Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਅਕਾਲੀ ਦਲ ਤੇ ਕਾਂਗਰਸ ਨੂੰ ਮੌਕੇ ਦਿੱਤੇ, ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਕੇ ਦੇਖੋ: ਮਨੀਸ਼ ਸਿਸੋਦੀਆ

ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਲਈ ਕਾਂਗਰਸ ਜ਼ਿੰਮੇਵਾਰ : ਮਨੀਸ਼ ਸਿਸੋਦੀਆ

Manish Sisodia, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦਾਖਾਂ, ਰਾਏਕੋਟ (ਲੁਧਿਆਣਾ) , 13 Feb 2022

Last updated on: Feb 13, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਰਾਏਕੋਟ ਤੋਂ ਪਾਰਟੀ ਦੇ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਅਤੇ ਹਲਕਾ ਦਾਖਾਂ ਤੋਂ ਉਮੀਦਵਾਰ ਕੇ.ਐਨ.ਐਸ.  ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਤੋਂ ਜਾਣੂ ਕਰਵਾਉਂਦੇ ਹੋਏ   ਸਿਸੋਦੀਆ ਨੇ ਪਾਰਟੀ ਦੇ ਦੋਵੇਂ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।ਐਤਵਾਰ ਨੂੰ ਮਨੀਸ਼ ਸਿਸੋਦੀਆ ਪੰਜਾਬ ਦੇ ਚੋਣ ਦੌਰੇ 'ਤੇ ਸਨ। ਉਨ੍ਹਾਂ ਲੁਧਿਆਣਾ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਵਾਰ-ਵਾਰ ਅਕਾਲੀ ਦਲ ਅਤੇ ਕਾਂਗਰਸ ਨੂੰ ਮੌਕੇ ਦਿੱਤੇ, ਪਰ ਕੋਈ ਵੀ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ ਮੌਕਾ ਆਦਮੀ ਪਾਰਟੀ ਨੂੰ ਦੇਕੇ ਦੇਖੋ ।  ਅਸੀਂ ਦਿੱਲੀ ਵਿੱਚ ਕੰਮ ਕੀਤਾ ਹੈ, ਪੰਜਾਬ ਵਿੱਚ ਹੋਰ ਵੀ ਵਧੀਆ ਕੰਮ ਕਰਕੇ ਦਿਖਾਵਾਂਗੇ।ਸਿਸੋਦੀਆ ਨੇ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਲਈ ਕਾਂਗਰਸ ਨੂੰ ਜਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਢੇਰੀ ਹੋ ਚੁੱਕੀ ਹੈ। ਪੰਜਾਬ ਦੀ ਨੌਜਵਾਨ ਡਰੱਗ ਮਾਫੀਆ ਦੀ ਜਕੜ 'ਚ ਹੈ।  

ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿੱਚ ਸੁਧਾਰ ਕਰੇਗੀ ਅਤੇ ਡਰੱਗ ਮਾਫੀਆ ਨੂੰ ਜੜ੍ਹ ਤੋਂ ਖ਼ਤਮ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗੀ।‘ਆਪ’ ਆਗੂ ਨੇ ਕਿਹਾ ਕਿ ਲੋਕ ਮੈਨੂੰ ਕਹਿ ਰਹੇ ਹਨ ਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਨੇਤਾ ਲੋਕਾਂ ਨੂੰ ਮੋਟਾ ਪੈਸਾ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰਾ ਪੈਸਾ ਜਨਤਾ ਦੇ ਟੈਕਸ ਦਾ ਲੁੱਟਿਆ ਹੋਇਆ ਪੈਸੇ ਹੈ।  ਦੋਵਾਂ ਪਾਰਟੀਆਂ ਨੇ ਬਾਰੀ ਬਾਰੀ ਨਾਲ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਲੁੱਟ ਕੇ ਆਪਣੀਆਂ ਤਿਜੋਰੀਆਂ ਭਰੀਆਂ  ਹਨ। ਸਿਸੋਦੀਆ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਕਾਂਗਰਸ ਅਤੇ ਅਕਾਲੀ ਦਲ ਪੈਸੇ ਦੇਣ ਤਾਂ ਨਾਂਹ ਨਾ ਕਰਨਾ, ਲੈ ਲਓ, ਪਰ ਵੋਟ ਆਮ ਆਦਮੀ ਪਾਰਟੀ ਨੂੰ ਹੀ ਦੇਣਾ।ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।  ਲੋਕ 20 ਫਰਵਰੀ ਨੂੰ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਨੂੰ ਜਿਤਾਉਣਗੇ ਅਤੇ ‘ਆਪ’ ਦੀ ਇਮਾਨਦਾਰ ਸਰਕਾਰ ਬਣਾਉਣਗੇ। ‘ਆਪ’ ਦੀ ਸਰਕਾਰ ਇਨ੍ਹਾਂ ਭ੍ਰਿਸ਼ਟ ਪਾਰਟੀਆਂ ਦੇ ਭ੍ਰਿਸ਼ਟ ਨੇਤਾਵਾਂ ਵੱਲੋਂ ਲੁੱਟਿਆ ਗਿਆ ਜਨਤਾ ਦਾ ਪੈਸਾ ਵਾਪਸ ਲਿਆਵੇਗੀ ਅਤੇ ਸਰਕਾਰੀ ਖਜ਼ਾਨਾ ਭਰ ਕੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ  ਵਿਕਾਸ ਲਈ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣ।  ਜੇਕਰ ਅਸੀਂ ਪੰਜ ਸਾਲ ਵਿੱਚ ਕੰਮ ਨਹੀਂ ਕੀਤਾ ਤਾਂ ਅਗਲੀ ਵਾਰ ਵੋਟ ਨਾ ਦੇਣਾ।

 

Tags: Manish Sisodia , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD