Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਾਹੀ ਗਿੱਲ ਨੇ ਰਾਣਾ ਸੋਢੀ ਦੇ ਹੱਕ 'ਚ ਕੀਤਾ ਪ੍ਰਚਾਰ, ਰੋਡ ਸ਼ੋਅ ਕਰਨ ਤੋਂ ਇਲਾਵਾ ਪਬਲਿਕ ਮੀਟਿੰਗ ਨੂੰ ਕੀਤਾ ਸੰਬੋਧਨ

Rana Gurmit Singh Sodhi, Bharatiya Janata Party, BJP, BJP Punjab, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 11 Feb 2022

Last updated on: Feb 11, 2022, 00:00 IST

ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿੱਚ ਬਾਡੀਵੁੱਡ ਅਦਾਕਾਰਾ ਮਾਹੀ ਗਿੱਲ ਨੇ ਸ਼ਹਿਰ-ਛਾਉਣੀ ਦੇ ਬਜ਼ਾਰਾਂ ਵਿੱਚ ਰੋਡ ਸ਼ੋਅ ਕੱਢਣ ਤੋਂ ਇਲਾਵਾ ਪਬਲਿਕ ਮੀਟਿੰਗ ਨੂੰ ਸੰਬੋਧਨ ਕੀਤਾ।  ਮਾਹੀ ਗਿੱਲ ਨੇ ਰਾਣਾ ਸੋਢੀ ਦਾ ਸਮਰਥਨ ਕਰਦੇ ਹੋਏ ਲੋਕਾਂ ਨੂੰ ਭਾਜਪਾ ਨੂੰ ਵੋਟ ਪਾਉਣ ਦਾ ਸੱਦਾ ਦਿੱਤਾ।  ਗਿੱਲ ਨੇ ਕਿਹਾ ਕਿ ਰਾਣਾ ਸੋਢੀ ਪਰਿਵਾਰ ਨਾਲ ਉਨ੍ਹਾਂ ਦੇ ਪਰਿਵਾਰਕ ਸਬੰਧ ਹਨ।  ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਪੰਜ ਸਾਲਾਂ ਵਿੱਚ ਨਾ ਤਾਂ ਔਰਤਾਂ ਸੁਰੱਖਿਅਤ ਹਨ ਅਤੇ ਨਾ ਹੀ ਸਰਕਾਰ ਕੀਤੇ ਜਾ ਰਹੇ ਦਾਅਵਿਆਂ ਤੇ ਖਰੀ ਉਤਰੀ ਹੈ।  ਮਾਹੀ ਗਿੱਲ ਨੇ ਕਿਹਾ ਕਿ ਪੂਰੇ ਸੂਬੇ ਵਿੱਚ ਭਾਜਪਾ ਦੇ ਹੱਕ ਵਿੱਚ ਲੋਕ ਹਨ ਅਤੇ ਲੋਕ ਬਦਲਾਅ ਚਾਹੁੰਦੇ ਹਨ।  ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਤੋਂ ਇਲਾਵਾ ਇਸ ਖੇਤਰ ਦੀ ਤਰੱਕੀ ਅਤੇ ਵਿਕਾਸ ਵਿੱਚ ਭਾਜਪਾ ਹੀ ਅਹਿਮ ਰੋਲ ਅਦਾ ਕਰ ਸਕਦੀ ਹੈ।ਛਾਉਣੀ ਦੇ ਆਜ਼ਾਦ ਚੌਂਕ ਵਿੱਚ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਹੀ ਗਿੱਲ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਔਰਤਾਂ ਦੀ ਸੁਰੱਖਿਆ ਰੱਬ ਦੇ ਭਰੋਸੇ ਵਿੱਚ ਚੱਲ ਰਹੀ ਹੈ। ਰਾਣਾ ਸੋਢੀ ਨੂੰ ਫਿਰੋਜ਼ਪੁਰ ਸ਼ਹਿਰ ਤੋਂ ਵਿਧਾਇਕ ਬਣਾਉਣਾ ਸਮੇਂ ਦੀ ਲੋੜ ਹੈ।  ਮਾਹੀ ਨੇ ਕਿਹਾ ਕਿ ਬਤੌਰ ਖੇਡ ਮੰਤਰੀ ਰਾਣਾ ਸੋਢੀ ਨੇ ਪੰਜਾਬ ਦੇ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਅਤੇ ਫਿਰੋਜ਼ਪੁਰ ਵਿਖੇ ਵਿਸ਼ਵ ਪੱਧਰੀ ਹਾਕੀ ਐਸਟਰੋਟਰਫ ਸਟੇਡੀਅਮ ਬਣਾਇਆ, ਜਿਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਖੇਡ ਸਕਣਗੇ।

 

Tags: Rana Gurmit Singh Sodhi , Bharatiya Janata Party , BJP , BJP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD