Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਆਮ ਆਦਮੀ ਪਾਰਟੀ ਇੱਕੋ ਇੱਕ ਵਿਕਲਪ: ਐਚ.ਐਸ. ਹੰਸਪਾਲ

ਸਵਾਲ: ਲੋਕਾਂ ਵੱਲੋਂ ਟੈਕਸ ਅਤੇ ਹੋਰ ਤਰੀਕਿਆਂ ਨਾਲ ਸਰਕਾਰ ਨੂੰ ਦਿੱਤਾ ਜਾਂਦਾ ਪੈਸਾ ਗਿਆ ਕਿੱਥੇ

Harvendra Singh Hanspal, H.S. Hanspal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 10 Feb 2022

Last updated on: Feb 10, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਐਚ.ਐਸ ਹੰਸਪਾਲ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਆਮ ਆਦਮੀ ਪਾਰਟੀ ਇੱਕੋ ਇੱਕ ਵਿਕਲਪ ਹੈ, ਇਸ ਲਈ ਪੰਜਾਬ ਵਾਸੀ ਵੋਟਾਂ ਪਾ ਕੇ 'ਆਪ' ਦੀ ਸਰਕਾਰ ਬਣਾਉਣ। ਉਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਮਾਨਦਾਰੀ ਨਾਲ ਕੰਮ ਕਰਕੇ ਦਿੱਲੀ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦਿੱਤੀਆਂ ਹਨ ਅਤੇ ਪੰਜਾਬ ਵਿੱਚ 'ਆਪ' ਦੀ ਸਰਕਾਰ ਬਣਨ 'ਤੇ ਵੀ ਆਮ ਲੋਕਾਂ ਨੂੰ ਚੰਗੀਆਂ ਸਹੂਲਤਾਂ ਮਿਲਣਗੀਆਂ।ਵੀਰਵਾਰ ਨੂੰ ਇੱਥੇ ਪੰਜਾਬ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਐਚ.ਐਸ.ਹੰਸਪਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਪਹਿਲਾਂ ਵਾਲੀ ਕਾਂਗਰਸ ਪਾਰਟੀ ਨਹੀਂ ਰਹੀ, ਇਸ ਲਈ ਉਨਾਂ ਕਾਂਗਰਸ ਪਾਰਟੀ ਨੂੰ ਛੱਡ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਉਨਾਂ ਕਿਹਾ ਕਿ ਬੀਤੇ ਪੰਜ ਸਾਲ ਕਾਂਗਰਸ ਪਾਰਟੀ ਨੇ ਪੰਜਾਬ 'ਤੇ ਰਾਜ ਕੀਤਾ ਹੈ ਅਤੇ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਹਿੰਦੇ ਰਹੇ ਹਨ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਹੈ। ਹੰਸਪਾਲ ਨੇ ਸਵਾਲ ਕੀਤਾ ਕਿ ਲੋਕਾਂ ਵੱਲੋਂ ਟੈਕਸ ਅਤੇ ਹੋਰ ਤਰੀਕਿਆਂ ਨਾਲ ਸਰਕਾਰ ਨੂੰ ਦਿੱਤਾ ਜਾਂਦਾ ਪੈਸਾ ਗਿਆ ਕਿੱਥੇ ਹੈ? ਕੀ ਇਹ ਪੈਸਾ ਮਾਫੀਆ ਵੱਲੋਂ ਲੁਟਿਆ ਗਿਆ ਹੈ ਅਤੇ  ਕੁੱਝ ਕੁ ਲੋਕਾਂ ਦੀਆਂ ਜੇਬਾਂ ਵਿੱਚ ਗਿਆ ਹੈ? ਇਹ ਆਮ ਲੋਕਾਂ ਦਾ ਪੈਸਾ ਹੈ ਅਤੇ ਸਰਕਾਰੀ ਖਜ਼ਾਨੇ ਵਿੱਚ ਜਾਣਾ ਚਾਹੀਦਾ ਹੈ।ਐਚ.ਐਸ. ਹੰਸਪਾਲ ਨੇ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਸੰਕਟ ਵਿੱਚ ਹੈ, ਕਿਉਂਕਿ ਨੌਜਵਾਨ ਬੱਚੇ ਵਿਦੇਸ਼ਾਂ ਨੂੰ ਜਾ ਰਹੇ ਹਨ। ਬੱਚੇ ਵਿਦੇਸ਼ਾਂ ਨੂੰ ਕਿਉਂ ਜਾ ਰਹੇ ਹਨ? 

ਉਨਾਂ ਕਿਹਾ ਕਿ ਪੰਜਾਬ ਵਿੱਚ ਬੱਚਿਆਂ ਲਈ ਚੰਗੀ ਸਿੱਖਿਆ ਅਤੇ ਰੋਜ਼ਗਾਰ ਨਹੀਂ ਹੈ। ਬੱਚਿਆਂ ਲਈ ਚੰਗੀ ਸਿੱੱਖਿਆ ਅਤੇ ਰੁਜਗਾਰ ਪੰਜਾਬ ਵਿੱਚ ਵੀ ਹੋਣਾ ਚਾਹੀਦਾ ਹੈ, ਜੋ ਕੇਵਲ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਦੇ ਸਕਦੀ ਹੈ।ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰੀਫ਼ ਕਰਦਿਆਂ ਹੰਸਪਾਲ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਦਾ ਪੈਸਾ ਸਰਕਾਰੀ ਖਜ਼ਾਨੇ ਵਿੱਚ ਜਾਂਦਾ ਹੈ ਅਤੇ ਇਸ ਪੈਸੇ ਨਾਲ ਕੇਜਰੀਵਾਲ ਨੇ ਦਿੱਲੀ ਦੇ ਆਮ ਲੋਕਾਂ ਨੂੰ ਬਹੁਤ ਚੰਗੀਆਂ ਸਹੂਲਤਾਂ ਦਿੱਤੀਆਂ ਹਨ। ਦਿੱਲੀ ਦੇ ਸਕੂਲ ਵਿੱਚ ਪੜਾਈ ਚੰਗੀ ਕੀਤੀ ਹੈ, ਲੋਕਾਂ ਦੇ ਇਲਾਜ ਲਈ ਮੁਹੱਲਾ ਕਲੀਲਿਕ ਖੋਲੇ ਹਨ ਅਤੇ ਪੀਣ ਵਾਲਾ ਪਾਣੀ ਮੁਫ਼ਤ ਦੇਣ ਦੇ ਨਾਲ- ਨਾਲ ਬਿਜਲੀ ਵੀ ਸਸਤੀ ਕੀਤੀ ਹੈ।ਹੰਸਪਾਲ ਨੇ ਕਿਹਾ ਕਿ 'ਆਪ' ਦੇ ਮੁੱਖ ਮੰਤਰੀ ਦੇ ਉਮਦੀਵਾਰ ਭਗਵੰਤ ਮਾਨ ਇਮਾਨਦਾਰ ਅਤੇ ਪੰਜਾਬ ਪ੍ਰਤੀ ਸੋਚ ਰੱਖਣ ਵਾਲੇ ਆਗੂ ਹਨ। ਸੰਸਦ ਮੈਂਬਰ ਹੁੰਦਿਆਂ ਉਨਾਂ ਕਈ ਵਾਰ ਭਗਵੰਤ ਮਾਨ ਨਾਲ ਵਿਚਾਰ ਸਾਂਝੇ ਕੀਤੇ ਸਨ, ਜਿਸ ਤੋਂ ਪਤਾ ਲੱਗਿਆ ਕਿ ਭਗਵੰਤ ਮਾਨ ਕੇਵਲ ਪੰਜਾਬ ਦੀ ਤਰੱਕੀ ਚਾਹੁੰਦਾ ਹੈ।ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਐਚ.ਐਸ. ਹੰਸਪਾਲ ਨੇ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਉਹ ਆਮ ਆਦਮੀ ਪਾਰਟੀ ਵਿੱਚ ਆਏ ਹਨ ਕਿਉਂਕਿ ਕੇਜਰੀਵਾਲ ਨੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ ਅਤੇ ਪੰਜਾਬ ਨੂੰ ਵੀ ਇਮਾਨਦਾਰ ਸਰਕਾਰ ਦੀ ਲੋੜ ਹੈ।

 

Tags: Harvendra Singh Hanspal , H.S. Hanspal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD