Wednesday, 01 May 2024

 

 

ਖ਼ਾਸ ਖਬਰਾਂ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ "ਦ ਇੰਡੀਅਨ ਬ੍ਰਾਈਡ" ਇੱਕ ਮਸ਼ਹੂਰ ਕੰਪਨੀ ਨੇ ਚੰਡੀਗੜ੍ਹ ਵਿਖੇ ਲਗਜ਼ਰੀ ਲਾਈਫਸਟਾਈਲ ਦੀ ਮੇਜ਼ਬਾਨੀ ਕੀਤੀ!! ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚੋਂ 24 ਘੰਟਿਆਂ ਦੌਰਾਨ 44700 ਮੀਟਰਿਕ ਟਨ ਕਣਕ ਦੀ ਰਿਕਾਰਡ ਤੋੜ ਲਿਫਟਿੰਗ

 

ਕਾਂਗਰਸ ਦੇ ਉਮੀਦਵਾਰ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਫੇਜ਼ 1 ਅਤੇ ਫੇਜ਼ 2 ਵਿਚ ਕੀਤੀ ਦੁਕਾਨਦਾਰਾਂ ਨਾਲ ਮਿਲਣੀ

ਬਲਬੀਰ ਸਿੰਘ ਸਿੱਧੂ ਪਰਿਵਾਰਕ ਮੈਂਬਰ, ਹੋਰ ਉਮੀਦਵਾਰ ਸਿੱਧੂ ਦੇ ਪਾਸਕੂ ਵੀ ਨਹੀਂ : ਦੁਕਾਨਦਾਰ

Balbir Singh Sidhu, Congress,  S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 11 Feb 2022

ਮੁਹਾਲੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਨੇ ਅੱਜ ਮੋਹਾਲੀ ਦੇ ਫੇਜ਼ 1 ਅਤੇ 2 ਦੀਆਂ ਮਾਰਕੀਟਾਂ ਵਿਚ ਦੁਕਾਨਾਂ ਤੇ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਰਜਿੰਦਰ ਸਿੰਘ ਰਾਣਾ ਸਾਬਕਾ ਕੌਂਸਲ ਪ੍ਰਧਾਨ, ਦਵਿੰਦਰ ਵਾਲੀਆ ਐਮਸੀ, ਸ਼ਾਮ ਬਾਂਸਲ ਸਾਬਕਾ ਐਮ ਸੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।ਇਸ ਮੌਕੇ ਨਜ਼ਾਰਾ ਦੇਖਦਿਆਂ ਹੀ ਬਣਦਾ ਸੀ ਅਤੇ ਦੁਕਾਨਦਾਰ ਵੀ ਆਪ ਮੁਹਾਰੇ ਉਨ੍ਹਾਂ ਦੇ ਚੋਣ ਪ੍ਰਚਾਰ ਵਿੱਚ ਸ਼ਾਮਲ ਹੋ ਕੇ ਨਾਲ ਤੁਰਦੇ ਦਿਖਾਈ ਦਿੱਤੇ। ਦੁਕਾਨਦਾਰਾਂ ਨੇ ਬਲਬੀਰ ਸਿੰਘ ਸਿੱਧੂ ਦਾ ਬਹੁਤ ਗਰਮਜੋਸ਼ੀ ਅਤੇ ਫੁੱਲਾਂ  ਨਾਲ ਸਵਾਗਤ ਕੀਤਾ ਅਤੇ ਕਿਹਾ ਕਿ ਵਰ੍ਹਿਆਂ ਤੋਂ ਬਲਬੀਰ ਸਿੰਘ ਸਿੱਧੂ ਇਸ ਇਲਾਕੇ ਦੀ ਸੇਵਾ ਕਰ ਰਹੇ ਹਨ ਅਤੇ ਜਦੋਂ ਹੁਣ ਉਨ੍ਹਾਂ ਦੀ ਵਾਰੀ ਆਈ ਹੈ  ਤਾਂ ਉਹ  ਪੂਰਨ ਬਹੁਮਤ ਨਾਲ ਬਲਬੀਰ ਸਿੰਘ ਸਿੱਧੂ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ।ਦੁਕਾਨਦਾਰਾਂ ਨੇ ਕਿਹਾ ਕਿ ਜਦੋਂ ਵੀ ਮੁਹਾਲੀ ਦੇ ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਈ ਹੈ ਤਾਂ ਬਲਬੀਰ ਸਿੰਘ ਸਿੱਧੂ ਉਨ੍ਹਾਂ ਦੇ ਨਾਲ ਖੜ੍ਹੇ ਦਿਖਾਈ ਦਿੱਤੇ ਹਨ ਅਤੇ ਸਮੱਸਿਆਵਾਂ ਦਾ ਹੱਲ ਕਰਵਾਇਆ ਹੈ। 

ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਬਲਬੀਰ ਸਿੰਘ ਸਿੱਧੂ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰ ਵਾਂਗ ਦਿਖਾਈ ਦਿੰਦੇ ਹਨ ਅਤੇ ਕੋਈ ਵੀ ਹੋਰ ਦੂਜਾ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੇ ਪਾਸਕੂ ਵੀ ਨਹੀਂ ਹੈ ਤੇ ਨਾ ਹੀ ਮੁਹਾਲੀ ਨੂੰ ਆਪਣਾ ਕੋਈ ਨਵਾਂ ਆਗੂ ਚੁਣਨ ਦੀ  ਲੋੜ ਹੈ ਕਿਉਂਕਿ ਬਲਬੀਰ ਸਿੰਘ ਸਿੱਧੂ ਉਨ੍ਹਾਂ ਦੇ ਦੇਖੇ ਪਰਖੇ ਆਗੂ ਹਨ।ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਸਮੁੱਚੇ ਦੁਕਾਨਦਾਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਪੂਰਾ ਮੋਹਾਲੀ ਹਲਕਾ ਹੀ ਉਨ੍ਹਾਂ ਦਾ ਪਰਿਵਾਰ ਅਤੇ  ਪੂਰੇ ਦਿਲ ਨਾਲ ਦਿਨ ਰਾਤ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਵਿਕਾਸ ਕਾਰਜਾਂ ਵਿੱਚ ਵਿਤਕਰਾ ਨਹੀਂ ਹੋਣ ਦਿੱਤਾ ਅਤੇ ਇਸ ਦੀ ਮਿਸਾਲ ਮੋਹਾਲੀ ਦੇ ਕੋਨੇ ਕੋਨੇ ਵਿੱਚ ਚੱਲ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਹਨ। ਉਨ੍ਹਾਂ ਸਮੁੱਚੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ 20 ਫਰਵਰੀ ਨੂੰ ਉਹ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਤਾਂ ਜੋ ਪੰਜਾਬ ਵਿੱਚ ਇੱਕ ਸਥਿਰ ਅਤੇ ਵਿਕਾਸ ਨੂੰ ਗਤੀ ਦੇਣ ਵਾਲੀ ਸਰਕਾਰ ਦੁਬਾਰਾ ਲਿਆਂਦੀ ਜਾ ਸਕੇ।ਇਸ ਮੌਕੇ  ਹੋਰਨਾਂ ਤੋਂ ਇਲਾਵਾ ਪਿੰਕਾ ਗਰਗ, ਅਸ਼ੋਕ ਕੌਂਡਲ,  ਰਾਕੇਸ਼ ਰਿੰਕੂ ਪ੍ਰਧਾਨ ਗੁਰੂ ਨਾਨਕ ਮਾਰਕੀਟ, ਉਮਾ ਸ਼ਰਮਾ ਸਮਾਜਸੇਵੀ, ਪਰਦੀਪ ਨਵਾਬ, ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਕਾਕਾ, ਸੁਰਿੰਦਰ ਸ਼ਰਮਾ, ਹਰਪ੍ਰੀਤ ਸਿੰਘ ਡਿਪਟੀ, ਨੀਲਮ ਰਾਣੀ, ਬਲਵਿੰਦਰ ਕੌਰ, ਮਨਜੀਤ ਕੌਰ, ਸ਼ੁਕਲਾ ਜੀ, ਸੰਦੀਪ ਧੀਮਾਨ, ਭਵਨਦੀਪ, ਜਸਪਾਲ ਕੌਰ, ਟਿੰਕਾ ਵਾਲੀਆ, ਰਾਣਾ ਜੀ, ਸ਼ੁਕਲਾ ਦੇਵੀ, ਸ਼ੋਕੀ ਜੀ, ਸੰਗੀਤਾ ਗਰਗ, ਪ੍ਰੀਤੀ, ਮੀਨਾ ਬਧਨ, ਨੀਲੂ  ਸਮੇਤ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। 

 

Tags: Balbir Singh Sidhu , Congress , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD