Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸੰਯੁਕਤ ਸਮਾਜ ਮੋਰਚੇ ਦੇ ਹੱਕ ਵਿੱਚ ਚੱਲ ਰਹੀ ਹੈ ਲਹਿਰ

ਰਵਨੀਤ ਬਰਾੜ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

Ravneet Brar, Sanyukt Samaj Morcha, SSM, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 11 Feb 2022

Last updated on: Feb 11, 2022, 00:00 IST

ਜਿਵੇਂ ਜਿਵੇਂ ਆਗਾਮੀ 20 ਫਰਵਰੀ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਉਵੇਂ ਉਵੇਂ ਮੋਹਾਲੀ ਹਲਕੇ ਵਿਚ ਸਿਆਸਤ ਤੇਜ਼ੀ ਫੜਦੀ ਜਾ ਰਹੀ ਹੈ। ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਵਨੀਤ ਬਰਾੜ ਦੇ ਮੁਤਾਬਕ ਹਲਕੇ ਵਿੱਚ  ਲੋਕ ਵੱਡੀ ਗਿਣਤੀ ਵਿੱਚ ਇਸ ਵਾਰ ਮੋਰਚੇ ਨੂੰ ਮੌਕਾ ਦੇਣ ਦੇ ਰੌਂਅ ਵਿੱਚ ਹਨ।ਹਲਕੇ ਦੇ ਪਿੰਡ ਬੱਲੋਮਾਜਰਾ, ਜੁਝਾਰ ਨਗਰ ਆਦਿ ਵਿੱਚ ਚੋਣ ਪ੍ਰਚਾਰ ਦੌਰਾਨ ਬਰਾਡ਼ ਨੇ ਕਿਹਾ ਕਿ ਉਨ੍ਹਾਂ ਦੇ ਦੇਖਣ ਵਿੱਚ ਆਇਆ ਕਿ ਨਾ ਕੇਵਲ ਸ਼ਹਿਰ ਦੇ ਪੜ੍ਹੇ ਲਿਖੇ ਲੋਕ ਬਲਕਿ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਖ਼ਾਸਕਰ ਕਿਸਾਨ ਭਾਈਚਾਰਾ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਹੋ ਤੁਰਿਆ ਹੈ।ਮੌਜੂਦਾ ਕਾਂਗਰਸੀ ਵਿਧਾਇਕ ਬਲਬੀਰ ਸਿੱਧੂ ਨੂੰ ਆੜੇ ਹੱਥੀਂ ਲੈਂਦਿਆਂ ਬਰਾਡ਼ ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਮੋਹਾਲੀ ਹਲਕੇ ਦੇ ਲੋਕਾਂ ਨੇ ਬਲਬੀਰ ਸਿੱਧੂ ਦੀ ਪਰਿਵਾਰਵਾਦ ਵਾਲੀ ਸਿਆਸਤ ਦੇਖੀ ਹੈ। ਸਿਹਤ ਮੰਤਰੀ ਰਹਿੰਦੇ ਹੋਏ ਬਲਬੀਰ ਸਿੱਧੂ ਨੇ ਜੋ ਭ੍ਰਿਸ਼ਟਾਚਾਰ ਕੀਤਾ ਜਿਸ ਵਿੱਚ ਪੀਪੀਈ ਕਿੱਟਾਂ ਦੇ ਘੁਟਾਲੇ, ਗਊਸ਼ਾਲਾ ਦੀ ਜ਼ਮੀਨ ਘੁਟਾਲਾ, ਸ਼ਾਮਲਾਟ ਜ਼ਮੀਨਾਂ ਦੱਬਣਾ ਅਤੇ ਹੋਰ ਕਈ ਕਾਰਨਾਮੇ ਅੱਜ ਮੋਹਾਲੀ ਦੇ ਬੱਚੇ ਬੱਚੇ ਦੀ ਜ਼ੁਬਾਨ ਤੇ ਹਨ।

ਆਮ ਆਦਮੀ ਪਾਰਟੀ ਵਿੱਚ ਨਵੇਂ ਨਵੇਂ ਸ਼ਾਮਲ ਹੋਏ ਪੂੰਜੀਪਤੀ ਕੁਲਵੰਤ ਸਿੰਘ ਤੇ ਨਿਸ਼ਾਨਾ ਸਾਧਿਆ ਬਰਾਡ਼ ਨੇ ਕਿਹਾ ਕਿ ਹਰ ਇੱਕ ਨੂੰ ਪਤਾ ਹੈ ਕਿ ਕੁਲਵੰਤ ਸਿੰਘ ਇਕ ਧਨਾਢ ਪੂੰਜੀਪਤੀ ਹੋਣ ਦੇ ਨਾਲ ਨਾਲ ਅਕਾਲੀ ਦਲ  ਅਤੇ ਕਾਂਗਰਸ ਨਾਲ ਮੌਕਾਪ੍ਰਸਤੀ ਦੀ ਸਿਆਸਤ ਖੇਡਦੇ ਹੋਏ ਸੱਤਾ ਦਾ ਸੁਖ ਮਾਣਦੇ ਆਏ ਹਨ। ਹੁਣ ਜਦੋਂ ਇਨ੍ਹਾਂ ਦੋਨਾਂ ਪਾਰਟੀਆਂ ਨੂੰ ਕੁਲਵੰਤ ਸਿੰਘ ਦੀ ਅਸਲੀਅਤ ਪਤਾ ਲੱਗ ਚੁੱਕੀ ਹੈ ਤਾਂ ਹੁਣ ਉਹ ਆਮ ਆਦਮੀ ਪਾਰਟੀ ਦੇ ਰਾਹੀਂ ਸੱਤਾ ਦਾ ਸੁੱਖ ਮਾਨਣਾ ਚਾਹੁੰਦੇ ਹਨ।ਇਸਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸੋਹਾਣਾ ਬਾਰੇ ਕਿਹਾ ਕਿ ਪਰਮਿੰਦਰ ਸੋਹਾਣਾ ਮੋਹਾਲੀ ਦੇ ਲੋਕਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਸਮਝਾਉਣ ਤੋਂ ਪਹਿਲਾਂ ਮੋਹਾਲੀ ਦੇ ਅਕਾਲੀ ਆਗੂਆਂ ਵਿੱਚ ਧੜੇਬੰਦੀਆਂ ਖ਼ਤਮ ਕਰਨ ਵੱਲ ਧਿਆਨ ਦੇਣ।ਜ਼ਿਕਰਯੋਗ ਹੈ ਕਿ ਕਾਂਗਰਸੀ ਉਮੀਦਵਾਰ ਬਲਬੀਰ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸੋਹਾਣਾ ਦੇ ਉਪਰ ਅਪਰਾਧਿਕ ਮਾਮਲੇ ਵੀ ਦਰਜ ਹਨ। ਇਨ੍ਹਾਂ ਦਾ ਹਵਾਲਾ ਦਿੰਦੇ ਹੋਏ ਰਵਨੀਤ ਬਰਾੜ ਨੇ ਕਿਹਾ ਕਿ ਆਮ ਲੋਕਾਂ ਵਿੱਚ ਇਸ ਗੱਲ ਦੀ ਬਹੁਤ ਚਰਚਾ ਹੈ ਅਤੇ  ਮੌਜੂਦਾ ਸਮੇਂ ਵਿੱਚ ਮੋਹਾਲੀ ਹਲਕੇ ਵਿੱਚ ਪੂਰੀ ਤਰ੍ਹਾਂ ਨਾਲ ਸੰਯੁਕਤ ਸਮਾਜ ਮੋਰਚੇ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ ਜਿਸ ਨੂੰ ਸਾਫ ਤੌਰ ਤੇ ਮਹਿਸੂਸ ਕੀਤਾ ਜਾ ਸਕਦਾ ਹੈ। 

 

Tags: Ravneet Brar , Sanyukt Samaj Morcha , SSM , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD