Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਜਨਰਲ ਨਿਗਰਾਨਾਂ ਅਤੇ ਜ਼ਿਲਾ ਚੋਣ ਅਫਸਰ ਵੱਲੋਂ ਚੋਣ ਮਸਕਟ ‘ਸ਼ੇਰਾ’ ਲਾਂਚ

ਜ਼ਿਲਾ ਚੋਣ ਅਫਸਰ ਵੱਲੋਂ ਜ਼ਿਲਾ ਵਾਸੀਆਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਅਪੀਲ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 11 Feb 2022

Last updated on: Feb 11, 2022, 00:00 IST

ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨਾਂ ਦੀ ਵੋਟ ਦੀ ਅਹਿਮੀਅਤ ਬਾਰੇ  ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਐਸ.ਏ.ਨਗਰ ਵੱਲੋ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ ‘ਸ਼ੇਰਾ’ ਲਾਂਚ ਕੀਤਾ ਹੈ। ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ. ਨਗਰ ਵਿਖੇ ਆਈ.ਪੀ.ਐਸ ਸ੍ਰੀ ਵਰੁਣ ਕਪੂਰ ਪੁਲਿਸ ਅਬਜ਼ਰਵਰ ਅਤੇ ਵਿਧਾਨ ਸਭਾ ਹਲਕਿਆਂ 52-ਖਰੜ ਲਈ ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਮੁਹੰਮਦ ਜੁਬੈਰ ਅਲੀ ਹਸ਼ਮੀ , 53-ਐਸ.ਏ.ਐਸ. ਨਗਰ ਲਈ ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਕੇ.ਮਹੇਸ਼ ਅਤੇ 112-ਡੇਰਾਬੱਸੀ ਲਈ ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਅਜੇ ਗੁਪਤਾ, ਖਰਚਾ ਅਬਜ਼ਰਵਰ  ਆਈ.ਆਰ.ਐਸ ਸ੍ਰੀ ਜਨਾਰਧਨ ਸਨਾਥਨ ਤੇ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ  ਵੱਲੋਂ ਚੋਣ ਮਸਕਟ ‘ਸ਼ੇਰਾ’ ਲਾਂਚ ਕੀਤਾ ਗਿਆ।ਇਸ ਮੌਕੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਕਿਹਾ ਕਿ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਹ ਖਾਸ ਤੌਰ ’ਤੇ ਨੌਜਵਾਨਾਂ ਦੀ ਚੋਣ ਪ੍ਰਕਿਰਿਆ ’ਚ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ।

ਸ਼ੇਰਾ ਲਾਂਚ ਕਰਨ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਪ੍ਰਸ਼ਾਸ਼ਨ ਵੱਲੋਂ ਇੱਕ ਮੋਬਾਇਲ ਐਪ ਇੱਕ ਕਤਾਰ ਪ੍ਰਬੰਧਨ ਐਪਲੀਕੇਸ਼ਨ(Queue Management App) ਵੀ ਤਿਆਰ ਕੀਤੀ ਗਈ ਹੈ ਜਿਸ ਵਿੱਚ ਹਰ ਘੰਟੇ ਹਰੇਕ ਪੋਲਿੰਗ ਸਟੇਸ਼ਨ ਤੇ ਕਤਾਰ ਵਿੱਚ ਖੜੇ ਲੋਕਾਂ ਦੀ ਸਹੀ ਜਾਣਕਾਰੀ ਬੀ.ਐਲ.ਓਜ਼ ਵੱਲੋਂ ਫੋਟੋ ਰਾਹੀਂ ਲਗਾਤਾਰ ਅਪਡੇਟ ਕੀਤੀ ਜਾਵੇਗੀ ਅਤੇ ਇਸ ਐਪ ਜ਼ਰੀਏ ਕੋਈ ਵੀ ਵੋਟ ਪਾਉਣ ਵਾਲਾ ਵਿਅਕਤੀ ਪੋਲਿੰਗ ਵਾਲੇ ਦਿਨ ਕਿਸੇ ਪੋਲਿੰਗ ਸਟੇਸ਼ਨ 'ਤੇ ਕਤਾਰ 'ਚ ਖੜ੍ਹੇ ਲੋਕਾਂ ਦੀ ਗਿਣਤੀ ਜਾਣ ਸਕੇਗਾ ਅਤੇ ਅਸਾਨੀ ਨਾਲ ਆਪਣਾ ਸਮੇ ਦੀ ਅਹਿਮੀਅਤ ਨਾਲ ਪੋਲ ਕਰ ਸਕੇਗਾ।ਇਸ ਮੌਕੇ ਸਵੀਪ ਪ੍ਰੋਗਰਾਮ ਜ਼ਰੀਏ ਵੋਟਾ ਪਾਉਣ ਸਬੰਧੀ ਵੱਖ ਵੱਖ ਪ੍ਰੋਗਰਾਮ ਸਵੀਪ ਐਨਥਮ ਸਰਕਾਰੀ ਸਕੂਲ ਕੰਨਿਆ ਸੋਹਾਣਾ ਵੱਲੋਂ, ਫਲੈਸ਼ ਮੋਬ ਡਾਂਸ ਚੰਡੀਗੜ੍ਹ ਗਰੁੱਪ ਆਫ ਕਾਲਜ਼ਸ ਲਾਡਰਾਂ ਵੱਲੋਂ, ਜਾਗੋ ਪ੍ਰੋਗਰਾਮ ਸਰਕਾਰੀ ਸਕੂਲ ਕੰਨਿਆ ਸੋਹਾਣਾ ਵੱਲੋਂ ਪੇਸ਼ ਕਰ ਵੋਟ ਪਾਉਣ ਸਬੰਧੀ ਜਾਗਰੂਕ ਕੀਤਾ ਗਿਆ।ਉਨਾਂ ਕਿਹਾ ਕਿ ਵੋਟਰ ਜਾਗਰੂਕਤਾ ਮੁਹਿੰਮ ਜ਼ਿਲੇ ’ਚ ਜਾਰੀ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 20 ਫਰਵਰੀ ਨੂੰ ਉਹ ਆਪਣੀ ਵੋਟ ਜ਼ਰੂਰ ਪਾਉਣ ਤਾਂ ਜੋ ਜ਼ਿਲੇ ਵਿੱਚ 100 ਫੀਸਦੀ ਵੋਟਿੰਗ ਹੋ ਸਕੇ ਅਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਆਖੀਰ ਵਿੱਚ ਜ਼ਿਲ੍ਹਾ ਚੋਣ ਅਫਸਰ, ਸਮੂਹ ਚੋਣ ਅਬਜ਼ਰਵਰਾਂ ਦੀ ਸ਼ਾਮੂਲੀਅਤ ਵਿੱਚ ਸਮਾਗਮ ਵਿੱਚ ਸ਼ਾਮਿਲ ਵਿਅਕਤੀਆਂ ਵੱਲੋਂ ਚੋਣ ਪ੍ਰਣ ਵੀ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿੰਮਾਸ਼ੂ ਅਗਰਵਾਲ ਅਤੇ ਚੋਣ ਵਿਭਾਗ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD