Tuesday, 14 May 2024

 

 

ਖ਼ਾਸ ਖਬਰਾਂ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ

 

ਸਿਰਫ ਕਾਂਗਰਸ ਪਾਰਟੀ ਨੂੰ ਹੀ ਹੈ ਆਮ ਅਦਮੀ ਦਾ ਫਿਕਰ : ਤਿ੍ਰਪਤ ਰਜਿੰਦਰ ਸਿੰਘ ਬਾਜਵਾ

ਹਲਕੇ ਦੇ ਵਿਕਾਸ ਲਈ ਜਰੂਰੀ ਹੈ ਕਿ ਉਨਾਂ ਦਾ ਨੁਮਾਇੰਦਾ ਬਣ ਰਹੀ ਕਾਂਗਰਸ ਸਰਕਾਰ ਦੀ ਕੈਬਨਿਟ ਵਿੱਚ ਹੋਵੇ

Tript Rajinder Singh Bajwa, Tripat Rajinder Singh Bajwa, Punjab Pradesh Congress Committee, Congress, Punjab Congress, Batala

Web Admin

Web Admin

5 Dariya News

ਬਟਾਲਾ , 11 Feb 2022

ਹਲਕਾ ਫ਼ਤਹਿਗੜ ਚੂੜੀਆਂ ਦੇ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਦੇ ਸੀਨੀਅਰ ਵਜ਼ੀਰ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ ਕਰਦਿਆਂ ਕਿਹਾ ਕਿ ਉਨਾਂ ਦੀ ਜਿੱਤ ਹਲਕੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਵੇਗੀ।ਸ. ਬਾਜਵਾ ਨੇ ਅੱਜ ਹਲਕੇ ਦੇ ਪਿੰਡ ਗਿੱਲਾਂਵਾਲੀ, ਬਿਜਲੀਵਾਲ, ਮਾਨ ਸੈਂਡਵਾਲ, ਖੈਹਿਰਾ ਕਲਾਂ ਅਤੇ ਬੁਲੋਵਾਲ ਵਿਖੇ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨਾਂ ਨੇ ਪਿਛਲੇ 5 ਸਾਲਾਂ ਵਿੱਚ ਪਿੰਡਾਂ ਦਾ ਮਿਸਾਲੀ ਵਿਕਾਸ ਕਰਵਾਇਆ ਹੈ ਪਰ ਵਿਕਾਸ ਦੀ ਰਫ਼ਤਾਰ ਬਰਕਰਾਰ ਰੱਖਣ ਅਤੇ ਇਸਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਇਹ ਲਾਜ਼ਮੀ ਹੈ ਕਿ ਸੂਬੇ ਵਿੱਚ ਮੁੜ ਤੋਂ ਬਣ ਰਹੀ ਕਾਂਗਰਸ ਪਾਰਟੀ ਦੀ ਸਰਕਾਰ ਦੀ ਕੈਬਨਿਟ ਵਿੱਚ ਇਸ ਹਲਕੇ ਦਾ ਨੁਮਾਇੰਦਾ ਸ਼ਾਮਲ ਹੋਵੇ। ਉਨਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਹਲਕੇ ਦੇ ਲੋਕ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਦੀ ਤਰਾਂ ਇਸ ਵਾਰੀ ਵੀ ਉਨਾਂ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ।

ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਨਾ ਤਾਂ ਆਪਣੇ 10 ਸਾਲਾਂ ਦੇ ਰਾਜ ਦੌਰਾਨ ਸੂਬੇ ਵਿੱਚ ਹਰ ਤਰਾਂ ਦਾ ਮਾਫੀਆ ਪੈਦਾ ਕਰਨ ਅਤੇ ਹਰ ਧਰਮ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਜੁੰਮੇਵਾਰ ਅਕਾਲੀਆਂ ਨੂੰ ਮੂੰਹ ਲਗਾਉਣਗੇ ਅਤੇ ਨਾ ਹੀ ਉਹ ਪੰਜਾਬ ਅਤੇ ਪੰਥ ਵਿਰੋਧੀ ਸੋਚ ਦੇ ਮਾਲਕ ਅਰਵਿੰਦ ਕੇਜਰੀਵਾਲ ਦੀਆਂ ਗੱਲਾਂ ਵਿੱਚ ਆਉਣਗੇ। ਉਨਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਆਮ ਆਦਮੀ ਦਾ ਦਰਦ ਸਮਝਣ ਵਾਲੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਥਿਰ ਸਰਕਾਰ ਬਣਾਉਣਗੇ।ਸ. ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇੱਕ ਗਰੀਬ ਪਰਿਵਾਰ ਵਿੱਚ ਪੈਦਾ ਹੋਏ ਸਧਾਰਨ ਵਿਅਕਤੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਇਹ ਦਰਸਾ ਦਿੱਤਾ ਹੈ ਕਿ ਸਿਰਫ ਕਾਂਗਰਸ ਪਾਰਟੀ ਨੂੰ ਹੀ ਆਮ ਆਦਮੀ ਦਾ ਫਿਕਰ ਹੈ। ਉਨਾਂ ਕਿਹਾ ਕਿ ਹੁਣ ਤੱਕ ਜਗੀਰਦਾਰ ਅਤੇ ਰਜਵਾੜਾ ਪਰਿਵਾਰਾਂ ਵਿੱਚੋਂ ਬਣਦੇ ਰਹੇ ਮੁੱਖ ਮੰਤਰੀਆਂ ਨੇ ਕਦੇ ਵੀ ਛੋਟੇ ਕਿਸਾਨਾਂ, ਦੁਕਾਨਦਾਰਾਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਸਮਾਜ ਦੇ ਪੱਛੜੇ ਵਰਗਾਂ ਲਈ ਕੁਝ ਨਹੀਂ ਸੋਚਿਆ।ਉਨਾਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਉਨਾਂ ਦਾ ਟੀਚਾ ਪਿੰਡਾਂ ਦੇ ਸਰਬਪੱਖੀ ਵਿਕਾਸ ਦਾ ਰਿਹਾ ਹੈ, ਪਰ ਫਿਰ ਵੀ ਕੁਝ ਵਿਕਾਸ ਕਾਰਜ ਰਹਿ ਗਏ ਹਨ, ਜਿਨਾਂ ਨੂੰ ਉਹ ਅਗਲੇ 5 ਸਾਲਾਂ ਦੌਰਾਨ ਪੂਰਾ ਕਰਨਗੇ।

   

 

Tags: Tript Rajinder Singh Bajwa , Tripat Rajinder Singh Bajwa , Punjab Pradesh Congress Committee , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD