Tuesday, 30 April 2024

 

 

ਖ਼ਾਸ ਖਬਰਾਂ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ "ਦ ਇੰਡੀਅਨ ਬ੍ਰਾਈਡ" ਇੱਕ ਮਸ਼ਹੂਰ ਕੰਪਨੀ ਨੇ ਚੰਡੀਗੜ੍ਹ ਵਿਖੇ ਲਗਜ਼ਰੀ ਲਾਈਫਸਟਾਈਲ ਦੀ ਮੇਜ਼ਬਾਨੀ ਕੀਤੀ!! ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚੋਂ 24 ਘੰਟਿਆਂ ਦੌਰਾਨ 44700 ਮੀਟਰਿਕ ਟਨ ਕਣਕ ਦੀ ਰਿਕਾਰਡ ਤੋੜ ਲਿਫਟਿੰਗ

 

ਆਮ ਆਦਮੀ ਪਾਰਟੀ ਨੂੰ ਤਗੜਾ ਝਟਕਾ : ਸਰਗਰਮ ਆਗੂ ਅਮਨਦੀਪ ਕੌਰ ਆਪ ਛੱਡ ਕੇ ਕਾਂਗਰਸ ਪਾਰਟੀ 'ਚ ਹੋਏ ਸ਼ਾਮਲ

ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਰੋਪਾ ਦੇ ਕੇ ਪਾਰਟੀ ਵਿਚ ਕੀਤਾ ਸ਼ਾਮਲ

Balbir Singh Sidhu, Amarjit Singh Jiti Sidhu, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 12 Feb 2022

ਮੁਹਾਲੀ ਵਿੱਚ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਉਮੀਦਵਾਰ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੀ ਸਰਗਰਮ ਵਰਕਰ  ਅਮਨਦੀਪ ਕੌਰ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਨਾਲ ਮੁਹਾਲੀ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਤ ਤਕੜਾ ਝਟਕਾ ਲੱਗਿਆ ਹੈ। ਉਨ੍ਹਾਂ ਨੂੰ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਵਿੱਚ ਸਿਰੋਪਾ ਦੇ ਕੇ ਸ਼ਾਮਲ ਕਰਵਾਇਆ।ਇਸ ਮੌਕੇ ਬੋਲਦਿਆਂ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਮੋਹਾਲੀ ਵਿਚ ਸਿਰਫ਼ ਆਪਣੇ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਦਮ ਤੇ  ਚੋਣ ਮੈਦਾਨ ਵਿਚ ਨਿੱਤਰੀ ਹੈ ਅਤੇ ਸਮੂਹ ਇਲਾਕਾ ਵਾਸੀਆਂ ਦਾ ਉਨ੍ਹਾਂ ਨੂੰ ਭਰਪੂਰ ਸਮਰਥਨ ਤੇ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ  ਦੇ ਸਰਗਰਮ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਹਰ ਵਰਕਰ ਨੂੰ ਆਪਣੇ ਸਿਰ ਤੇ ਬਿਠਾਉਂਦੀ ਹੈ ਅਤੇ ਉਸ ਦਾ ਪੂਰਾ ਸਨਮਾਨ ਕਰਦੀ ਹੈ।ਅਮਨਦੀਪ ਕੌਰ ਆਮ ਆਦਮੀ ਪਾਰਟੀ ਦੀ ਬੇਹੱਦ ਸਰਗਰਮ ਵਰਕਰ ਸਨ ਜੋ ਮੁਹਾਲੀ ਵਿੱਚ ਆਮ ਆਦਮੀ ਪਾਰਟੀ ਵਾਸਤੇ ਪ੍ਰਚਾਰ ਕਰ ਰਹੇ ਸਨ। 

ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕੰਮ ਕਰਨ ਦੌਰਾਨ ਹੀ ਉਨ੍ਹਾਂ ਨੂੰ ਇਸ ਗੱਲ ਦੀ ਸਮਝ ਆ ਗਈ ਕਿ ਇਸ ਪਾਰਟੀ ਦੀ ਅਸਲੀਅਤ ਕੁਝ ਹੋਰ ਹੀ ਹੈ  ਅਤੇ ਇਸ ਦਾ ਆਮ ਲੋਕਾਂ ਦੀ ਭਲਾਈ ਨਾਲ ਦੂਰ ਦੂਰ ਤਕ ਕੋਈ ਲੈਣਾ ਦੇਣਾ ਨਹੀਂ ਹੈ  ਸਗੋਂ ਕੋਈ ਵੀ ਢੰਗ ਤਰੀਕਾ ਵਰਤ ਕੇ  ਪੰਜਾਬ ਦੀ ਸੱਤਾ ਤੇ ਕਾਬਜ਼ ਉਨ੍ਹਾਂ ਇਨ੍ਹਾਂ ਦਾ ਪ੍ਰਮੁੱਖ ਟੀਚਾ ਹੈ।ਅਮਨਦੀਪ ਕੌਰ ਨੇ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਜਿਸ ਕੁਲਵੰਤ ਸਿੰਘ ਨੂੰ ਟਿਕਟ ਦਿੱਤੀ ਹੈ  ਉਸ ਉੱਤੇ ਕਈ ਸਵਾਲੀਆ ਨਿਸ਼ਾਨ ਖੜ੍ਹੇ ਹੁੰਦੇ ਹਨ। ਇੱਕ ਅਮੀਰ ਧਨਾਢ ਵਿਅਕਤੀ ਜੋ ਆਪਣੀਆਂ ਖ਼ੁਦ ਦੀਆਂ ਕੱਟੀਆਂ ਕਲੋਨੀਆਂ ਵਿੱਚ ਰਹਿਣ ਵਾਲੇ  ਲੋਕਾਂ ਨੂੰ ਹੀ ਤੰਗ ਪ੍ਰੇਸ਼ਾਨ  ਕਰਦਾ ਹੈ ਉਹ ਗ਼ਰੀਬਾਂ ਤੇ ਲੋੜਵੰਦਾਂ ਦੀ ਕੀ ਸੇਵਾ ਕਰੇਗਾ। ਉਨ੍ਹਾਂ ਕਿਹਾ ਕਿ ਜਦੋਂ ਉਹ ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਵਿੱਚ ਜਾਂਦੇ ਸਨ ਤਾਂ ਲੋਕ ਉਨ੍ਹਾਂ ਨੂੰ ਕੁਲਵੰਤ ਸਿੰਘ ਦੀ ਅਸਲੀਅਤ ਬਾਰੇ ਜਾਣੂ ਕਰਵਾਉਂਦੇ ਸਨ  ਜਿੱਥੋਂ ਉਨ੍ਹਾਂ ਨੂੰ ਇਹ ਅੰਦਾਜ਼ਾ ਲੱਗਿਆ ਕਿ ਉਹ ਗ਼ਲਤ ਪਾਰਟੀ ਅਤੇ ਗ਼ਲਤ ਵਿਅਕਤੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮੋਹਾਲੀ ਵਿਚ ਕਾਂਗਰਸ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ ਅਤੇ ਬਿਨਾਂ ਕਿਸੇ ਵਿਤਕਰੇ ਤੋਂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਵਿਕਾਸ ਮੁਖੀ ਨੀਤੀਆਂ ਅਤੇ ਕੰਮਾਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਬਲਬੀਰ ਸਿੰਘ ਸਿੱਧੂ ਨੂੰ ਰਿਕਾਰਡਤੋੜ ਵੋਟਾਂ ਨਾਲ ਜਿਤਾਉਣਾ ਹੀ ਹੁਣ  ਉਨ੍ਹਾਂ ਦਾ ਟੀਚਾ ਬਣ ਗਿਆ  ਹੈ।ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਸੁੱਚਾ ਸਿੰਘ ਕਲੌੜ, ਵਿਕਟਰ ਨਿਹੋਲਕਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

 

Tags: Balbir Singh Sidhu , Amarjit Singh Jiti Sidhu , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD