Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਨੀਤਾ ਕੇਜਰੀਵਾਲ ਅਤੇ ਹਰਸ਼ਿਤਾ ਕੇਜਰੀਵਾਲ ਨੇ ਭਗਵੰਤ ਲਈ ਧੂਰੀ ਵਿੱਚ ਮੰਗੀਆਂ ਵੋਟਾਂ

ਲੋਕਾਂ ਨੂੰ ਆਸ ਦੀ ਕਿਰਨ 'ਕੇਜਰੀਵਾਲ ਅਤੇ ਭਗਵੰਤ ਮਾਨ' ਜੋੜੀ ਵਿੱਚੋਂ ਦਿਖ ਰਹੀ ਹੈ: ਮਨਪ੍ਰੀਤ ਕੌਰ

Sunita Kejriwal, Harshita Kejriwal, Manpreet Kaur, AAP, Aam Aadmi Party, Aam Aadmi Party Punjab, AAP Punjab, Harpal Kaur

Web Admin

Web Admin

5 Dariya News

ਧੂਰੀ (ਸੰਗਰੂਰ) , 11 Feb 2022

Last updated on: Feb 11, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਬੀਬਾ ਸੁਨੀਤਾ ਕੇਜਰੀਵਾਲ ਨੇ 'ਆਪ' ਪੰਜਾਬ ਦੇ ਮੁੱਖ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਜਿੱਤ ਲਈ ਵਿਧਾਨ ਸਭਾ ਹਲਕਾ ਧੂਰੀ ਵਿੱਚ ਚੋਣ ਪ੍ਰਚਾਰ ਕੀਤਾ। ਧੂਰੀ ਸ਼ਹਿਰ ਵਿੱਚ ਹੋਏ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸੁਨੀਤਾ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ (ਲੋਕ) 20 ਫਰਵਰੀ ਨੂੰ 'ਝਾੜੂ' ਦਾ ਬਟਨ ਦੱਬ ਕੇ ਪੰਜਾਬ ਦੀ ਖੁਸ਼ਹਾਲੀ ਅਤੇ ਆਪਣੇ ਆਪ ਦੀ ਤਰੱਕੀ ਲਈ ਭਗਵੰਤ ਮਾਨ ਨੂੰ ਜਿਤਾਉਣਗੇ। ਇਸ ਚੋਣ ਜਲਸੇ ਨੂੰ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ, ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ।ਸ਼ੁੱਕਰਵਾਰ ਨੂੰ ਧੂਰੀ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸੁਨੀਤਾ ਕੇਜਰੀਵਾਲ ਨੇ ਕਿਹਾ, ''ਆਮ ਆਦਮੀ ਪਾਰਟੀ ਦਾ ਇੱਕੋ- ਇੱਕ ਸੁਫ਼ਨਾ ਹੈ ਕਿ ਹਰ ਘਰ ਵਿੱਚ ਤਰੱਕੀ ਹੋਵੇ। ਬਿਜਲੀ, ਪਾਣੀ, ਸਿੱਖਿਆ ਅਤੇ ਇਲਾਜ ਚੰਗਾ ਅਤੇ ਮੁਫ਼ਤ ਮਿਲੇ। ਜਦੋਂ ਸਰਕਾਰ ਅਜਿਹੀਆਂ ਸਹੂਲਤਾਂ ਆਮ ਲੋਕਾਂ ਨੂੰ ਦਿੰਦੀ ਹੈ ਤਾਂ ਲੋਕਾਂ ਦੇ ਪੈਸੇ ਦੀ ਬੱਚਤ ਹੁੰਦੀ ਹੈ।'' 

ਸੁਨੀਤਾ ਨੇ ਕਿਹਾ ਕਿ ਕੇਜਰੀਵਾਲ ਸਿੱਖਿਆ, ਇਲਾਜ ਅਤੇ ਹੋਰ ਸਹੂਲਤਾਂ ਦੇਣ ਦਾ ਕੇਵਲ ਵਾਅਦਾ ਨਹੀਂ ਕਰਦੇ, ਸਗੋਂ ਗਰੰਟੀ ਦਿੰਦੇ ਹਨ। ਇਹੋ ਜਿਹੀਆਂ ਗਰੰਟੀਆਂ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਲਾਗੂ ਕੀਤੀਆਂ ਹਨ ਅਤੇ ਪੰਜਾਬ ਵਿੱਚ ਵੀ ਲਾਗੂ ਕੀਤੀਆਂ ਜਾਣਗੀਆਂ।ਸੁਨੀਤਾ ਕੇਜਰੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕੇਜਰੀਵਾਲ ਨੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸੂਬੇ ਦੀ ਹਰ ਔਰਤ ਨੂੰ ਇਹ ਪੈਸੇ ਮਿਲਣਗੇ। ਇਸ ਪੈਸੇ ਨੂੰ ਔਰਤਾਂ ਆਪਣੀ ਮਰਜੀ ਨਾਲ ਖਰਚ ਸਕਦੀਆਂ ਹਨ, ਵਿਦਿਆਰਥਣਾਂ ਆਪਣੀ ਪੜਾਈ ਦਾ ਖਰਚ ਪੂਰਾ ਕਰ ਸਕਦੀਆਂ ਹਨ ਅਤੇ ਮਾਂਵਾਂ ਆਪਣੀਆਂ ਧੀਆਂ ਨੂੰ ਅਸ਼ੀਰਵਾਦ ਦੇ ਰੂਪ 'ਚ ਵੀ ਦੇ ਸਕਦੀਆਂ ਹਨ।ਭਗਵੰਤ ਮਾਨ ਦੀ ਤਰੀਫ਼ ਕਰਦਿਆਂ ਸੁਨੀਤਾ ਕੇਜਰੀਵਾਲ ਨੇ ਕਿਹਾ, ''ਭਗਵੰਤ ਇੱਕੋ- ਇੱਕ ਅਜਿਹੇ ਸੰਸਦ ਮੈਂਬਰ ਹਨ, ਜਿਹੜੇ ਲੰਮੇਂ ਸਮੇਂ ਤੋਂ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਸੰਸਦ ਵਿੱਚ ਚੁਕਦੇ ਰਹੇ ਹਨ। ਉਸ ਨੂੰ ਪੰਜਾਬ ਨਾਲ ਜਨੂਨ ਹੈ, ਪਿਆਰ ਹੈ ਕਿ ਕਿਵੇਂ ਪੰਜਾਬ ਨੂੰ ਤਰੱਕੀ ਵੱਲ ਲੈ ਕੇ ਜਾਣਾ ਹੈ। ਇਸੇ ਲਈ ਉਹ ਭਗਵੰਤ ਮਾਨ ਲਈ ਵੋਟਾਂ ਮੰਗਣ ਆਈ ਹੈ।''

ਇਸ ਮੌਕੇ ਅਰਵਿੰਦ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਬੱਚਿਆਂ ਬਾਰੇ ਸੋਚਦੀ ਹੈ ਕਿ ਹਰ ਬੱਚੇ ਨੂੰ ਕਿਵੇਂ ਪੜਨ ਅਤੇ ਅੱਗੇ ਵਧਣ ਦਾ ਮੌਕਾ ਦਿੱਤਾ ਜਾਵੇ। ਅੱਜ ਪੰਜਾਬ ਦੇ ਬੱਚਿਆਂ ਨੂੰ ਚੰਗੇ ਸਕੂਲ, ਕਾਲਜ ਅਤੇ ਚੰਗੇ ਹਸਪਤਾਲਾਂ ਦੀ ਲੋੜ ਹੈ। ਹਰਸ਼ਿਤਾ ਨੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਪੰਜਾਬ ਦੀ ਹਰ ਬੇਟੀ ਪੜੇ- ਲਿਖੇ, ਅੱਗੇ ਵਧੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰੇ।ਇਸ ਤੋਂ ਪਹਿਲਾ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ, ''ਸੂਬੇ ਦੀਆਂ ਆਮ ਔਰਤਾਂ ਨੂੰ ਰਿਵਾਇਤੀ ਪਾਰਟੀਆਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੇ ਹਮੇਸ਼ਾਂ ਹੀ ਰਾਜਨੀਤਿਕ ਜ਼ਿੰਮੇਵਾਰੀ ਤੋਂ ਦੂਰ ਰੱਖਿਆ ਹੈ। ਜਦੋਂ ਔਰਤਾਂ ਘਰ ਚਲਾਉਣ ਵਿੱਚ ਭਾਗੀਦਾਰ ਹੋ ਸਕਦੀਆਂ ਹਨ ਤਾਂ ਸਰਕਾਰ ਚਲਾਉਣ ਵਿੱਚ ਕਿਉਂ ਭਾਗੀਦਾਰ ਨਹੀਂ ਹੋ ਸਕਦੀਆਂ।''  ਮਨਪ੍ਰੀਤ ਨੇ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਕਾਰਨ ਪੰਜਾਬ ਦੇ ਸਕੂਲ ਅਤੇ ਹਸਪਤਾਲ ਬਰਬਾਦ ਹੋ ਗਏ ਅਤੇ ਨੌਕਰੀਆਂ ਨਾ ਮਿਲਣ ਕਾਰਨ ਮਾਂਵਾਂ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਭੇਜਣ ਲਈ ਮਜ਼ਬੂਰ ਹੋ ਰਹੀਆਂ ਹਨ। ਪਰ ਹੁਣ ਲੋਕਾਂ ਨੂੰ ਆਸ ਦੀ ਕਿਰਨ 'ਕੇਜਰੀਵਾਲ ਅਤੇ ਭਗਵੰਤ ਮਾਨ' ਜੋੜੀ ਵਿੱਚੋਂ ਦਿਖ ਰਹੀ ਹੈ। ਇਸ ਲਈ 70 ਸਾਲਾਂ ਦਾ ਰਾਜਨੀਤਿਕ ਗੰਦ ਸਾਰੇ ਲੋਕਾਂ ਨੇ ਮਿਲ ਕੇ 'ਝਾੜੂ' ਨਾਲ ਸਾਫ਼ ਕਰਨਾ ਹੈ।

 

Tags: Sunita Kejriwal , Harshita Kejriwal , Manpreet Kaur , AAP , Aam Aadmi Party , Aam Aadmi Party Punjab , AAP Punjab , Harpal Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD