Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਐਲਾਨਜੀਤ ਚੰਨੀ ਨੇ ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਧੋਖ਼ਾ ਦਿਤਾ : ਰਾਘਵ ਚੱਢਾ

ਕੇਜਰੀਵਾਲ ਨੇ ਦਿੱਲੀ ਜਲ ਬੋਰਡ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ: ਰਾਘਵ ਚੱਢਾ

Raghav Chadha, AAP, Aam Aadmi Party, Aam Aadmi Party Punjab, AAP Punjab, Maur, Bathinda, Sukhveer Singh Maisarkhana

Web Admin

Web Admin

5 Dariya News

ਮਾਈਸਰਖਾਨਾ (ਬਠਿੰਡਾ) , 11 Feb 2022

Last updated on: Feb 11, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ, ''ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਬੋਲਦੇ ਹਨ ਉਹ ਕਰਦੇ ਹਨ, ਇਸ ਦੇ ਉਲਟ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਵਲ ਐਲਾਨ ਹੀ ਕਰਦੇ ਹਨ ਅਤੇ ਐਲਾਨਜੀਤ ਚੰਨੀ ਨੇ ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਧੋਖ਼ਾ ਦਿੰਤਾ ਹੈ।'' ਉਨਾਂ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਕੋਈ ਵਜੂਦ ਨਹੀਂ ਹੈ।ਪਾਰਟੀ ਉਮੀਦਵਾਰ ਸੁਖਵੀਰ ਸਿੰਘ ਦੇ ਪਿੰਡ ਮਾਈਸਰਖਾਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ ਨੇ ਦਾਅਵਾ ਕੀਤਾ,'' ਕੇਜਰੀਵਾਲ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਦੀ ਹੈ, ਕੇਜਰੀਵਾਲ ਐਲਾਨ ਨਹੀਂ, ਕੰਮ ਕਰਦੇ ਹਨ। ਬੀਤੇ ਕੱਲ ਹੀ ਕੇਜਰੀਵਾਲ ਨੇ ਦਿੱਲੀ ਜਲ ਬੋਰਡ  ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਦਿੱਲੀ ਵਿੱਚ ਸਾਰੇ ਕੱਚੇ ਮੁਲਾਜ਼ਮ ਪੱਕੇ ਹੋ ਗਏ ਹਨ।'' 

ਉਨਾਂ ਕਿਹਾ ਕਿ ਦਿੱਲੀ ਵਿਚ ਤਾਂ ਆਮ ਆਦਮੀ ਪਾਰਟੀ ਦੀ ਫੁੱਲ ਪਾਵਰ ਵਾਲੀ ਸਰਕਾਰ ਵੀ ਨਹੀਂ ਹੈ, ਫਿਰ ਵੀ ਕੇਜਰੀਵਾਲ ਨੇ ਕੰਮ ਕਰਕੇ ਦਿਖਾਏ ਹਨ, ਜਦੋਂ ਕਿ ਪੰਜਾਬ ਵਿੱਚ ਫੁੱਲ ਪਾਵਰ ਦੀ ਸਰਕਾਰ ਹੈ ਤਾਂ ਵੀ ਇੱਥੇ ਨਾ ਲੋਕਾਂ ਦੇ ਆਮ ਕੰਮਕਾਰ ਹੁੰਦੇ ਹਨ ਅਤੇ ਨਾ ਹੀ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਂਦੇ ਹਨ।ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੂਰੇ ਪੰਜਾਬ ਵਿੱਚ ਕੋਈ ਖੰਭਾ ਬੋਰਡ ਤੋਂ ਬਿਨਾਂ ਨਹੀਂ ਛੱਡਿਆ, ਜਿਸ 'ਤੇ ਪੰਜਾਬ ਦੇ 36 ਹਜ਼ਾਰ ਮੁਲਾਜ਼ਮ ਪੱਕੇ ਕਰਨ ਬਾਰੇ ਮੁੱਖ ਮੰਤਰੀ ਚੰਨੀ ਦੀ ਹੱਥ ਜੋੜੀ ਫੋਟੋ ਨਾ ਲੱਗੀ ਹੋਵੇ। ਚੰਨੀ ਨੇ ਕਈ 100 ਕਰੋੜ ਦੇ ਇਸ਼ਤਿਹਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਲਗਵਾ ਦਿੱਤੇ, ਪਰ ਅੱਜ ਤੱਕ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੋਇਆ। ਉਨਾਂ ਮੁੱਖ ਮੰਤਰੀ ਚੰਨੀ ਕੋਲੋਂ ਸਵਾਲ ਪੁੱਛਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਫਾਇਲ ਕਿੱਥੇ ਹੈ? ਜਦੋਂ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੋਇਆ ਤਾਂ ਸਰਕਾਰ ਦੇ ਕਰੋੜਾ ਰੁਪਏ ਇਸ਼ਤਿਹਾਰਾਂ 'ਤੇ ਕਿਉਂ ਉਡਾ ਦਿੱਤੇ?ਚੱਢਾ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਅਧਿਆਪਕਾਂ 'ਤੇ ਲਾਠੀਆਂ ਚੱਲੀਆਂ, ਕਿਉਂਕਿ ਅਧਿਆਪਕ ਆਪਣੀਆਂ ਮੰਗਾਂ ਲਈ ਧਰਨੇ ਲਾਉਂਦੇ ਰਹੇ। ਚੰਨੀ ਸਾਬ ਨੇ ਕੱਚੇ ਮੁਲਾਜ਼ਮਾਂ 'ਤੇ ਡੰਡੇ ਚਲਾ ਕੇ ਮੂੰਹ ਬੰਦ ਕਰਾਉਣ ਦੀ ਕੋਸ਼ਿਸ਼ ਕੀਤੀ ਅਤੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ।

 

Tags: Raghav Chadha , AAP , Aam Aadmi Party , Aam Aadmi Party Punjab , AAP Punjab , Maur , Bathinda , Sukhveer Singh Maisarkhana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD