Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਬੇਟੀ ਸੁਖਮਨੀ ਬਾਜਵਾ ਨੇ ਕੀਤਾ ਚੋਣ ਪ੍ਰਚਾਰ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 12 Feb 2022

Last updated on: Feb 12, 2022, 00:00 IST

ਅੱਜ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਬੇਟੀ ਸੁਖਮਨੀ ਬਾਜਵਾ ਵੱਲੋਂ ਵਾਰਡ ਨੰ. 40 ’ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਸੁਖਮਨੀ ਬਾਜਵਾ ਨੇ ਕਿਹਾ ਕਿ ਭਾਜਪਾ ਹੀ ਇਕ ਮਾਤਰ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਦਾ ਦਿਲ ਜਿੱਤਿਆ ਹੈ, ਉਸ ਨਾਲ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ’ਚ ਵੀ ਬਾਜਵਾ ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ।  ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਹੀ ਪੰਜਾਬ ਦਾ ਭਵਿੱਖ ਬਦਲ ਸਕਦੀ ਹੈ ਅਤੇ ਪੰਜਾਬ ਨੂੰ ਦੋਬਾਰਾ ਖੁਸ਼ਹਾਲ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਵਾਸੀਆਂ ਵੱਲੋਂ ਭਾਜਪਾ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਇਸ ਵਾਰ ਭਾਜਪਾ ਨੂੰ ਵੋਟ ਪਾ ਕੇ ਫਤਹਿਜੰਗ ਸਿੰਘ ਬਾਜਵਾ ਨੂੰ ਵੱਡੀ ਲੀਡ ਨਾਲ ਜਿਤਾਉਂਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਹਲਕਾ ਬਟਾਲਾ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਲੋਕਾਂ ਨੂੰ ਬੇਹਤਰ ਸਹੂਲਤਾ ਮੁੱਹਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਪੱਧਰ ’ਚ ਉਪਰ ਚੁੱਕਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਸੁਰੇਸ਼ ਭਾਟੀਆ, ਵਿਕਾਸ ਸ਼ਰਮਾ, ਰਾਜੀਵ ਕਾਲੀਆ, ਭਵਾਨੀ ਸਾਨਨ, ਜੀਵਨ ਗੁਪਤਾ, ਸੋਨੀ ਭਾਟੀਆ, ਮਨੀਸ਼ ਅਗਰਵਾਲ, ਸੋਨੂੰ ਮਹਾਜਨ, ਦੀਪਕ ਭਾਟੀਆ, ਅਭਿਨਵ ਮਲਹੋਤਰਾ, ਨਰਿੰਦਰ ਤਿ੍ਰਪਾਠੀ ਆਦਿ ਹਾਜ਼ਰ ਸਨ।     

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD