Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸਿਹਤ ਮੰਤਰੀ ਦੇ ਹਲਕੇ ਦੇ ਹਸਪਤਾਲ ਪੰਜ ਸਾਲ ਰਹੇ ਬਿਮਾਰ, ਲੋਕ ਇਲਾਜ ਲਈ ਗਏ ਚੰਡੀਗੜ੍ਹ : ਸੰਜੀਵ ਵਸ਼ਿਸ਼ਟ

ਭਾਜਪਾ ਸਰਕਾਰ ਵਿਚ ਮੋਹਾਲੀ ਸ਼ਹਿਰ ਨੂੰ ਮੈਡੀਕਲ ਹੱਬ ਬਣਾਇਆ ਜਾਵੇਗਾ, ਹਰ ਬਿਮਾਰੀ ਦਾ ਹੋਵੇਗਾ ਇਲਾਜ - ਸੰਜੀਵ ਵਸ਼ਿਸ਼ਟ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 12 Feb 2022

Last updated on: Feb 12, 2022, 00:00 IST

ਮੋਹਾਲੀ ਹਲਕੇ ਦਾ ਵਿਧਾਇਕ ਸਿਹਤ ਮੰਤਰੀ ਰਿਹਾ ਹੋਵੇ ਪਰ ਹਲਕੇ ਦੇ ਲੋਕਾਂ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਜਾਂ ਚੰਡੀਗੜ੍ਹ ਦੇ ਹਸਪਤਾਲਾਂ ਤੇ ਨਿਰਭਰ ਰਹਿਣਾ ਪਵੇ। ਇਸ ਦਾ ਮਤਲਬ ਹੈ ਕਿ ਸਿਹਤ ਮੰਤਰੀ ਦੇ ਆਪਣੇ ਹਲਕੇ ਦੇ ਸਭ ਹਸਪਤਾਲ ਪੰਜ ਸਾਲ ਬਿਮਾਰ ਹੀ ਰਹੇ। ਮੋਹਾਲੀ ਦੇ ਪੜੇ ਲਿਖੇ ਵਸਨੀਕ ਵੀ ਇਸ ਗੱਲ ਨੂੰ ਚੰਗੀ ਤਰਾਂ ਸਮਝ ਚੁੱਕੇ ਹਨ ਕਿ ਜਿਸ ਵਿਸ਼ਵਾਸ ਨਾਲ ਉਨ੍ਹਾਂ ਆਪਣੀਆਂ ਵੋਟਾਂ ਕਾਂਗਰਸੀ ਉਮੀਦਵਾਰ ਨੂੰ ਪਾਈਆਂ ਸਨ, ਉਨ੍ਹਾਂ ਨਾਲ ਵਿਸ਼ਵਾਸ-ਘਾਤ ਹੋਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੋਹਾਲੀ ਹਲਕੇ ਦੇ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਵੱਲੋਂ ਫ਼ੇਜ਼ ਇਕ ਅਤੇ ਫ਼ੇਜ਼ ਚਾਰ ਵਿਚ ਚੋਣ ਮੀਟਿੰਗਾਂ ਦੌਰਾਨ ਕੀਤਾ ਗਿਆ । ਇਸ ਦੇ ਨਾਲ ਹੀ ਸੰਜੀਵ ਵਸ਼ਿਸ਼ਟ ਨੇ ਫ਼ੇਜ਼ ਇਕ ਅਤੇ ਚਾਰ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਵੀ ਕੀਤਾ। ਵਸ਼ਿਸ਼ਟ ਨੇ ਕਿਹਾ ਕਿ ਕੌੜੀ ਸਚਾਈ ਇਹ ਹੈ ਕਿ ਅੱਜ ਵੀ ਮੋਹਾਲੀ ਦੇ ਵਸਨੀਕ ਆਪਣੇ ਇਲਾਜ ਲਈ ਸਿਵਲ ਹਸਪਤਾਲ ਮੋਹਾਲੀ ਜਾਣ ਤੋਂ ਕਤਰਾਉਂਦੇ ਹਨ, ਕਿਉਂਕਿ ਥੋੜੀ ਜਿਹੀ ਐਮਰਜੈਂਸੀ ਹੋਣ ਤੇ ਮਰੀਜ਼ ਨੂੰ ਸਿੱਧਾ ਚੰਡੀਗੜ੍ਹ ਰੈਫ਼ਰ ਕਰ ਦਿਤਾ ਜਾਂਦਾ ਹੈ। ਇਸ ਦਾ ਕਾਰਨ ਸਿਵਲ ਹਸਪਤਾਲ ਵਿਚ ਸੁਵਿਧਾਵਾਂ ਦੀ ਕਮੀ ਹੋਣਾ ਹੈ। ਭਾਜਪਾ ਉਮੀਦਵਾਰ ਨੇ ਕਿਹਾ ਕਿ ਇਸ ਦੇ ਜ਼ਿੰਮੇਵਾਰ ਸਿੱਧੇ ਜ਼ਿੰਮੇਵਾਰ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਹਨ ਜਿਨ੍ਹਾਂ ਆਪਣੇ ਕਾਰਜ ਕਾਲ ਵਿਚ ਹਲਕੇ ਦੀ ਸਿਹਤ ਵਿਵਸਥਾ ਸੁਧਾਰਨ ਵੱਲ ਕੋਈ ਕਦਮ ਨਹੀਂ ਚੁੱਕੇ। ਬਲਕਿ ਆਪਣੇ ਕਾਰੋਬਾਰ ਚਮਕਾਉਣ ਅਤੇ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਤੇ ਕਬਜ਼ਾ ਕਰਨ ਵਿਚ ਰੁੱਝੇ ਰਹੇ। ਹੁਣ ਉਹ ਕਿਸ ਮੂੰਹ ਨਾਲ ਲੋਕਾਂ ਵਿਚ ਵੋਟਾਂ ਮੰਗਣ ਜਾ ਰਹੇ ਹਨ, ਜਦ ਕਿ ਲੋਕ ਹੁਣ ਸਿੱਧੂ ਨੂੰ ਕਦੀ ਮਾਫ਼ ਨਹੀਂ ਕਰਨਗੇ। ਕਰੋਨਾ ਕਾਲ ਵਿਚ ਸਿੱਧੂ ਨੇ ਲੋਕਾਂ ਦੀ ਮਦਦ ਕਰਨ ਦੀ ਬਜਾਏ ਘਰ ਦੇ ਬਾਹਰ ਨਾ ਮਿਲਣ ਦੀ ਤਖ਼ਤੀ ਲਟਕਾ ਛੱਡੀ । ਜਦ ਕਿ ਬਾਹਰ ਲੋਕ ਇਲਾਜ ਦੇ ਬਿਨਾਂ  ਮਰ ਰਹੇ ਸਨ।

ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਉਹ ਵਾਅਦਾ ਕਰਦੇ ਹਨ ਕਿ ਭਾਜਪਾ ਸਰਕਾਰ ਆਉਣ ਤੇ  ਮੋਹਾਲੀ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕਰਕੇ ਇੱਥੇ ਹਰ ਬਿਮਾਰੀ ਦੇ ਇਲਾਜ ਲਈ ਮੈਡੀਕਲ ਸੁਵਿਧਾਵਾਂ ਨੂੰ ਵਿਕਸਤ ਕੀਤਾ ਜਾਵੇਗਾ।  ਮੋਹਾਲੀ ਹਲਕੇ ਵਿਚ ਸੂਬੇ ਦਾ ਸਭ ਤੋਂ ਵੱਡਾ ਹਸਪਤਾਲ ਖੋਲਿਆਂ ਜਾਵੇਗਾ।ਜਿੱਥੇ ਹਰ ਬਿਮਾਰੀ ਦਾ ਇਲਾਜ ਅਤੇ ਹਰ ਤਰਾਂ ਦੇ ਟੈੱਸਟ ਮੁਫ਼ਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰੀ ਜਨ ਔਸ਼ਧੀ ਯੋਜਨਾ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਦੇ ਹੋਏ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।ਮੋਹਾਲੀ ਦੇ ਮੌਜੂਦਾ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ ਪ੍ਰਾਈਵੇਟ ਹਸਪਤਾਲਾਂ ਵਾਂਗ ਹੀ ਅਪਗ੍ਰੇਡ ਕਰਦੇ ਹੋਏ ਆਧੁਨਿਕ ਮਸ਼ੀਨਰੀ ਦਾ ਇੰਤਜ਼ਾਮ ਕੀਤਾ ਜਾਵੇਗਾ। ਵਸ਼ਿਸ਼ਟ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਵੀ ਡਿਸਪੈਂਸਰੀਆਂ ਨੂੰ ਹਰ ਇਲਾਜ ਲਈ ਸ਼ਹਿਰੀ ਵੱਡੇ ਹਸਪਤਾਲਾਂ ਜੋੜਦੇ ਹੋਏ ਅੱਪਡੇਟ ਕੀਤਾ ਜਾਵੇਗਾ । ਉਨ੍ਹਾਂ ਡਿਸਪੈਂਸਰੀਆਂ ਵਿਚ ਹੀ ਹਰ ਤਰਾਂ ਦੇ ਟੈੱਸਟ ਲਈ ਲੈਬਾਰਟਰੀਆਂ ਖੋਲੀਆਂ ਜਾਣਗੀਆਂ। ਵਸ਼ਿਸ਼ਟ ਨੇ ਕਿਹਾ ਕਿ ਉਨ੍ਹਾਂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਚ ਚੌਵੀ ਘੰਟੇ ਮੈਡੀਕਲ ਸਟਾਫ਼ ਦੀ ਉਪਲਬਧਤਾ ਯਕੀਨੀ ਬਣਾਇਆਂ ਜਾਵੇਗਾ। ਤਾਂ ਕਿ ਕੋਈ ਵੀ ਨਾਗਰਿਕ ਆਪਣੇ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲਾਂ ਤੇ ਨਿਰਭਰ ਨਾ ਰਹੇ। ਸੰਜੀਵ ਵਸ਼ਿਸ਼ਟ ਨੇ ਹਲਕੇ ਵਿਚ ਐਂਬੂਲੈਂਸ ਦੀ ਸੇਵਾ ਵਿਚ ਵੀ ਸੁਧਾਰ ਕਰਦੇ ਹੋਏ ਮਿਥੇ ਥਾਂ ਤੇ ਪੰਦਰਾਂ ਮਿੰਟ ਵਿਚ ਪਹੁੰਚਣਾ ਯਕੀਨੀ ਬਣਾਉਣ ਦੀ ਗੱਲ ਕਹੀ ।ਇਸ ਤੋਂ ਬਾਅਦ ਇੰਡਸਟਰੀਅਲ ਏਰੀਆ ਫ਼ੇਜ਼ ਅੱਠ ਵਿਚ ਸੰਜੀਵ ਵਸ਼ਿਸ਼ਟ ਨੇ ਉਦਯੋਗਿਕ ਕਾਮਿਆਂ ਨੂੰ ਸੰਬੋਧਿਤ ਕੀਤਾ। ਵਸ਼ਿਸ਼ਟ ਨੇ ਕਾਮਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਹਤ ਸੰਭਾਲ ਹਰ ਨਾਗਰਿਕ ਦੇ ਸਵਿੰਧਾਨਿਕ ਹੈ ।ਇਸ ਲਈ ਭਾਜਪਾ ਸਰਕਾਰ ਵਿਚ ਉਦਯੋਗਿਕ ਕਾਮਿਆਂ ਲਈ ਬਣੇ ਈ ਐੱਸ ਆਈ ਹਸਪਤਾਲ ਨੂੰ ਪੁਨਰ ਸੁਰਜੀਤ ਕਰਕੇ ਉਨ੍ਹਾਂ ਹਸਪਤਾਲਾਂ ਨੂੰ ਕਿਸੇ ਵੀ ਦੁਰਘਟਨਾ ਵਿਚ ਇਲਾਜ ਕਰਨ ਲਈ ਸਮਰੱਥ ਬਣਾਇਆ ਜਾਵੇਗਾ।ਉਨ੍ਹਾਂ ਭਾਜਪਾ ਸਰਕਾਰ ਵਿਚ ਹਰ ਉਦਯੋਗਿਕ ਕਾਮੇ ਲਈ ਪੰਜ ਲੱਖ ਦੀ ਮੈਡੀਕਲ ਸੁਵਿਧਾ ਉਪਲਬਧ ਕਰਾਉਣ ਦਾ ਵਾਅਦਾ ਕੀਤਾ। ਸੰਜੀਵ ਵਸ਼ਿਸ਼ਟ ਨੇ ਹਾਜ਼ਰ ਹਲਕਾ ਨਿਵਾਸੀਆਂ ਨੂੰ ਕਿਹਾ ਕਿ ਰੁਜ਼ਗਾਰ, ਸਿੱਖਿਆਂ ਅਤੇ ਸਿਹਤ ਉਨ੍ਹਾਂ ਦੀ ਚੋਣ ਮੁਹਿੰਮ  ਦੇ ਮੁੱਖ ਮੁੱਦੇ ਹਨ, ਜਿਨ੍ਹਾਂ ਨੂੰ ਉਹ ਸਰਕਾਰ ਬਣਨ ਦੇ ਨਾਲ ਪੂਰਾ ਕਰਨਗੇ।

 

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD