Tuesday, 30 April 2024

 

 

ਖ਼ਾਸ ਖਬਰਾਂ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚੋਂ 24 ਘੰਟਿਆਂ ਦੌਰਾਨ 44700 ਮੀਟਰਿਕ ਟਨ ਕਣਕ ਦੀ ਰਿਕਾਰਡ ਤੋੜ ਲਿਫਟਿੰਗ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਪੋਲਿੰਗ ਸਟਾਫ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਏ ਜ਼ਿੰਮੇਵਾਰੀ : ਕੋਮਲ ਮਿੱਤਲ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਵਟਸਐਪ ਚੈਨਲ ਦੀ ਸ਼ੁਰੂਆਤ: ਜਤਿੰਦਰ ਜੋਰਵਾਲ ਸਿਵਲ ਹਸਪਤਾਲ ਫਰੀਦਕੋਟ ਨੂੰ ਵਾਟਰ ਡਿਸਪੈਂਸਰ ਮਸ਼ੀਨ ਦਾਨ ਕੀਤੀ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ ਅਜਨਾਲਾ ਹਲਕੇ ਚ ਵਿਰੋਧੀਆਂ 'ਤੇ ਗਰਜੇ ਗੁਰਜੀਤ ਸਿੰਘ ਔਜਲਾ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ

 

ਮੋਹਾਲੀ ਦੇ ਦੁਕਾਨਦਾਰਾਂ ਤੋਂ ਮਿਲ ਰਹੇ ਪਿਆਰ ਨੂੰ ਵੇਖ ਭਾਵੁਕ ਤੇ ਗਦਗਦ ਹੋਏ ਹਲਕਾ ਵਿਧਾਇਕ ਤੇ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ

ਕਿਹਾ ਮੋਹਾਲੀ ਦਾ ਹਰ ਘਰ ਉਨ੍ਹਾਂ ਦਾ ਆਪਣਾ ਪਰਿਵਾਰ; ਹਰੇਕ ਦੇ ਦੁੱਖ ਸੁੱਖ ਅਤੇ ਤਕਲੀਫ਼ਾਂ ਵੇਲੇ ਖੜ੍ਹਾ ਹਾਂ ਨਾਲ : ਬਲਬੀਰ ਸਿੰਘ ਸਿੱਧੂ

Balbir Singh Sidhu, Congress,  S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 12 Feb 2022

ਮੁਹਾਲੀ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੀ ਫੇਜ਼ 3ਬੀ2 ਅਤੇ ਫੇਜ਼ 5 ਦੀ ਮਾਰਕੀਟ ਵਿੱਚ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ  ਅਤੇ ਆਉਂਦੀਆਂ ਚੋਣਾਂ ਵਿਚ ਮੁਹਾਲੀ ਵਿੱਚ ਕੀਤੇ ਹੋਏ ਵਿਕਾਸ ਨੂੰ ਦੇਖਦੇ ਹੋਏ ਉਨ੍ਹਾਂ ਨੂੰ  ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਅਤੇ ਮੁਹਾਲੀ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਕੌਂਸਲਰ ਪਰਮਜੀਤ ਸਿੰਘ ਹੈਪੀ ਅਤੇ ਕੌਂਸਲਰ ਬਲਜੀਤ  ਕੌਰ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।ਇਸ ਮੌਕੇ ਵੱਖ ਵੱਖ ਦੁਕਾਨਦਾਰਾਂ ਨੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਸਰੋਪੇ, ਦੁਸ਼ਾਲੇ, ਗੁਲਦਸਤੇ ਦੇ ਕੇ ਸਨਮਾਨਤ ਕੀਤਾ ਅਤੇ ਉਨ੍ਹਾਂ ਨੂੰ  ਫੁੱਲਾਂ ਦੇ ਹਾਰਾਂ ਨਾਲ ਲੱਦ ਦਿੱਤਾ। ਇਸ ਮੌਕੇ ਦੁਕਾਨਦਾਰਾਂ ਨੇ ਸਪਸ਼ਟ ਰੂਪ ਵਿੱਚ ਕਿਹਾ ਕਿ ਉਨ੍ਹਾਂ ਨੇ ਬਲਬੀਰ ਸਿੰਘ ਸਿੱਧੂ ਵੱਲੋਂ ਮੁਹਾਲੀ ਵਿੱਚ ਕੀਤਾ ਵਿਕਾਸ ਕਾਰਜ ਵੇਖਿਆ ਹੈ ਅਤੇ ਉਹ ਵਿਕਾਸ ਅਤੇ ਕੀਤੇ ਹੋਏ ਕੰਮਾਂ ਬਦਲੇ ਬਲਬੀਰ ਸਿੰਘ ਸਿੱਧੂ  ਨੂੰ ਆਪਣੀਆਂ ਵੋਟਾਂ ਪਾਉਣਗੇ ਨਾ ਕਿ ਕੁਲਵੰਤ ਸਿੰਘ ਵਰਗੇ ਆਮ ਆਦਮੀ ਪਾਰਟੀ  ਦੇ ਉਮੀਦਵਾਰ ਨੂੰ ਜੋ ਲੋਕਾਂ ਨੂੰ ਮਿਲਣਾ ਤਕ ਪਸੰਦ ਨਹੀਂ ਕਰਦਾ ਤੇ ਇਕ ਵੱਡਾ ਵਪਾਰੀ ਤੇ ਖ਼ਾਸ ਆਦਮੀ ਹੈ ਜਿਸ ਨੇ ਆਮ ਆਦਮੀ ਪਾਰਟੀ ਦੀ ਬੁੱਕਲ ਮਾਰੀ ਹੋਈ ਹੈ।

ਲੋਕਾਂ ਦਾ ਪਿਆਰ ਅਤੇ ਆਪਣਾਪਨ ਵੇਖ ਕੇ ਭਾਵੁਕ ਅਤੇ  ਗਦਗਦ ਹੋਏ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ  ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੁੰਦੀ ਹੈ ਜਦੋਂ ਲੋਕ ਉਨ੍ਹਾਂ ਨੂੰ ਆਪਣਾ ਪਰਿਵਾਰਕ ਮੈਂਬਰ ਮੰਨਦੇ ਹਨ। ਉਨ੍ਹਾਂ ਕਿਹਾ ਕਿ ਪੂਰਾ ਮੁਹਾਲੀ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਸਮੁੱਚੀ ਮੁਹਾਲੀ ਦੇ ਲੋਕਾਂ ਨਾਲ ਪਰਿਵਾਰਕ ਮੈਂਬਰ ਵਾਂਗ ਈ ਡਟ ਕੇ ਖਡ਼੍ਹੇ ਹਨ। ਉਨ੍ਹਾਂ ਕਿਹਾ ਕਿ ਉਹ 24 ਘੰਟੇ  ਆਪਣੇ ਹਲਕੇ ਦੇ ਲੋਕਾਂ ਲਈ ਉਪਲੱਬਧ ਹਨ, ਉਨ੍ਹਾਂ ਦੇ ਦੁੱਖ ਸੁੱਖ ਵਿੱਚ ਨਾਲ ਖਡ਼੍ਹੇ ਹਨ ਤੇ ਸਮੱਸਿਆਵਾਂ ਦੇ ਹੱਲ ਲਈ ਵੀ ਦਿਨ ਰਾਤ ਉਪਰਾਲੇ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਵਾਸੀਆਂ ਤੋਂ ਮਿਲਦੇ ਇਸ ਪਿਆਰ ਲਈ ਸਦਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੇ ਇਸੇ ਪਿਆਰ ਅਤੇ ਵਿਸ਼ਵਾਸ ਨਾਲ ਉਹ ਹੌਸਲੇ ਨਾਲ ਇਲਾਕੇ ਵਿਚ ਦਿਨ ਰਾਤ ਸੇਵਾ ਦੇ ਕਾਰਜ  ਕਰਵਾਉਣ ਦੇ ਸਮਰੱਥ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਦੇ ਵੱਡੇ ਵਿਕਾਸ ਪ੍ਰਾਜੈਕਟ ਮੁਹਾਲੀ ਵਿੱਚ ਲਿਆਂਦੇ ਹਨ ਅਤੇ ਅੱਜ ਵੀ ਨਗਰ ਨਿਗਮ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਮੁਹਾਲੀ ਵਿਚ ਕੋਨੇ ਕੋਨੇ ਵਿੱਚ ਚੱਲ ਰਹੇ ਹਨ।ਇਸ ਮੌਕੇ ਜਤਿੰਦਰ ਅਨੰਦ ਉਹ ਟਿੰਕੂ ਸਮਾਜ ਸੇਵੀ, ਡਾ ਕੂਕੂ, ਜਤਿੰਦਰ ਜੌਲੀ, ਫੇਜ਼ 5 ਦੀ ਮਾਰਕੀਟ ਦੇ ਪ੍ਰਧਾਨ ਰਾਜਪਾਲ ਸਿੰਘ ਚੌਧਰੀ, ਅਮਰੀਕ ਸਿੰਘ ਸਾਜਨ, ਕਟਾਣੀ ਤੋਂ ਕੁਲਦੀਪ ਸਿੰਘ ਕਟਾਣੀ, ਡਾ ਜਸਵਿੰਦਰ ਸਿੰਘ, ਡਾ ਨਵਤੇਜ, ਅਰੁਣ ਸ਼ੂਜ਼, ਕੁਮਾਰ ਮੈਗਾਮਾਰਟ, ਸਿਟੀ ਟ੍ਰੈਵਲ ਦੇ ਮਾਲਕਾਂ ਸਮੇਤ ਹੋਰ ਦੁਕਾਨਦਾਰ ਵੱਡੀ ਗਿਣਤੀ ਵਿਚ ਹਾਜ਼ਰ ਰਹੇ।

 

Tags: Balbir Singh Sidhu , Congress , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD