Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਧਾਨ ਸਭਾ ਚੋਣਾਂ-2022; ਚੋਣ ਪ੍ਰਕਿਰਿਆ ਦਾ ਹਿੱਸਾ ਬਣਨ ’ਤੇ ਮਾਣ ਮਹਿਸੂਸ ਕਰਨ ਪੋਲਿੰਗ ਸਟਾਫ਼ : ਅਪਨੀਤ ਰਿਆਤ

ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ ਦਾ ਲਿਆ ਜਾਇਜ਼ਾ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 10 Feb 2022

Last updated on: Feb 10, 2022, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਵਿਧਾਨ ਸਭਾ ਚੋਣਾਂ 2022 ਦੇ ਸਬੰਧ ਵਿਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਗਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਦੂਜੀ ਰਿਹਰਸਲ ਦਾ ਦੌਰਾ ਕਰਕੇ ਪੋਲਿੰਗ ਸਟਾਫ਼ ਦਾ ਹੌਂਸਲਾ ਵਧਾਇਆ। ਉਨ੍ਹਾਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ, ਪੰਡਤ ਜਗਤ ਰਾਮ ਸਰਕਾਰੀ ਪੋਲੀਟੈਕਨਿਕ ਕਾਲਜ ਵਿਚ ਵਿਧਾਨ ਸਭਾ ਹਲਕਾ ਉੜਮੁੜ, ਰਿਆਤ ਬਾਹਰਾ ਇੰਸਟੀਚਿਊਟ  ਵਿਚ ਵਿਧਾਨ ਸਭਾ ਹਲਕਾ ਚੱਬੇਵਾਲ ਅਤੇ ਹੁਸ਼ਿਆਰਪੁਰ ਦੀਆਂ ਹੋ ਰਹੀਆਂ ਰਿਹਰਸਲਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਜਨਰਲ ਅਬਜ਼ਰਵਰ ਡਾ. ਅਰਵਿੰਦ ਕੁਮਾਰ ਚੌਰਸੀਆ ਤੋਂ ਇਲਾਵਾ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ, ਚੱਬੇਵਾਲ ਦੇ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਜ) ਸੰਦੀਪ ਸਿੰਘ, ਉੜਮੁੜ ਦੇ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਵਿਕਾਸ) ਦਰਬਾਰਾ ਸਿੰਘ, ਹੁਸ਼ਿਆਰਪੁਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਸ਼ਿਵਰਾਜ ਸਿੰਘ ਬੱਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਨਿਯੁਕਤ ਕੀਤੇ ਗਏ ਪੋਲਿੰਗ ਅਫ਼ਸਰਾਂ, ਪੀ.ਆਰ.ਓਜ਼ ਅਤੇ ਸਹਾਇਕ ਪੀ.ਆਰ.ਓਜ਼ ਦੀ ਦੂਜੀ ਰਿਹਰਸਲ ਕਰਵਾਈ ਗਈ ਹੈ ਅਤੇ ਚੋਣ ਡਿਊਟੀ ਨੂੰ ਲੈ ਕੇ ਸਾਰੇ ਕਰਮਚਾਰੀਆਂ ਵਿਚ ਪੂਰਾ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਫ਼ਲਤਾਪੂਰਵਕ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦਾ ਪ੍ਰਯੋਗ ਹੋਵੇਗਾ, ਇਸ ਲਈ ਪੀ.ਆਰ.ਓਜ਼ ਅਤੇ ਸਹਾਇਕ ਪੀ.ਆਰ.ਓਜ਼ ਇਨ੍ਹਾਂ ਮਸ਼ੀਨਾਂ ਬਾਰੇ ਪੂਰੀ ਜਾਣਕਾਰੀ ਹਾਸਲ ਕਰਨ। ਉਨ੍ਹਾਂ ਚੋਣ ਸਟਾਫ਼ ਨੂੰ ਕਿਹਾ ਕਿ ਉਹ ਪੋਲਿੰਗ ਡੇਅ ਮਾਨੀਟਰਿੰਗ ਸਿਸਟਮ ਬਾਰੇ ਪੂਰੀ ਤਰ੍ਹਾਂ ਨਾਲ ਜਾਣਕਾਰੀ ਲੈਣ। ਉਨ੍ਹਾਂ ਪੋਲਿੰਗ ਸਟਾਫ਼ ਦਾ ਹੌਂਸਲਾ ਵਧਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਚੋਣ ਪ੍ਰਕਿਰਿਆ ਦਾ ਹਿੱਸਾ ਬਣ ਰਹੇ ਹਨ।

ਰਿਹਰਸਲ ਦੌਰਾਨ ਪੋਸਟਲ ਬੈਲਟ ਰਾਹੀਂ ਵੋਟਿੰਗ ਕਰਨ ਵਾਲੇ ਕਰਮਚਾਰੀਆਂ ਵਿਚ ਕਾਫ਼ੀ ਉਤਸ਼ਾਹ ਪਾਇਆ ਗਿਆ। ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 1111 ਪੋਲਿੰਗ ਸਥਾਨਾਂ ’ਤੇ ਕੁੱਲ 1563 ਪੋਲਿੰਗ ਬੂਥ ਬਣਾਏ ਗਏ ਹਨ ਅਤੇ 12 ਲੱਖ 87 ਹਜ਼ਾਰ 837 ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ। ਉਨ੍ਹਾਂ 20 ਫਰਵਰੀ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD