੋੜ ਵਿਕਾਸ ਹੋਵੇਗਾ।  ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਮੋਹਾਲੀ ਵਿਚ ਗੁੰਡਾਗਰਦੀ ਅਤੇ ਕਾਨੂੰਨ ਵਿਵਸਥਾ ਨੂੰ ਹੱਥ ਵਿਚ ਲੈ ਕੇ ਜ਼ਮੀਨਾਂ ਤੇ ਕਬਜ਼ੇ ਕਰਨ ਅਤੇ ਲੋਕਾਂ ਤੇ ਝੂਠੇ ਪਰਚੇ ਕਰਨ ਲਈ ਸਾਬਕਾ ਸਿਹਤ ਮੰਤਰੀ ਦਾ ਨਾਮ ਆਉਂਦਾ ਰਿਹਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਖ਼ਾਸ ਆਦਮੀ ਕੁਲਵੰਤ ਸਿੰਘ ਤੇ ਵੀ ਕਾਲੋਨੀਆਂ ਕੱਟਣ ਲਈ ਜ਼ਮੀਨਾਂ ਦੇ ਕਬਜ਼ੇ ਕਰਨ ਦੇ ਇਲਜ਼ਾਮ ਲੱਗ ਰਹੇ ਹਨ। ਭਾਜਪਾ ਦੀ ਸਰਕਾਰ ਆਉਣ ਤੇ ਭੂ-ਮਾਫੀਆ ਅਤੇ ਰੇਤ ਮਾਫ਼ੀਆ ਦਾ ਸੰਪੂਰਨ ਖ਼ਾਤਮਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਲੋਕਾਂ ਖ਼ਿਲਾਫ਼ ਜੋ ਝੂਠੇ ਪਰਚੇ ਦਰਜ ਕੀਤੇ ਗਏ ਹਨ। ਉਹ ਵੀ ਭਾਜਪਾ ਦੀ ਸਰਕਾਰ ਆਉਂਦੇ ਹੀ ਸਾਰੇ ਪਰਚੇ ਰੱਦ ਕਰਵਾਉਂਦੇ ਹੋਏ ਜ਼ਮੀਨਾਂ ਸਿਰਫ਼ ਲੋੜਵੰਦਾਂ ਨੂੰ ਹੀ ਦਿੱਤੀਆਂ ਜਾਣਗੀਆਂ ।ਵਸ਼ਿਸ਼ਟ ਨੇ ਕਿਹਾ ਕਿ ਭਾਜਪਾ ਦਾ ਮੁੱਖ ਟੀਚਾ ਮੋਹਾਲੀ ਦੇ ਨੌਜਵਾਨਾਂ ਨੂੰ ਸ਼ਾਂਤਮਈ ਮਾਹੌਲ ਸਮੇਤ ਰੁਜ਼ਗਾਰ ਮੁਹੱਈਆ ਕਰਵਾਉਣਾ ਅਤੇ ਔਰਤਾਂ ਨੂੰ ਸੁਰੱਖਿਆ ਦੇਣ ਦੇ ਨਾਲ-ਨਾਲ ਹਲਕੇ ਵਿਚ ਵਿਕਾਸ ਦੀ ਗੰਗਾ ਵਹਾਉਣਾ ਹੈ।

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD