Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਕਾਸ ਦੇ ਦਾਅਵੇ ਕਰਨ ਵਾਲੇ ਸਿੱਧੂ ਨੂੰ ਵੋਟਰ ਪੁੱਛਣ ਕੀ ਨੀਂਹ ਪੱਥਰ ਰੱਖਣਾ ਹੀ ਵਿਕਾਸ ਹੁੰਦਾ ਹੈ : ਸੰਜੀਵ ਵਸ਼ਿਸ਼ਟ

ਪੰਜਾਬ ਦੇ ਲੋਕ ਮੌਕਾਪ੍ਰਸਤ ਅਤੇ ਮਤਲਬੀ ਆਮ ਆਦਮੀ ਪਾਰਟੀ ਦੇ ਲੋਕਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ- ਵਸ਼ਿਸ਼ਟ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 11 Feb 2022

Last updated on: Feb 11, 2022, 00:00 IST

ਜੇਕਰ ਸਿਰਫ਼ ਨੀਂਹ ਪੱਥਰ ਰੱਖਣ ਜਾਂ ਲੋਕਾਂ ਦੇ ਵਿਆਹ ਸ਼ਾਦੀਆਂ ਜਾਂ ਭੋਗਾਂ ਤੇ ਜਾ ਆਉਣ ਨਾਲ ਨੂੰ ਵਿਕਾਸ ਕਿਹਾ ਜਾਂਦਾ ਤਾਂ ਇਸ ਨੂੰ ਮੋਹਾਲੀ ਦਾ ਵਿਕਾਸ ਕਿਹਾ ਜਾਂਦਾ । ਪਰ ਅਸਲੀ ਹਲਕੇ ਦਾ ਅਸਲੀ ਵਿਕਾਸ ਜ਼ਮੀਨੀ ਪੱਧਰ ਤੇ ਵਿਖਾਈ ਦੇਣਾ ਚਾਹੀਦਾ ਹੈ। ਅੱਜ ਮੋਹਾਲੀ ਵਿਚ ਹਰ ਥਾਂ ਤੇ ਟੁੱਟੀਆਂ ਸੜਕਾਂ, ਖ਼ਰਾਬ ਪਾਰਕ, ਥਾਂ ਥਾਂ ਘੁੰਮਦੇ ਆਵਾਰਾ ਜਾਨਵਰ, ਸੀਵਰੇਜ ਵਿਵਸਥਾ ਦਾ ਬੁਰਾ ਹਾਲ, ਬੇਕਾਬੂ ਟਰੈਫ਼ਿਕ ਅਤੇ ਗੁੰਡਾਗਰਦੀ ਨਜ਼ਰ ਆਉਂਦੀ ਹੈ, ਜੋ ਕਾਂਗਰਸੀ ਵਿਧਾਇਕ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੇ ਨਜ਼ਰ ਆਉਂਦੇ ਹਨ। ਇਸ ਸ਼ਬਦ ਪ੍ਰਗਟਾਵਾ ਮੋਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਸ਼ਾਹੀਮਾਜਰਾ, ਜਗਤਪੁਰਾ ਅਤੇ ਕੰਡਾਲਾ ਪਿੰਡਾਂ ਦਾ ਦੌਰਾ ਕਰਦੇ ਹੋਏ ਕੀਤਾ। ਵਸ਼ਿਸ਼ਟ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਨੇ ਵੋਟਾਂ ਨੇੜੇ ਆਉਂਦੀਆਂ ਵੇਖ ਹਰ ਥਾਂ ਤੇ ਨੀਂਹ ਪੱਥਰ ਅਤੇ ਉਦਘਾਟਨ ਕਰਵਾਉਣੇ ਸ਼ੁਰੂ ਕਰ ਦਿਤੇ। ਇਹੀ ਕਾਰਨ ਹੈ ਕਿ ਅੱਜ ਉਹੀ ਉਦਘਾਟਨੀ ਪੱਥਰ ਸਿੱਧੂ ਦੇ ਵਿਕਾਸ ਦੀ ਕਹਾਣੀ ਦੱਸ ਰਹੇ ਹਨ।

ਵਸ਼ਿਸ਼ਟ ਨੇ ਕਿਹਾ ਕਿ ਜੋ ਵੀ ਥੋੜਾ ਬਹੁਤ ਮੋਹਾਲੀ ਜ਼ਿਲ੍ਹੇ ਵਿਚ ਵਿਕਾਸ ਹੋਇਆ ਹੈ ਉਹ ਵੀ ਕੇਂਦਰ ਦੀ ਅ੍ਰਮੁਤ ਯੋਜਨਾ ਤਹਿਤ ਨਜ਼ਰ ਆਉਂਦਾ ਹੈ। ਜਿਸ ਨੂੰ ਸ਼ਰਾਰਤੀ ਤੱਤ ਕਾਂਗਰਸੀ ਉਪਲਬਧੀ ਦਸ ਰਹੇ ਹਨ।ਪਰ ਮੋਹਾਲੀ ਦੇ ਲੋਕ ਪੜੇ ਲਿਖੇ ਅਤੇ ਸਿਆਣੇ ਹਨ। ਉਹ ਝੂਠੀਆਂ ਗੱਲਾਂ ਵਿਚ ਨਾ ਆਕੇ ਭਾਜਪਾ ਦੀ ਵਿਕਾਸ ਕਰਾਉਣ ਵਾਲੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।ਇਸ ਦੇ ਨਾਲ ਹੀ ਵਸ਼ਿਸ਼ਟ ਨੇ ਆਮ ਆਦਮੀ ਪਾਰਟੀ ਨੂੰ  ਲੰਬੇ ਹੱਥੀ ਲੈਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਲੁੱਟਣ ਲਈ ਆਈ ਹੈ। ਜਿਸ ਨੇ ਧਨਾਢ ਉਮੀਦਵਾਰਾਂ ਨੂੰ ਸੀਟਾਂ ਵੇਚੀਆਂ ਹਨ। ਇਸ ਲਈ ਲੋਕ ਆਸਾਨੀ ਨਾਲ ਸਮਝ ਸਕਦੇ ਹਨ ਕਿ ਜਿਸ ਨੇ ਪੈਸੇ ਦੇ ਕੇ ਸੀਟ ਲਈ ਹੈ ਉਹ ਹਲਕੇ ਦਾ ਕਿੰਨਾ ਕੁ ਵਿਕਾਸ ਕਰੇਗਾ। ਰਾਤੋਂ ਰਾਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਆਪ ਦੇ ਉਮੀਦਵਾਰ ਵੀ ਉਨ੍ਹਾਂ ਧਨਾਢਾਂ ਵਿਚੋਂ ਇਕ ਹਨ। ਉਨ੍ਹਾਂ ਕਿਹਾ ਕਿ ਆਪ ਪੂਰੀ ਤਰ੍ਹਾਂ ਦੂਰ-ਦਰਸ਼ੀ ਅਤੇ ਨੇਤਾ ਰਹਿਤ ਪਾਰਟੀ ਹੈ, ਜੋ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੂੰ ਗੁਮਰਾਹ ਕਰਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਣਾ ਚਾਹੁੰਦੇ ਹਨ।ਵਸ਼ਿਸ਼ਟ ਨੇ ਕਿਹਾ ਕਿ ਪੰਜਾਬ 'ਚ ਵੱਡੇ ਘਰਾਨਿਆਂ ਨੂੰ ਟਿਕਟਾਂ ਦੇ ਕੇ 'ਆਪ' ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਨਹੀਂ ਸਗੋਂ ਖ਼ਾਸ ਲੋਕਾਂ ਦੀ ਪਾਰਟੀ ਹੈ।

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD