Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਸਰਕਾਰ ਵਿਚ ਹਰ ਨੌਜਵਾਨ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ : ਸੰਜੀਵ ਵਸ਼ਿਸ਼ਟ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 10 Feb 2022

Last updated on: Feb 10, 2022, 00:00 IST

ਕਾਂਗਰਸੀਆਂ ਨੇ ਪੰਜਾਬੀਆਂ ਨੂੰ ਨੌਕਰੀਆਂ ਦੇਣ ਬਦਲੇ ਸਾਡੇ ਬੇਟੇ-ਬੇਟੀਆਂ ਨੇ ਡਾਂਗਾਂ ਨਾਲ ਕੁੱਟਿਆ ਜਦ ਕਿ ਆਪਣੇ ਧੀਆਂ ਪੁੱਤਰਾਂ ਨੂੰ ਸੰਵਿਧਾਨ ਤੋਂ ਬਾਹਰ ਜਾ ਕੇ ਨੌਕਰੀਆਂ ਦਿਵਾਈਆਂ। ਪਰ ਭਾਜਪਾ ਦੀ ਸਰਕਾਰ ਆਉਣ ਤੇ ਸਿਰਫ਼ ਦੋ ਸਾਲਾਂ ਦੇ ਸਮੇਂ ਵਿਚ ਹੀ ਹਰ ਵਿਭਾਗ ਵਿਚ ਪਈਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ। ਇਨਾ ਗੱਲਾਂ ਦਾ ਪ੍ਰਗਟਾਵਾ ਮੋਹਾਲੀ ਹਲਕੇ ਦੇ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਗੋਬਿੰਦਗੜ੍ਹ ਵਿਖੇ ਇਕ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਤੇ ਉਨ੍ਹਾਂ ਨਾਲ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ, ਸੁਖਵਿੰਦਰ ਸਿੰਘ ਗੋਲਡੀ ਤੇ ਹੋਰ ਕਈ ਭਾਜਪਾ ਵਰਕਰ ਹਾਜ਼ਰ ਸਨ। ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਭਾਜਪਾ ਇਕ ਨਵੇਂ ਪੰਜਾਬ ਦਾ ਸਿਰਜਣਾ ਦਾ ਟੀਚਾ ਰੱਖਦੀ ਹੈ । ਜਿਸ ਵਿਚ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਬਹੁਤ ਵੱਡੀ ਚੁਨੌਤੀ ਹੈ। ਇਸ ਚੁਨੌਤੀ ਨੂੰ ਸਾਹਮਣੇ ਰੱਖਦੇ ਹੋਏ ਕਰਜ਼ੇ ਥੱਲੇ ਪੰਜਾਬ ਨੂੰ ਆਰਥਿਕ ਮਜ਼ਬੂਤ ਕਰਨ ਦੇ ਨਾਲ ਨਾਲ ਨੌਜਵਾਨਾਂ ਲਈ ਨੌਕਰੀ ਦੇ ਮੌਕੇ ਤੇ ਵੀ ਪੈਦਾ ਕੀਤੇ ਜਾਣਗੇ।ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਮੋਹਾਲੀ ਵਿਚ ਆਈ ਟੀ ਹੱਬ ਅਤੇ ਫੂਡ ਪ੍ਰੋਸੈਸਿਸਟ ਉਦਯੋਗਾਂ ਨੂੰ ਲਿਆਉਣਾ ਹੈ। ਜਿਸ ਨਾਲ ਪੇਂਡੂ ਅਤੇ ਸ਼ਹਿਰੀ ਦੋਹਾਂ ਇਲਾਕਿਆਂ ਵਿਚ ਨੌਕਰੀ ਦੇ ਮੌਕੇ ਲਿਆਂਦੇ ਜਾ ਸਕਣ। ਇਸ ਲਈ ਸਭ ਤੋਂ ਪਹਿਲਾਂ ਭਾਜਪਾ ਸਰਕਾਰ ਆਉਣ ਦੇ ਸਿਰਫ਼ ਦੋ ਸਾਲਾਂ ਵਿਚ ਹੀ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣਗੀਆਂ। ਇਸ ਦੇ ਨਾਲ ਹੀ ਮੋਹਾਲੀ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਤਿਆਰ ਕਰਨ ਲਈ ਮੁਫ਼ਤ ਕੋਚਿੰਗ ਸੈਂਟਰ ਖੋਲੇ ਜਾਣਗੇ ਤਾਂ ਕਿ ਮੋਹਾਲੀ ਦੇ ਨੌਜਵਾਨਾਂ ਨੂੰ ਉਨ੍ਹਾਂ ਸਰਕਾਰੀ ਨੌਕਰੀਆਂ ਹਾਸਿਲ ਕਰਨ ਲਈ ਤਿਆਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਲਈ ਪਹਿਲਾਂ ਤਿਆਰ ਕੀਤਾ ਜਾਵੇਗਾ। 

 ਉਸ ਦੇ ਨਾਲ ਹੀ ਨੌਜਵਾਨਾਂ ਨੂੰ ਸਵੈਰੁਜ਼ਗਾਰ ਲਈ ਸਬਸਿਡੀ ਵਾਲੇ ਕਰਜ਼ੇ ਵੀ ਦਿਵਾਏ ਜਾਣਗੇ ਤਾਂ ਕਿ ਟਰੇਨਿੰਗ ਤੋਂ ਬਾਅਦ ਨੌਜਵਾਨ ਆਪਣਾ ਕੰਮ ਸ਼ੁਰੂ ਕਰ ਸਕਣ। ਵਸ਼ਿਸ਼ਟ ਨੇ ਕਿਹਾ ਕਿ ਜਿਵੇਂ ਭਾਜਪਾ ਸਰਕਾਰ ਵੱਲੋਂ ਖੇਤੀ ਆਧਾਰਿਤ ਸਨਅਤ ਲਗਾਉਣ ਲਈ ਵਿਸ਼ੇਸ਼ ਪੈਕੇਜ ਦਿਤੇ ਜਾ ਰਹੇ ਹਨ। ਉਸ ਕੜੀ ਵਿਚ ਮੋਹਾਲੀ ਦੇ ਪਿੰਡਾਂ ਵਿਚ ਨੌਜਵਾਨ ਮੁੰਡੇ ਕੁੜੀਆਂ ਲਈ ਸਾਲਾਨਾ ਫ਼ੰਡ ਅਲਾਟ ਕੀਤੇ ਜਾਣਗੇ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਤੀ ਆਧਾਰਿਤ ਛੋਟੇ ਉਦਯੋਗਾਂ ਲਈ ਵੀ ਵਿਆਜ ਅਤੇ ਜਮਾਂ-ਮੁਕਤ ਕਰਜ਼ੇ ਦਿਤੇ ਜਾਣਗੇ, ਜਿਨ੍ਹਾਂ ਵਿਚ ਟੈਕਸ ਦੀ ਵੀ ਛੋਟ ਹੋਵੇਗੀ।ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਬਾਕੀ ਪਾਰਟੀਆਂ   ਭਵਿਖ ਵਿਚ ਵਿਕਾਸ ਦਾ ਵਾਅਦਾ ਕਰਕੇ ਵੋਟਾਂ ਮੰਗਦੀਆਂ ਹਨ। ਜਦ ਕਿ ਭਾਜਪਾ ਕੰਮ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਇਸੇ ਲਈ ਪੰਜਾਬ ਦੇ ਮਜ਼ਬੂਤ ਭਵਿਖ ਲਈ ਪਹਿਲਾਂ ਹੀ ਟੀਚੇ ਉਲੀਕੇ ਗਏ ਹਨ। ਸੰਦੀਪ ਨੇ ਕਿਹਾ ਕਿ ਹਰਿਆਣਾ ਵਿਚ ਹੀ ਭਾਜਪਾ ਸਰਕਾਰ ਵੱਲੋਂ ਜਿਸ ਤਰਾਂ ਗੁਰੂ ਗਰਾਮ ਨੂੰ ਉਦਯੋਗਾਂ ਲਈ ਵਿਕਸਤ ਕੀਤਾ ਹੈ। ਉਸੇ ਤਰਾਂ ਮੋਹਾਲੀ ਨੂੰ ਉਦਯੋਗਿਕ ਹੱਬ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਪਰ ਇਸ ਲਈ ਸੰਜੀਵ ਵਸ਼ਿਸ਼ਟ ਜਿਹੇ ਪੜੇ ਲਿਖੇ ਅਤੇ ਇਮਾਨਦਾਰ ਵਿਅਕਤੀ ਦਾ ਜਿੱਤਣਾ ਜ਼ਰੂਰੀ ਹੋ ਜਾਂਦਾ ਹੈ। ਇਸ ਮੌਕੇ ਤੇ ਚੌਧਰੀ ਗੁਰਮੇਲ ਸਿੰਘ, ਗੁਰਮੁਖ ਸਿੰਘ,ਅਮਰਾ ਪੁਰੀ, ਚੌਧਰੀ ਮੇਘ ਨਾਥ, ਚੌਧਰੀ ਜਰਨੈਲ ਸਿੰਘ , ਚੌਧਰੀ ਮੁਲਤਾਨ ਸਿੰਘ, ਚੌਧਰੀ ਕਰਨੈਲ ਸਿੰਘ, ਚੌਧਰ ਬਬਲਾ, ਬਲਕਾਰ ਰਾਮ, ਨੰਬਰਦਾਰ ਜਗਦੀਸ਼ ਪੁਰੀ, ਸੋਹਨ ਲਾਲ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ।

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD