Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਆਪ ਅਤੇ ਕਾਂਗਰਸ ਨੇ ਕਰੋੜਾਂ ਰੁਪਏ ਦੇ ਪੋਸਟਰ ਲਵਾ ਕੇ ਮੋਹਾਲੀ ਸ਼ਹਿਰ ਦੀ ਦਿੱਖ ਕੀਤੀ ਖ਼ਰਾਬ: ਰਵਨੀਤ ਬਰਾਡ਼

"ਜੇਕਰ ਚੋਣ ਕਮਿਸ਼ਨ ਪੋਸਟਰਾਂ ਦਾ ਹੀ ਖ਼ਰਚਾ ਗਿਣ ਲਵੇ ਤਾਂ 2-2 ਕਰੋਡ਼ ਦੋਵਾਂ ਉਮੀਦਵਾਰਾਂ ਦੇ ਚੋਣ ਖਰਚੇ ਵਿੱਚ ਪਵੇਗਾ"

Ravneet Brar, Sanyukt Samaj Morcha, SSM, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 12 Feb 2022

Last updated on: Feb 12, 2022, 00:00 IST

ਸੰਯੁਕਤ ਸਮਾਜ ਮੋਰਚਾ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾਡ਼ ਨੇ ਆਮ ਆਦਮੀ ਪਾਰਟੀ ਦੇ 'ਕਥਿਤ ਆਮ ਆਦਮੀ' ਉਮੀਦਵਾਰ ਅਰਬਾਂਪਤੀ ਕੁਲਵੰਤ ਸਿੰਘ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਲਵੰਤ ਸਿੰਘ ਨੇ ਪੂਰੇ ਹਲਕੇ ਵਿੱਚ  ਤਕਰੀਬਨ ਦੋ ਕਰੋੜ ਦੀ ਕੀਮਤ ਦੇ ਬੈਨਰ ਅਤੇ ਪੋਸਟਰ ਲਗਵਾਏ ਹਨ ਅਤੇ ਇਹੀ ਹਾਲ ਵਿਧਾਇਕ ਬਲਬੀਰ ਸਿੱਧੂ ਦਾ ਵੀ ਹੈ। ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਸੈਕਟਰਾਂ ਵਿੱਚ ਚੋਣ ਪ੍ਰਚਾਰ ਦੌਰਾਨ ਰਵਨੀਤ ਬਰਾੜ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੇ ਜਿਸ ਤਰ੍ਹਾਂ ਨਾਲ ਪੂਰੇ ਸ਼ਹਿਰ ਦੀ ਦਿੱਖ ਨੂੰ ਆਪਣੇ ਪੋਸਟਰਾਂ ਅਤੇ ਬੈਨਰਾਂ ਨਾਲ ਖ਼ਰਾਬ ਕੀਤਾ ਹੈ ਉਸਦਾ ਚੋਣ ਕਮਿਸ਼ਨ ਨੂੰ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਮੋਹਾਲੀ ਹਲਕੇ ਵਿੱਚ ਲਗਾਏ ਗਏ ਪੋਸਟਰਾਂ ਅਤੇ ਬੈਨਰਾਂ ਦਾ ਖਰਚ ਇਨ੍ਹਾਂ ਉਮੀਦਵਾਰਾਂ ਦੇ ਚੋਣ ਖਾਤੇ ਵਿੱਚ ਜੋੜਿਆ ਜਾਵੇ।ਇਸ ਮੌਕੇ ਬੋਲਦਿਆਂ ਬਰਾਡ਼ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੇਵਲ ਨਾਮ ਦੀ ਆਮ ਆਦਮੀ ਹੈ। 

ਉਸਦੇ ਮੋਹਾਲੀ ਤੋਂ ਉਮੀਦਵਾਰ ਪੰਜਾਬ ਦੇ ਸਭ ਤੋਂ ਅਮੀਰ ਉਮੀਦਵਾਰਾਂ ਵਿੱਚੋਂ ਇੱਕ ਹਨ ਅਤੇ ਜੇਕਰ ਉਨ੍ਹਾਂ ਦੁਆਰਾ ਮੋਹਾਲੀ ਦੀ ਦਿੱਖ ਖਰਾਬ ਕਰਨ ਲਈ ਲਗਾਏ ਗਏ ਪੋਸਟਰਾਂ ਅਤੇ ਬੈਨਰਾਂ ਦੀ ਹੀ ਗਿਣਤੀ ਕਰ ਲਈ ਜਾਵੇ ਤਾਂ ਇਸ ਦੀ ਕੀਮਤ 2 ਕਰੋੜ ਦੇ ਆਸਪਾਸ ਹੋਵੇਗੀ। ਉਨ੍ਹਾਂ ਕਿਹਾ ਕਿ ਜੋ ਉਮੀਦਵਾਰ ਕਰੋੜਾਂ ਰੁਪਏ ਖਰਚ ਕੇ ਪੋਸਟਰ ਅਤੇ ਬੈਨਰ ਸਾਰੇ ਸ਼ਹਿਰ ਵਿੱਚ ਲਗਵਾ ਸਕਦਾ ਹੈ ਉਹ ਪੈਸਾ ਖਰਚ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਿਉਂ ਨਹੀਂ ਕਰੇਗਾ।ਬਰਾੜ ਨੇ ਅੱਗੇ ਕਿਹਾ ਕਿ ਇਹੀ ਹਾਲ ਮੌਜੂਦਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਵੀ ਹੈ। ਉਨ੍ਹਾਂ ਵੱਲੋਂ ਵੀ ਲਗਾਏ ਗਏ ਪੋਸਟਰਾਂ ਦੀ ਜੇਕਰ ਗਿਣਤੀ ਕਰਵਾਈ ਜਾਵੇ ਤਾਂ ਉਸ ਦੀ ਕੀਮਤ ਵੀ ਤਕਰੀਬਨ 2 ਕਰੋੜ ਦੇ ਆਸਪਾਸ ਹੋਵੇਗੀ। ਅਜਿਹੇ ਵਿੱਚ ਬਿਨਾਂ ਸ਼ੱਕ ਇਨ੍ਹਾਂ ਉਮੀਦਵਾਰਾਂ ਵੱਲੋਂ ਪੈਸੇ ਦੇ ਪ੍ਰਭਾਵ ਨਾਲ ਵੋਟਰਾਂ ਨੂੰ ਖ਼ਰੀਦਣ ਜਾਂ ਪ੍ਰਭਾਵਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਜਿਸ ਤੇ ਮਾਣਯੋਗ ਚੋਣ ਕਮਿਸ਼ਨ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਬਰਾੜ ਨੇ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਉਮੀਦਵਾਰਾਂ ਦੇ ਝਾਂਸੇ ਵਿੱਚ ਨਾ ਆਉਂਣ ਅਤੇ ਪੰਜਾਬ ਦੇ ਭਵਿੱਖ ਅਤੇ ਆਪਣੀਆਂ ਅਗਲੀਆਂ ਪੀੜੀਆਂ ਨੂੰ ਅੱਗੇ ਰੱਖਦੇ ਹੋਏ ਹੀ 20 ਫਰਵਰੀ ਨੂੰ ਵੋਟ ਕਰਨ।   

 

Tags: Ravneet Brar , Sanyukt Samaj Morcha , SSM , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD