Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਜੇ ਮੁੜ ਸੇਵਾ ਦਾ ਮੌਕਾ ਮਿਲਿਆ ਤਾਂ ਫਤਹਿਗੜ੍ਹ ਚੂੜੀਆਂ ਨੂੰ ਸੂਬੇ ਦਾ ਸਭ ਤੋਂ ਵੱਧ ਵਿਕਸਤ ਹਲਕਾ ਬਣਾਉਣ ਦਾ ਟੀਚਾ ਹਾਸਲ ਕਰਾਂਗੇ-ਤ੍ਰਿਪਤ ਬਾਜਵਾ

‘ਪਿਛਲੇ ਪੰਜ ਸਾਲਾਂ ਦੌਰਾਨ ਧੜੇਬੰਦੀ ਤੋਂ ਉਪਰ ਉੱਠ ਕੇ ਇਲਾਕੇ ਦਾ ਵਿਕਾਸ ਕਰਵਾਇਆ

Tript Rajinder Singh Bajwa, Tripat Rajinder Singh Bajwa, Punjab Pradesh Congress Committee, Congress, Punjab Congress, Batala

Web Admin

Web Admin

5 Dariya News

ਫਤਹਿਗੜ੍ਹ ਚੂੜੀਆਂ / ਬਟਾਲਾ , 11 Feb 2022

Last updated on: Feb 11, 2022, 00:00 IST

ਹਲਕਾ ਫਤਿਹਗੜ੍ਹ ਚੂੜੀਆਂ ਤੋਂ ਤੀਸਰੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਪੰਜਾਬ ਦੇ ਸੀਨੀਅਰ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਵਿਕਾਸ ਦੇ ਮੁੱਦੇ ਉੱਤੇ ਆਪਣੇ ਲਈ ਵੋਟਾਂ ਦੀ ਮੰਗ ਕਰਦਿਆਂ ਕਿਹਾ ਕਿ ਉਹਨਾਂ ਨੇ ਧੜੇਬੰਦੀ ਤੋਂ ਉਪਰ ਉੱਠ ਕੇ ਪਿੰਡ ਦਾ ਵਿਕਾਸ ਕਰਵਾਇਆ ਹੈ ਅਤੇ ਜੇ ਉਹਨਾਂ ਨੂੰ ਹਲਕੇ ਦੇ ਲੋਕ ਅਗਲੇ ਪੰਜ ਸਾਲ ਸੇਵਾ ਦਾ ਮੌਕਾ ਦੇਣਗੇ ਤਾਂ ਫਤਹਿਗੜ੍ਹ ਚੂੜੀਆਂ ਨੂੰ ਉਹ ਸੂਬੇ ਦਾ ਸਭ ਤੋਂ ਵੱਧ ਵਿਕਸਤ ਹਲਕਾ ਬਣਾ ਦੇਣਗੇ।ਸ਼੍ਰੀ ਬਾਜਵਾ ਨੇ ਹਲਕੇ ਦੇ ਪਿੰਡ ਬੁੱਲੋਵਾਲ ਅਤੇ ਖਹਿਰਾ ਕਲਾਂ ਵਿਚ ਇੱਕ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੇ ਪਿਛਲੇ ਪੰਜ ਸਾਲਾਂ ਵਿਚ ਇਲਾਕੇ ਦੇ 90 ਫੀਸਦੀ ਸਕੂਲਾਂ ਦੀਆਂ ਇਮਾਰਤਾਂ ਨਵੀਆਂ ਬਣਵਾਉਣ ਦੇ ਨਾਲ ਨਾਲ ਹਲਕੇ ਦੇ ਕਰੀਬ 125 ਪਿੰਡਾਂ ਵਿਚ ਖੇਡ ਮੈਦਾਨ ਬਣਾਏ ਹਨ।ਇਸ ਤੋਂ ਇਲਾਵਾ ਕਾਲਾ ਅਫ਼ਗਾਨਾ ਅਤੇ ਭੁੱਲਰ ਪਿੰਡ ਦੀਆਂ ਡਿਸਪੈਂਸਰੀਆਂ ਅਪਗ੍ਰੇਡ ਕਰਵਾਉਣ ਦੇ ਨਾਲ ਨਾਲ ਫਤਿਹਗੜ੍ਹ ਚੂੜੀਆਂ ਦੇ ਹਸਪਤਾਲ ਵਿਚ ਨਵਾਂ ਜੱਚਾ-ਬੱਚਾ ਕੇਂਦਰ ਬਣਵਾਇਆ।ਇਸ ਹਸਪਤਾਲ ਵਿਚ ਅੱਖਾਂ ਅਤੇ ਬੱਚਿਆਂ ਦੇ ਮਾਹਰ ਡਾਕਟਰਾਂ ਤੋਂ ਇਲਾਵਾ ਜਨਰਲ ਸਰਜਨ ਦੀਆਂ ਨਿਯੁਕਤੀਆਂ ਵੀ ਕਰਵਾਈਆਂ ਤਾਂ ਕਿ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲ ਸਕਣ।

ਉਹਨਾਂ ਦੱਸਿਆ ਕਿ ਨੌਜਵਾਨਾਂ ਵਿਚ ਖੇਡਾਂ ਦੀ ਰੁਚੀ ਪੈਦਾ ਕਰ ਕੇ ਉਹਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਕਾਲਾ ਅਫਗਾਨਾ ਵਿਚ ਇੱਕ ਨਵਾਂ ਸਪੋਰਟਸ ਕਾਲਜ ਖੋਲਿਆ ਗਿਆ ਹੈ ਅਤੇ ਪਿੰਡ ਮਰੜ ਵਿਚ ਆਸਟਰੋ ਟਰਫ ਵਾਲਾ ਹਾਕੀ ਸਟੇਡੀਅਮ ਵੀ ਬਣਵਾਇਆ ਗਿਆ ਹੈ।ਸ਼੍ਰੀ ਬਾਜਵਾ ਨੇ ਕਿਹਾ ਕਿ ਪਿੰਡਾਂ ਦੀਆਂ ਸਮਸ਼ਾਨ ਘਾਟਾਂ, ਕਬਿਰਸਤਾਨ, ਧਰਮਸ਼ਾਲਾਵਾਂ ਅਤੇ ਛੱਪੜਾਂ ਦਾ ਨਵੀਨੀਕਰਨ ਕਰਨ ਤੋਂ ਇਲਾਵਾ ਹਲਕੇ ਦੇ ਬਹੁਤੇ ਪਿੰਡਾਂ ਵਿਚ ਸੀਵਰੇਜ ਵੀ ਪਾਏ ਗਏ ਹਨ।ਉਹਨਾਂ ਕਿਹਾ ਕਿ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਨੂੰ ਮਜ਼ਬੂਤ ਅਤੇ ਚੌੜਾ ਕੀਤਾ ਗਿਆ ਹੈ, ਨਵੇਂ ਪੁਲ ਅਤੇ ਪੁਲੀਆਂ ਬਣਾਈਆਂ ਗਈਆਂ ਹਨ ਅਤੇ ਕਈ ਨਵੀਆਂ ਸੜਕਾਂ ਬਣਾ ਕੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕੀਤੀਆਂ ਗਈਆਂ ਹਨ।ਉਹਨਾਂ ਹਲਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਵਿਚ ਚਰਨਜੀਤ ਸਿੰਘ ਦੀ ਅਗਵਾਈ ਵਿਚ ਮੁੜ ਤੋਂ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਹਲਕੇ ਦੇ ਸਾਰੇ ਅਧੂਰੇ ਅਤੇ ਰਹਿ ਗਏ ਵਿਕਾਸ ਕਾਰਜ ਪਹਿਲ ਦੇ ਅਧਾਰ ਉੱਤੇ ਮੁਕੰਮਲ ਕਰਵਾਏ ਜਾਣਗੇ।

 

Tags: Tript Rajinder Singh Bajwa , Tripat Rajinder Singh Bajwa , Punjab Pradesh Congress Committee , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD